ਲੁਧਿਆਣਾ (ਗੌਤਮ) : ਥਾਣਾ ਡਵੀਜ਼ਨ ਨੰ. 6 ਦੀ ਪੁਲਸ ਨੇ ਜਾਅਲੀ ਦਸਤਾਵੇਜ਼ਾਂ ਦੇ ਆਧਾਰ ’ਤੇ ਕੰਪਨੀਆਂ ਬਣਾ ਕੇ ਅਤੇ ਜਾਅਲੀ ਬਿਲਿੰਗ ਬਣਾ ਕੇ ਸਰਕਾਰ ਨੂੰ ਕਰੋੜਾਂ ਰੁਪਏ ਦਾ ਚੂਨਾ ਲਾਉਣ ਵਾਲੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕੀਤਾ ਹੈ।
ਫਰਮ ਦੇ ਪ੍ਰਬੰਧਕਾਂ ਨੇ ਜਾਅਲੀ ਦਸਤਾਵੇਜ਼ਾਂ ਦੇ ਆਧਾਰ ’ਤੇ ਜੀ. ਐੱਸ. ਟੀ. ਵਿਭਾਗ ਨੂੰ 17 ਕਰੋੜ 84 ਲੱਖ 10 ਹਜ਼ਾਰ 778 ਰੁਪਏ ਦਾ ਚੂਨਾ ਲਗਾਇਆ ਹੈ। ਜੀ. ਐੱਸ. ਟੀ. ਵਿਭਾਗ ਦੇ ਇਕ ਅਧਿਕਾਰੀ ਦੀ ਸ਼ਿਕਾਇਤ ’ਤੇ ਪੁਲਸ ਨੇ ਆਤਿਸ਼ ਕੁਮਾਰ ਆਰੀਅਨ ਇੰਪੈਕਸ ਵਿਰੁੱਧ ਅਧਿਕਾਰੀਆਂ ਨੂੰ ਗੁੰਮਰਾਹ ਕਰਨ, ਜਾਅਲੀ ਦਸਤਾਵੇਜ਼ ਤਿਆਰ ਕਰਨ ਅਤੇ ਇਲੈਕਟ੍ਰਾਨਿਕ ਰਿਕਾਰਡ ਨਾਲ ਛੇੜਛਾੜ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਹੈ। ਜੀ. ਐੱਸ. ਟੀ. ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਜਦੋਂ ਵਿਭਾਗ ਵਲੋਂ ਫਰਮਾਂ ਦੇ ਰਿਕਾਰਡ ਦੀ ਜਾਂਚ ਕੀਤੀ ਗਈ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਉਕਤ ਫਰਮਾਂ ਵਿਕਰੀ ਅਤੇ ਖਰੀਦ ’ਚ ਹੇਰਾ-ਫੇਰੀ ਕਰ ਰਹੀਆਂ ਹਨ। ਜਦੋਂ ਹੋਰ ਜਾਂਚ ਕੀਤੀ ਗਈ ਤਾਂ ਪਤਾ ਲੱਗਾ ਕਿ ਇਹ ਫਰਮ ਕੁਝ ਹੋਰ ਫਰਮਾਂ ਨਾਲ ਮਿਲ ਕੇ ਧੋਖਾਦੇਹੀ ਨਾਲ ਕੰਮ ਕਰ ਰਹੀ ਸੀ। ਫਰਮ ਵੱਲੋਂ ਨਾ ਤਾਂ ਕੋਈ ਵਸਤੂ ਤਿਆਰ ਕੀਤੀ ਜਾ ਰਹੀ ਹੈ ਅਤੇ ਨਾ ਹੀ ਅਸਲ ’ਚ ਕਿਸੇ ਤੋਂ ਕੋਈ ਵਸਤੂ ਖਰੀਦੀ ਜਾ ਰਹੀ ਹੈ।
ਇਹ ਵੀ ਪੜ੍ਹੋ : Jio ਨੇ ਮਾਰਿਆ 'U' ਟਰਨ, ਮੁੜ ਲਾਂਚ ਕੀਤਾ ਇਹ ਸਸਤਾ ਰੀਚਾਰਜ ਪਲਾਨ
ਅੱਗੇ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਦਫਤਰ ਬਣਾ ਕੇ ਸਿਰਫ ਦਸਤਾਵੇਜ਼ਾਂ ’ਤੇ ਹੀ ਫਰਮਾਂ ਚਲਾਈਆਂ ਜਾ ਰਹੀਆਂ ਸਨ ਅਤੇ ਬੈਂਕ ਖਾਤਿਆਂ ’ਚ ਵੀ ਫਰਜ਼ੀ ਦਸਤਾਵੇਜ਼ਾਂ ਦੇ ਆਧਾਰ ’ਤੇ ਲੈਣ-ਦੇਣ ਕੀਤਾ ਜਾ ਰਿਹਾ ਸੀ। ਜਾਂਚ ਦੌਰਾਨ ਫਰਮ ਦੇ ਪ੍ਰਬੰਧਕਾਂ ਵਲੋਂ ਕੋਈ ਠੋਸ ਦਸਤਾਵੇਜ਼ ਪੇਸ਼ ਨਹੀਂ ਕੀਤੇ ਜਾ ਰਹੇ ਹਨ। ਵਿਭਾਗ ਵੱਲੋਂ ਫਰਮ ਦੇ ਪ੍ਰਬੰਧਕਾਂ ਨੂੰ ਕਈ ਨੋਟਿਸ ਵੀ ਭੇਜੇ ਗਏ ਸਨ। ਜਦੋਂ ਉਨ੍ਹਾਂ ਵਲੋਂ ਕਿਸੇ ਨੋਟਿਸ ਦਾ ਕੋਈ ਜਵਾਬ ਨਾ ਦਿੱਤਾ ਗਿਆ ਤਾਂ ਵਿਭਾਗ ਵੱਲੋਂ ਉਕਤ ਫਰਮ ਦੇ ਪ੍ਰਬੰਧਕਾਂ ਖਿਲਾਫ ਕਾਰਵਾਈ ਕੀਤੀ ਗਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ 28 'ਚੋਂ 10 ਦਿਨ ਛੁੱਟੀਆਂ! ਜਾਣੋ ਕਦੋਂ-ਕਦੋਂ ਕੀ ਕੁਝ ਰਹੇਗਾ ਬੰਦ
NEXT STORY