ਸੰਗਰੂਰ (ਵਿਜੈ ਕੁਮਾਰ ਸਿੰਗਲਾ ) : ਡੀ.ਜੀ.ਪੀ. ਪੰਜਾਬ ਟ੍ਰੈਫਿਕ ਵੱਲੋਂ ਬੀਤੇ ਦਿਨੀਂ ਪੰਜਾਬ ਭਰ ਵਿਚ ਮੋਟਰਸਾਈਕਲ ਰੇਹੜੀਆਂ ’ਤੇ ਪਾਬੰਦੀ ਲਗਾਉਣ ਤੋਂ ਬਾਅਦ ਪੈਦਾ ਹੋਏ ਵਿਵਾਦ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੇਸ਼ੱਕ ਬੀਤੀ ਰਾਤ ਹੀ ਵਿਸ਼ਰਾਮ ਚਿੰਨ੍ਹ ਲਗਾ ਦਿੱਤੇ ਸਨ। ਅੱਜ ਉਨ੍ਹਾਂ ਵੱਲੋਂ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਫੈਸਲਾ ਕੀਤਾ ਗਿਆ ਹੈ ਕਿ ਪੰਜਾਬ ਦੇ ਹਜ਼ਾਰਾਂ ਲੋਕਾਂ ਲਈ ਮਿਹਨਤ ਮਜ਼ਦੂਰੀ ਕਰਕੇ ਰੁਜ਼ਗਾਰ ਦਾ ਸਾਧਨ ਬਣੀਆਂ ਇਹ ਰੇਹੜੀਆਂ ਬੰਦ ਨਹੀਂ ਕੀਤੀਆਂ ਜਾਣਗੀਆਂ।
ਇਹ ਵੀ ਪੜ੍ਹੋ : ਤੜਕੇ ਸਹੁਰਿਆਂ ਘਰੋਂ ਨੂੰਹ ਦੇ ਬਿਮਾਰ ਹੋਣ ਦਾ ਆਇਆ ਫੋਨ, ਜਦੋਂ ਪਹੁੰਚੇ ਮਾਪੇ ਤਾਂ ਧੀ ਦੀ ਹਾਲਤ ਵੇਖ ਉੱਡੇ ਹੋਸ਼
ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਲਿਖਿਆ ਹੈ ਕਿ" ਪੰਜਾਬ ਵਿੱਚ ਹਜ਼ਾਰਾਂ ਲੋਕ ਦਿਨ-ਰਾਤ ਮਿਹਨਤ ਕਰਕੇ ਮੋਟਰਸਾਇਕਲ ਰੇਹੜੀ ਤੋਂ ਆਪਣੀ ਦੋ ਵਕ਼ਤ ਦੀ ਰੋਟੀ ਕਮਾਉਂਦੇ ਹਨ। ਮੈਂ ਵਿਭਾਗ ਦੀ ਮੀਟਿੰਗ ਤਲਬ ਕਰਕੇ ਹੁਕਮ ਦੇ ਦਿੱਤੇ ਹਨ ਕਿ ਕੋਈ ਵੀ ਮੋਟਰਸਾਈਕਲ ਰੇਹੜੀ ਬੰਦ ਨਹੀਂ ਹੋਣੀ ਚਾਹੀਦੀ। ਸਾਡੀ ਸਰਕਾਰ ਦਾ ਮਕਸਦ ਸਾਰਿਆਂ ਨੂੰ ਰੁਜ਼ਗਾਰ ਦੇਣਾ ਹੈ, ਕਿਸੇ ਦਾ ਰੁਜ਼ਗਾਰ ਖੋਹਣਾ ਨਹੀਂ।
ਇਹ ਵੀ ਪੜ੍ਹੋ : ਐਕਸ਼ਨ 'ਚ ਸਿੱਖਿਆ ਮੰਤਰੀ ਮੀਤ ਹੇਅਰ, 720 ਨਿੱਜੀ ਸਕੂਲਾਂ ਖ਼ਿਲਾਫ਼ ਜਾਂਚ ਦੇ ਹੁਕਮ
ਦੱਸ ਦੇਈਏ ਕਿ ਬੀਤੇ ਦਿਨ ਵਧੀਕ DGP ਪੰਜਾਬ ਪੁਲਸ ਵੱਲੋਂ ਸਖਤ ਆਦੇਸ਼ ਜਾਰੀ ਕੀਤੇ ਗਏ ਹਨ ਕਿ ਮੋਟਰਸਾਈਕਲਾਂ ਦੀਆਂ ਬਣਾਈਆਂ ‘ਜੁਗਾੜੂ ਰੇਹੜੀਆਂ’ ਤੁਰੰਤ ਬੰਦ ਕੀਤੀਆਂ ਜਾਣ ਅਤੇ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਦੇ SSP ਨੂੰ ਸਪੈਸ਼ਲ ਲਿਖਤੀ ਪੱਤਰ ਜਾਰੀ ਕਰਕੇ ਆਰਡਰ ਵੀ ਦਿੱਤੇ ਗਏ ਹਨ ਕਿ ਇਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਹੁਕਮਾਂ ’ਚ ਕਿਹਾ ਗਿਆ ਹੈ ਕਿ ਮੋਟਰਸਾਈਕਲਾਂ ਦੀਆਂ ਜਗਾੜੂ ਰੇਹੜੀਆਂ ਬਣਾ ਕੇ ਲੋਕਾਂ ਵੱਲੋਂ ਸਵਾਰੀਆਂ ਦੀ ਢੋਆ-ਢੁਆਈ ਕੀਤੀ ਜਾਂਦੀ ਹੈ। ਇਸ ਕਾਰਨ ਇਹ ਰੇਹੜੀਆਂ ਲੋਕਾਂ ਦੀ ਜਾਨ ਲਈ ਖ਼ਤਰਾ ਵੀ ਬਣ ਰਹੀਆਂ ਹਨ। ਜੁਗਾੜੂ ਰੇਹੜੀਆਂ ਦੀ ਵਰਤੋਂ ਸੀਮਿੰਟ, ਬੱਜਰੀ, ਇੱਟਾਂ, ਰੇਤ, ਸਰੀਆ ਅਤੇ ਇਲੈਕਟ੍ਰਾਨਿਕ ਦਾ ਸਾਮਾਨ ਢੋਣ ਲਈ ਵੀ ਕੀਤੀ ਜਾਂਦੀ ਹੈ। ਭਾਰੀ ਸਾਮਾਨ ਲੱਦੀਆਂ ਇਹ ਰੇਹੜੀਆਂ ਹਾਦਸਿਆਂ ਦਾ ਕਾਰਨ ਬਣ ਰਹੀਆਂ ਹਨ।ਇਸੇ ਤਹਿਤ ਵਧੀਕ DGP ਨੇ ਇਨ੍ਹਾਂ ਰੇਹੜੀਆਂ ਨੂੰ ਬੰਦ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦੀਆਂ ਹਦਾਇਤਾਂ ਦਿੱਤੀਆਂ ਹਨ। ਉਕਤ ਹਦਾਇਤਾਂ ਅਨੁਸਾਰ ਉਨ੍ਹਾਂ ਦੇ ਚਲਾਨ ਕੱਟੇ ਜਾ ਰਹੇ ਹਨ। ਉਥੇ ਹੀ ਕੁਝ ਨੂੰ ਵਾਰਨਿੰਗ ਵੀ ਦਿੱਤੀ ਗਈ ਹੈ ਕਿ ਜੇਕਰ ਅਗਲੀ ਵਾਰ ਤੋਂ ਉਹ ਇਸ ਵਹੀਕਲ ਨਾਲ ਦਿਖਾਈ ਦਿੰਦੇ ਹਨ ਤਾ ਵਹੀਕਲ ਫੜ ਕੇ ਜ਼ਬਤ ਕਰ ਦਿੱਤਾ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ
ਪੰਜਾਬ ’ਚ ਡੂੰਘਾ ਹੋਇਆ ਬਿਜਲੀ ਸੰਕਟ, ਕਮੀ ਪੂਰੀ ਕਰਨ ਲਈ ਪਾਵਰਕਾਮ ਲਗਾ ਰਹੈ ਲੰਬੇ-ਲੰਬੇ ਕੱਟ
NEXT STORY