ਚੰਡੀਗੜ੍ਹ : ਭਾਰਤ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਅੱਜ ਚੰਡੀਗੜ੍ਹ ਹਵਾਈ ਅੱਡੇ 'ਤੇ ਪਹੁੰਚੇ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਰਸਮੀਂ ਅਤੇ ਨਿੱਘਾ ਸਵਾਗਤ ਕੀਤਾ। ਮੁੱਖ ਮੰਤਰੀ ਮਾਨ ਨੇ ਰਾਸ਼ਟਰਪਤੀ ਮੁਰਮੂ ਨੂੰ ਜੀ ਆਇਆਂ ਆਖਦਿਆਂ ਪੰਜਾਬ ਦੇ ਲੋਕਾਂ ਵਲੋਂ ਸ਼ੁੱਭਕਾਮਨਾਵਾਂ ਭੇਂਟ ਕੀਤੀਆਂ। ਉਨ੍ਹਾਂ ਨੇ ਕਿਹਾ ਕਿ ਸਾਡੇ ਸਾਰਿਆਂ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਰਾਸ਼ਟਰਪਤੀ ਮੁਰਮੂ ਅੱਜ ਗੁਰੂਆਂ-ਪੀਰਾਂ ਦੀ ਇਸ ਪਵਿੱਤਰ ਧਰਤੀ 'ਤੇ ਪਹੁੰਚੇ ਹਨ।
ਦ੍ਰੌਪਦੀ ਮੁਰਮੂ ਦਸ਼ਮੇਸ਼ ਮਾਰਸ਼ਲ ਅਕੈਡਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਜਾਣਗੇ। ਇਸ ਉਪਰੰਤ ਸ੍ਰੀ ਨੈਣਾ ਦੇਵੀ ਮੰਦਰ, ਹਿਮਾਚਲ ਪ੍ਰਦੇਸ਼ ਵਿਖੇ ਨਤਮਸਤਕ ਹੋਣਗੇ। ਉਨ੍ਹਾਂ ਦੇ ਦੌਰੇ ਨੂੰ ਲੈ ਕੇ ਰੂਪਨਗਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੁਰੱਖਿਆ ਪ੍ਰਬੰਧ ਮਜ਼ਬੂਤ ਕੀਤੇ ਗਏ ਹਨ।
ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਤੇ ਤਾਜ਼ਾ ਅਪਡੇਟ, ਪੜ੍ਹੋ ਅੱਜ ਹਾਈਕੋਰਟ 'ਚ ਕੀ ਹੋਇਆ
NEXT STORY