ਚੰਡੀਗੜ੍ਹ - ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬੀ ਭਾਸ਼ਾ ਨਾਲ ਸਬੰਧਿਤ ਦੋ ਵੱਡੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਉੱਘੇ ਸਾਹਿਤਕਾਰ ਸਵਰਨਜੀਤ ਸਿੰਘ ਸਵੀ ਨੂੰ ਪੰਜਾਬ ਆਰਟਸ ਕੌਂਸਲ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਸਵਰਨਜੀਤ ਸਿੰਘ ਸਵੀ ਨੂੰ 2023 'ਚ ਸਾਹਿਤ ਅਕੈਡਮੀ ਅਵਾਰਡ ਮਿਲ ਚੁੱਕਾ ਹੈ।
ਇਹ ਵੀ ਪੜ੍ਹੋ- ਬੇਰਹਿਮ ਪਿਤਾ ਨੇ ਪਰਿਵਾਰਕ ਮੈਂਬਰਾਂ ਨਾਲ ਮਿਲ ਕੇ ਨਵਜੰਮੀਆਂ ਜੁੜਵਾਂ ਬੱਚੀਆਂ ਦਾ ਕੀਤਾ ਕਤਲ
ਉਥੇ ਹੀ ਜਸਵੰਤ ਸਿੰਘ ਜ਼ਫਰ ਨੂੰ ਡਾਇਰੈਕਟਰ ਭਾਸ਼ਾ ਵਿਭਾਗ ਨਿਯੁਕਤ ਕੀਤਾ ਗਿਆ ਹੈ। ਜਸਵੰਤ ਜ਼ਫ਼ਰ ਆਰਟੀਫਿਸ਼ਲ ਇੰਟੈਲੀਜਸ 'ਚ ਪੰਜਾਬੀ ਸ਼ਾਮਿਲ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕਰ ਰਹੇ ਹਨ। ਜ਼ਫਰ ਪੰਜਾਬੀ ਕਵੀ, ਵਾਰਤਕ ਲੇਖਕ, ਚਿੱਤਰਕਾਰ ਅਤੇ ਕਾਰਟੂਨਿਸਟ ਹਨ। ਜ਼ਫ਼ਰ 'ਅਸੀਂ ਨਾਨਕ ਦੇ ਕੀ ਲੱਗਦੇ ਹਾਂ' ਸਮੇਤ ਕਈ ਕਾਵਿ ਸੰਗ੍ਰਹਿ ਲਿਖ ਚੁੱਕੇ ਹਨ।
ਇਹ ਵੀ ਪੜ੍ਹੋ- ਪਾਊਡਰ ਕੋਟਿੰਗ ਫੈਕਟਰੀ 'ਚ ਧਮਾਕਾ, ਬੁਆਇਲਰ ਫਟਣ ਕਾਰਨ ਮਾਲਕ ਸਣੇ ਦੋ ਲੋਕਾਂ ਦੀ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੌਜਵਾਨਾਂ ਨੂੰ ਨਸ਼ੇ ਖ਼ਿਲਾਫ਼ ਜਾਗਰੂਕ ਕਰਨ ਲਈ ਮਾਨਸਾ ਪੁਲਸ ਦੀ ਨਿਵੇਕਲੀ ਪਹਿਲ, ਕਰਵਾਇਆ ਵਾਲੀਬਾਲ ਟੂਰਨਾਮੈਂਟ
NEXT STORY