ਮੋਗਾ (ਆਜ਼ਾਦ)- ਬਾਘਾ ਪੁਰਾਣਾ ਅਧੀਨ ਪੈਂਦੇ ਪਿੰਡ ਬੁੱਧ ਸਿੰਘ ਵਾਲਾ ਕੋਲ ਅਣਪਛਾਤੇ ਵ੍ਹੀਕਲ ਦੀ ਲਪੇਟ ’ਚ ਆਉਣ ਕਾਰਨ ਇਕ ਕੁੜੀ ਸਣੇ 2 ਲੋਕਾਂ ਦੇ ਜ਼ਖਮੀ ਹੋਣ ਤੋਂ ਇਲਾਵਾ ਇਕ ਮੁੰਡੇ ਦੀ ਮੌਤ ਹੋ ਜਾਣ ਦਾ ਪਤਾ ਲੱਗਾ ਹੈ। ਜ਼ਖਮੀਆਂ ਨੂੰ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਇਸ ਸਬੰਧ ’ਚ ਬਾਘਾ ਪੁਰਾਣਾ ਪੁਲਸ ਵੱਲੋਂ ਬਲਦੇਵ ਸਿੰਘ ਨਿਵਾਸੀ ਪਿੰਡ ਸੰਗਤਪੁਰਾ ਦੀ ਸ਼ਿਕਾਇਤ ’ਤੇ ਅਣਪਛਾਤੇ ਵ੍ਹੀਕਲ ਚਾਲਕ ਖਿਲਾਫ ਮਾਮਲਾ ਦਰਜ ਕਰ ਕੇ ਉਸ ਦੀ ਤਲਾਸ਼ ਸੁਰੂ ਕਰ ਦਿੱਤੀ ਗਈ ਹੈ।
ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਗੁਰਨੈਬ ਸਿੰਘ ਨੇ ਦੱਸਿਆ ਕਿ ਬਲਦੇਵ ਸਿੰਘ ਨੇ ਕਿਹਾ ਕਿ ਉਸ ਦੇ ਬੇਟੇ ਹਰਜੀਤ ਸਿੰਘ ਉਰਫ ਜਸ਼ਨ ਨੂੰ ਸਾਡੇ ਪਿੰਡ ਦਾ ਲੜਕਾ ਗੁਰਪ੍ਰੀਤ ਸਿੰਘ ਉਰਫ ਕਾਲੂ ਸਵੇਰ ਸਮੇਂ ਆਪਣੇ ਮੋਟਰਸਾਈਕਲ ’ਤੇ ਬਾਘਾ ਪੁਰਾਣਾ ਲੈ ਕੇ ਆਇਆ ਸੀ।
ਇਸ ਮਗਰੋਂ ਉਸ ਦਾ ਲੜਕਾ ਹਰਜੀਤ ਸਿੰਘ ਅਤੇ ਗੁਰਪ੍ਰੀਤ, ਜਿਨ੍ਹਾਂ ਨਾਲ ਇਕ ਹੋਰ
ਇਹ ਵੀ ਪੜ੍ਹੋ- ਹੋ ਗਿਆ ਐਲਾਨ ! AAP ਦੇ ਕੁੰਦਨ ਗੋਗੀਆ ਸਰਬਸੰਮਤੀ ਨਾਲ ਬਣੇ ਪਟਿਆਲਾ ਦੇ ਮੇਅਰ
ਲੜਕੀ ਨਿਵਾਸੀ ਬਾਘਾ ਪੁਰਾਣਾ ਵੀ ਸੀ, ਆਪਣੇ ਪਿੰਡ ਸੰਗਤਪੁਰਾ ਨੂੰ ਵਾਪਸ ਜਾ ਰਹੇ ਸੀ। ਇਸ ਦੌਰਾਨ ਜਦੋਂ ਉਹ ਪਿੰਡ ਬੁੱਧ ਸਿੰਘ ਵਾਲਾ ਨੇੜੇ ਪੁੱਜੇ ਤਾਂ ਅਣਪਛਾਤੇ ਦੁੱਧ ਵਾਲੇ ਕੈਂਟਰ ਨੇ ਲਾਪ੍ਰਵਾਹੀ ਨਾਲ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਤਿੰਨੇ ਸੜਕ ’ਤੇ ਡਿੱਗ ਪਏ ਅਤੇ ਉਸ ਦੇ ਬੇਟੇ ਹਰਜੀਤ ਸਿੰਘ ਜਸ਼ਨ ਦੇ ਸਿਰ ’ਚ ਸੱਟ ਵੱਜੀ ਅਤੇ ਦੂਜੇ ਗੁਰਪ੍ਰੀਤ ਅਤੇ ਸੁਖਪ੍ਰੀਤ ਕੌਰ ਵੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਬਾਘਾ ਪੁਰਾਣਾ ਵਿਖੇ ਦਾਖਲ ਰਕਵਾਇਆ ਗਿਆ।
ਡਾਕਟਰਾਂ ਨੇ ਹਰਜੀਤ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਰੈਫਰ ਕਰ ਦਿੱਤਾ, ਜਿਸ ਨੂੰ ਮੋਗਾ ਦੇ ਇਕ ਪ੍ਰਾਈਵੇਟ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਸ ਨੇ ਦਮ ਤੋੜ ਦਿੱਤਾ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੁਰਨੈਬ ਸਿੰਘ ਨੇ ਕਿਹਾ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲਾਸ਼ ਨੂੰ ਸਿਵਲ ਹਸਪਤਾਲ ਮੋਗਾ ’ਚੋਂ ਪੋਸਟਮਾਰਟਮ ਤੋਂ ਬਾਅਦ ਵਾਰਿਸਾਂ ਹਵਾਲੇ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਰੋਜ਼ੀ-ਰੋਟੀ ਕਮਾਉਣ ਘਰੋਂ ਨਿਕਲੇ ਨੌਜਵਾਨ ਨਾਲ ਵਾਪਰ ਗਈ ਅਣਹੋਣੀ ; ਧੜ ਤੋਂ ਵੱਖ ਹੋ ਗਿਆ ਸਿਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸ਼੍ਰੋਮਣੀ ਕਮੇਟੀ ਦੀਆਂ ਵੋਟਾਂ ਸਬੰਧੀ ਪ੍ਰਕਾਸ਼ਿਤ ਮੁੱਢਲੀਆਂ ਸੂਚੀਆਂ ਦੋਸ਼ ਪੂਰਣ: ਐਡਵੋਕੇਟ ਧਾਮੀ
NEXT STORY