ਪਟਿਆਲਾ (ਸੁਖਦੀਪ ਮਾਨ)- ਪੰਚਾਇਤ ਵਿਭਾਗ ਦੇ ਬਲਾਕ ਪਟਿਆਲਾ ਅਧੀਨ ਪੈਂਦੇ ਪਿੰਡ ਬਠੋਈ ਕਲਾਂ ਵਿਖੇ ਸ਼ਾਮਲਾਟ ਜ਼ਮੀਨ ਨੂੰ ਲੈ ਕੇ ਦੋ ਧਿਰਾਂ ਵਿੱਚ ਟਕਰਾਅ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪਿੰਡ ਬਠੋਈ ਦੀ ਪੰਚਾਇਤੀ (ਸ਼ਾਮਲਾਟ) ਜ਼ਮੀਨ ਕਬਜ਼ਾ ਕਾਰਵਾਈ ਲਈ ਪ੍ਰਸ਼ਾਸਨ ਵੱਲੋਂ ਕਰਵਾਈ ਅਮਲ ਵਿੱਚ ਲਿਆਉਣ ਬਾਰੇ ਜਾਣਕਾਰੀ ਮਿਲੀ ਹੈ। ਇਸ ਸਬੰਧੀ ਪੰਚਾਇਤ ਵਿਭਾਗ ਨੇ ਕਰੀਬ 15-20 ਦਿਨ ਪਹਿਲਾਂ ਵੀ ਕੋਸ਼ਿਸ਼ ਕੀਤੀ ਗਈ ਸੀ ਪਰ ਦੋਵੇਂ ਧਿਰਾਂ ਵੱਲੋਂ ਪਿੱਛੇ ਨਾ ਹਟਣ ਕਰਕੇ ਮਾਮਲਾ ਉਥੇ ਦਾ ਉਥੇ ਹੀ ਰਹਿ ਗਿਆ ਸੀ।
ਇਹ ਵੀ ਪੜ੍ਹੋ: Punjab: ਡਰਾਈਵਿੰਗ ਲਾਇਸੈਂਸ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ !
ਜਿਸ ਕਾਰਨ ਅੱਜ ਮੁੜ ਬਲਾਕ ਪਟਿਆਲਾ ਵਿਖੇ ਉਸ ਕੇਸ ਨੂੰ ਵਿਚਾਰਿਆ ਜਾ ਰਿਹਾ ਸੀ ਪਰ ਕਿਸਾਨ ਜਥੇਬੰਦੀਆਂ ਅਤੇ ਵਿਭਾਗ ਵਿੱਚ ਸਹਿਮਤੀ ਨਹੀਂ ਬਣ ਸਕੀ ਅਤੇ ਟਕਰਾਅ ਦੀ ਸਥਿਤੀ ਵੇਖਣ ਨੂੰ ਸਾਹਮਣੇ ਆਈ ਹੈ। ਇਸ ਸਥਿਤੀ ਨੂੰ ਕਾਬੂ ਪਾਉਣ ਲਈ ਪੰਜਾਬ ਪੁਲਸ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਅਮਨ ਕਾਨੂੰਨ ਨੂੰ ਕਿਸੇ ਵੀ ਕੀਮਤ 'ਤੇ ਭੰਗ ਨਾ ਹੋਣ ਦਿੱਤਾ ਜਾਵੇ।
ਇਹ ਵੀ ਪੜ੍ਹੋ: Punjab: ਵਿਧਾਇਕ ਦਾ ਕਮਾਊ ਪੁੱਤਰ SHO ਬਣਿਆ ਚਰਚਾ ਦਾ ਵਿਸ਼ਾ, ਅੰਦਰਖਾਤੇ ਕਰ ਰਿਹਾ ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਯੂ-ਟਿਊਬਰ ਗ੍ਰਿਫ਼ਤਾਰ, DGP ਦੇ ਵੱਡੇ ਖ਼ੁਲਾਸੇ, ਜੋਤੀ ਮਲਹੋਤਰਾ ਨਾਲ...
NEXT STORY