ਮੋਗਾ (ਬਿੰਦਾ) : ਪੀ. ਐੱਸ. ਈ. ਬੀ. ਇੰਪਲਾਇਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ, ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰ, ਗਰਿੱਡ ਸਬ-ਸਟੇਸ਼ਨ ਇੰਪਲਾਈਜ਼ ਯੂਨੀਅਨ, ਪਾਵਰਕਾਮ ਤੇ ਟਰਾਂਸਕੋ ਪੈਨਸ਼ਨ ਯੂਨੀਅਨ ਅਤੇ ਮੁਲਾਜ਼ਮ ਯੂਨਾਈਟਡ ਆਰਗੇਨਾਈਜ਼ੇਸ਼ਨ ਦੇ ਸੱਦੇ ’ਤੇ ਬਿਜਲੀ ਮੁਲਾਜ਼ਮਾਂ ਨੇ ਦੋ ਰੋਜ਼ਾ ਸਮੂਹਿਕ ਛੁੱਟੀ ਦੇ ਦੂਜੇ ਦਿਨ ਵੀ ਵੱਡੇ ਪੱਧਰ ’ਤੇ ਸ਼ਮੂਲੀਅਤ ਕੀਤੀ। 132 ਕੇ.ਵੀ. ਗਰਿੱਡ ਮੁੱਖ ਦਫ਼ਤਰ ਮੋਗਾ ਵਿਖੇ ਜੋਇੰਟ ਐਕਸ਼ਨ ਕਮੇਟੀ ਦੇ ਕਨਵੀਨਰ ਮਨਜੋਤ ਸਿੰਘ ਬਰਾੜ ਦੀ ਅਗਵਾਈ ਹੇਠ ਵਿਸ਼ਾਲ ਰੋਸ ਰੈਲੀ ਕੀਤੀ ਗਈ।
ਆਗੂਆਂ ਨੇ ਦੱਸਿਆ ਕਿ ਲਗਭਗ 87 ਫ਼ੀਸਦੀ ਬਿਜਲੀ ਕਾਮਿਆਂ ਨੇ ਸਮੂਹਿਕ ਛੁੱਟੀ ਲੈ ਕੇ ਸੰਘਰਸ਼ ਨੂੰ ਭਰਵਾਂ ਸਮਰਥਨ ਦਿੱਤਾ। ਰੈਲੀ ਨੂੰ ਸੰਬੋਧਨ ਕਰਦਿਆਂ ਪਲਵਿੰਦਰ ਸਿੰਘ ਸਿੱਧੂ, ਪਾਲ ਸਿੰਘ, ਅਮਨਪ੍ਰੀਤ ਸਿੰਘ, ਜਗਤਾਰ ਸਿੰਘ, ਜਸਵਿੰਦਰ ਸਿੰਘ, ਪ੍ਰਦੀਪ ਕੁਮਾਰ, ਗੋਪਾਲ ਸਿੰਘ, ਜਸਪਾਲ ਸਿੰਘ, ਗੁਰਮੇਲ ਸਿੰਘ ਨਾਹਰ, ਬੂਟਾ ਸਿੰਘ, ਨਿਰਮਲ ਸਿੰਘ ਮਾਹਲਾ ਅਤੇ ਬਲਵਿੰਦਰ ਸਿੰਘ ਉਭੀ ਸਮੇਤ ਹੋਰ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪਾਵਰਕਾਮ ਪ੍ਰਬੰਧਨ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਲਾਗੂ ਕਰਨ ਦੀ ਬਜਾਏ ਉਨ੍ਹਾਂ ਦੇ ਹੱਕਾਂ ’ਤੇ ਡਾਕਾ ਮਾਰ ਰਹੇ ਹਨ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇਦਾਰੀ ਪ੍ਰਣਾਲੀ ਤੋਂ ਹਟਾ ਕੇ ਪਾਵਰਕਾਮ ਵਿਚ ਸਿੱਧੀ ਭਰਤੀ ਕਰਨ ਦੀ ਵੀ ਮੰਗ ਕੀਤੀ। ਉਨ੍ਹਾਂ ਦੱਸਿਆ ਕਿ ਸਮੂਹਿਕ ਛੁੱਟੀ ਕਾਰਨ ਗਰਿੱਡਾਂ, ਫੀਲਡ ਕੰਮ ਅਤੇ ਕੈਸ਼ ਕਾਊਂਟਰਾਂ ਦਾ ਕੰਮ ਪ੍ਰਭਾਵਿਤ ਰਿਹਾ ਅਤੇ 23 ਤੇ 24 ਜੁਲਾਈ ਨੂੰ ਵੀ ਸੰਘਰਸ਼ ਜਾਰੀ ਰਹੇਗਾ। ਰੈਲੀ ਦੇ ਅੰਤ ਵਿਚ ਦਿੱਲੀ ਵਿਚ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ’ਤੇ ਪੁਲਸ ਕਾਰਵਾਈ ਦੀ ਵੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ।
ਇੱਕ ਕਿੱਲੋ ਹੈਰੋਇਨ ਸਣੇ 3 ਨਸ਼ਾ ਤਸਕਰ ਕਾਬੂ, ਵਿਦੇਸ਼ੀ ਆਨਲਾਈਨ ਨੰਬਰਾਂ ਰਾਹੀਂ ਚੱਲ ਰਿਹਾ ਸੀ ਨੈੱਟਵਰਕ
NEXT STORY