ਮੋਗਾ (ਆਜ਼ਾਦ)- ਕੋਟਕਪੂਰਾ ਬਾਈਪਾਸ ’ਤੇ ਲਾਲ ਸਿੰਘ ਰੋਡ ਕੋਲ ਕਾਰ-ਈ-ਰਿਕਸ਼ਾ, ਮੋਟਰਸਾਈਕਲ ਅਤੇ ਸਾਈਕਲ ਦੇ ਵਿਚਕਾਰ ਹੋਈ ਟੱਕਰ ਵਿਚ ਜਿੱਥੇ ਵਾਹਨਾਂ ਦਾ ਨੁਕਸਾਨ ਹੋਇਆ ਹੈ, ਉਥੇ ਹੀ ਸਾਈਕਲ ਸਵਾਰ ਦੀ ਮੌਤ ਹੋਣ ਦੇ ਇਲਾਵਾ 4 ਹੋਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਸਮਾਜ ਸੇਵਾ ਸੁਸਾਇਟੀ ਮੋਗਾ ਵੱਲੋਂ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਮੋਗਾ ਪਹੁੰਚਾਇਆ ਗਿਆ।
ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਤੇਜ਼ ਰਫਤਾਰ ਕਾਰ ਨੇ ਈ-ਰਿਕਸ਼ਾ ਅਤੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਣ ਉਥੋਂ ਲੰਘ ਰਹੇ ਸਾਈਕਲ ਸਵਾਰ ਬੂਟਾ ਸਿੰਘ ਦੀ ਮੌਤ ਹੋ ਗਈ, ਜਦਕਿ ਇਸ ਦੌਰਾਨ ਇਕ ਹੋਰ ਵ੍ਹੀਕਲ ਉਨ੍ਹਾਂ ਨਾਲ ਜਾ ਟਕਰਾਇਆ। ਸਿਵਲ ਹਸਪਤਾਲ ਮੋਗਾ ਵਿਚ ਮੋਟਰਸਾਈਕਲ ਚਾਲਕ ਟੀਟੂ ਸਿੰਘ ਨਿਵਾਸੀ ਪਿੰਡ ਮੋਠਾਂਵਾਲੀ ਨੇ ਕਿਹਾ ਕਿ ਜਦ ਮੈਂ ਸੜਕ ਕ੍ਰਾਸ ਕਰ ਰਿਹਾ ਸੀ ਤਾਂ ਇਸ ਦੌਰਾਨ ਇਕ ਤੇਜ ਰਫਤਾਰ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਣ ਮੈਂ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਿਆ ਅਤੇ ਇਸ ਹਾਦਸੇ ਵਿਚ ਹੋਰ ਲੋਕ ਵੀ ਜ਼ਖਮੀ ਹੋ ਗਏ, ਜਦਕਿ ਸਾਈਕਲ ਸਵਾਰ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਪਟਵਾਰੀਆਂ ਨੇ ਕੀਤਾ 'ਬੰਦ' ਨੂੰ ਸਮਰਥਨ ਦੇਣ ਦਾ ਐਲਾਨ, ਕਿਹਾ- 'ਕਿਸਾਨ-ਪਟਵਾਰੀ ਦਾ ਰਿਸ਼ਤਾ ਨਹੁੰ-ਮਾਸ ਵਾਲਾ...'
ਜਦ ਇਸ ਸਬੰਧ ਵਿਚ ਸਿਵਲ ਹਸਪਤਾਲ ਮੋਗਾ ਦੇ ਡਾਕਟਰਾਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਲਾਲ ਸਿੰਘ ਰੋਡ ਬਾਈਪਾਸ ’ਤੇ ਉਕਤ ਹਾਦਸਾ ਹੋਇਆ ਹੈ, ਜਿਸ ਵਿਚ ਚਾਰ ਲੋਕ ਗੰਭੀਰ ਰੂਪ ਵਿਚ ਜ਼ਖਮੀ ਹੋਏ ਅਤੇ ਤਿੰਨ ਸਿਵਲ ਹਸਪਤਾਲ ਮੋਗਾ ਵਿਚ ਆਏ ਜਦਕਿ ਇਕ ਦੀ ਮੌਤ ਹੋ ਗਈ, ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ। ਘਟਨਾ ਦੀ ਜਾਣਕਾਰੀ ਮਿਲੀ ’ਤੇ ਫੋਕਲ ਪੁਆਇੰਟ ਪੁਲਸ ਚੌਂਕੀ ਦੇ ਇੰਚਾਰਜ ਮੋਹਕਮ ਸਿੰਘ, ਸਹਾਇਕ ਥਾਣੇਦਾਰ ਚਰਨਜੀਤ ਸਿੰਘ ਅਤੇ ਹੋਰ ਪੁਲਸ ਮੁਲਾਜ਼ਮ ਉਥੇ ਪਹੁੰਚੇ ਅਤੇ ਜਾਂਚ ਦੇ ਇਲਾਵਾ ਆਸ-ਪਾਸ ਦੇ ਲੋਕਾਂ ਤੋਂ ਪੁੱਛ-ਗਿੱਛ ਕੀਤੀ।
ਪੁਲਸ ਅਧਿਕਾਰੀ ਨੇ ਕਿਹਾ ਕਿ ਉਹ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਅਧਿਕਾਰੀਆਂ ਨੇ ਕਿਹਾ ਕਿ ਜਾਂਚ ਦੇ ਬਾਅਦ ਮ੍ਰਿਤਕ ਦੇ ਰਿਸ਼ਤੇਦਾਰਾਂ ਅਤੇ ਜ਼ਖਮੀਆਂ ਦੇ ਬਿਆਨਾਂ ’ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ ਅਤੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਦੇ ਬਾਅਦ ਵਾਰਿਸਾਂ ਨੂੰ ਸੌਂਪਿਆ ਜਾਵੇਗਾ। ਇਸ ਸਬੰਧ ਵਿਚ ਉਥੇ ਮੌਜੂਦ ਨਗਰ ਨਿਗਮ ਮੋਗਾ ਦੇ ਮੇਅਰ ਅਤੇ ਸਮਾਜ ਸੇਵਾ ਸੁਸਾਇਟੀ ਦੇ ਮੈਂਬਰ ਬਲਜੀਤ ਸਿੰਘ ਚਾਨੀ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਸਾਡੀ ਸੁਸਾਇਟੀ ਹਮੇਸ਼ਾ ਹੀ ਸੇਵਾ ਨੂੰ ਸਮਰਪਿਤ ਰਹਿੰਦੀ ਹੈ।
ਇਹ ਵੀ ਪੜ੍ਹੋ- ਮਸ਼ਹੂਰ ਰੈਸਟੋਰੈਂਟ 'ਚ ਪੈ ਗਈ ਰੇਡ, ਮਾਲਕ ਨੇ ਕਿਹਾ ; 'ਮੁਲਾਜ਼ਮ ਮੁਫ਼ਤ 'ਚ ਮੰਗਦੇ ਖਾਣਾ, ਨਹੀਂ ਦਿੱਤਾ ਤਾਂ...'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
14 ਸਾਲਾ ਬੱਚੀ ਨੇ ਦਲੇਰੀ ਨਾਲ ਛੋਟੀ ਭੈਣ ਸਣੇ ਬਚਾਈਆਂ ਕਈ ਸਵਾਰੀਆਂ, ਪਰ ਨਹੀਂ ਬਚਾ ਸਕੀ ਮਾਂ ਦੀ ਜਾਨ
NEXT STORY