ਚੰਡੀਗੜ੍ਹ : ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਦਾ ਦਿਹਾਂਤ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਸੋਗ ਪ੍ਰਗਟ ਕੀਤਾ ਅਤੇ ਪਰਿਵਾਰ ਨਾਲ ਹਮਦਰਦੀ ਜ਼ਾਹਰ ਕੀਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਸੀਨੀਅਰ ਅਕਾਲੀ ਆਗੂ ਸਰਕਾਰ ਰਣਜੀਤ ਸਿੰਘ ਬ੍ਰਹਮਪੁਰਾ ਜੀ ਦੇ ਦਿਹਾਂਤ ਦੀ ਖ਼ਬਰ ਮਿਲੀ। ਇਸ ਦੁੱਖ ਦੀ ਘੜੀ 'ਚ ਮੈਂ ਪਰਿਵਾਰ ਨਾਲ ਦੁੱਖ ਪ੍ਰਗਟ ਕਰਦਾ ਹਾਂ ਤੇ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਵਿਛੜੀ ਰੂਹ ਨੂੰ ਚਰਨਾਂ 'ਚ ਥਾਂ ਦੇਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਬਖਸ਼ਣ।
ਇਹ ਵੀ ਪੜ੍ਹੋ- ਪੰਜਾਬ ਦੀ ਸਿਆਸਤ ਵਿਚ ਵੱਡਾ ਨਾਂ ਸਨ ਰਣਜੀਤ ਸਿੰਘ ਬ੍ਰਹਮਪੁਰਾ, ਅਜਿਹਾ ਰਿਹਾ ਸਿਆਸੀ ਸਫ਼ਰ
ਜ਼ਿਕਰਯੋਗ ਹੈ ਕਿ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਸੰਸਦ ਮੈਂਬਰ ਅਤੇ ਕੈਬਨਿਟ ਮੰਤਰੀ ਪੰਜਾਬ ਰਣਜੀਤ ਸਿੰਘ ਬ੍ਰਹਮਪੁਰਾ ਦਾ ਅੱਜ ਦਿਹਾਂਤ ਹੋ ਗਿਆ। ਰਣਜੀਤ ਸਿੰਘ ਬ੍ਰਹਮਪੁਰਾ ਚੰਡੀਗੜ੍ਹ ਵਿਖੇ ਪੀ. ਜੀ. ਆਈ. ਹਸਪਤਾਲ 'ਚ ਜ਼ੇਰੇ ਇਲਾਜ ਸਨ। ਉਨ੍ਹਾਂ ਦੀ ਮੌਤ ਦੀ ਖ਼ਬਰ ਦੀ ਪੁਸ਼ਟੀ ਬ੍ਰਹਮਪੁਰਾ ਦੇ ਬੇਟੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਅੰਤਿਮ ਸੰਸਕਾਰ ਬੁੱਧਵਾਰ ਦੁਪਿਹਰ ਨੂੰ ਕੀਤਾ ਜਾਵੇਗਾ। ਉਨ੍ਹਾਂ ਦੀ ਮੌਤ 'ਤੇ ਅਕਾਲੀ ਦਲ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਭਿਆਨਕ ਹਾਦਸੇ ਨੇ ਖੋਹ ਲਈਆਂ ਖੁਸ਼ੀਆਂ, 7 ਦਿਨ ਪਹਿਲਾਂ ਵਿਆਹੇ ਮੁੰਡੇ ਅਤੇ ਬਾਪ ਦੀ ਇਕੱਠਿਆਂ ਗਈ ਜਾਨ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਭਿਆਨਕ ਹਾਦਸੇ ਨੇ ਖੋਹ ਲਈਆਂ ਖੁਸ਼ੀਆਂ, 7 ਦਿਨ ਪਹਿਲਾਂ ਵਿਆਹੇ ਮੁੰਡੇ ਅਤੇ ਬਾਪ ਦੀ ਇਕੱਠਿਆਂ ਗਈ ਜਾਨ
NEXT STORY