ਪਟਿਆਲਾ (ਜੋਸਨ)— ਪੰਜਾਬ ਦੇ ਸਾਬਕਾ ਸੀਨੀਅਰ ਕੈਬਿਨਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਹੈ ਕਿ ਪਟਿਆਲਾ ਵਿਖੇ 7 ਅਕਤੂਬਰ ਨੂੰ ਹੋਣ ਵਾਲੀ ਰੈਲੀ ਕਾਂਗਰਸ ਦੇ ਜਬਰ ਤੇ ਜ਼ੁਲਮ ਦਾ ਮੂੰਹ-ਤੋੜ ਜਵਾਬ ਦੇਵੇਗੀ।
ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਡੇਢ ਸਾਲ ਵਿਚ ਕਾਂਗਰਸ ਨੇ ਲੋਕਾਂ ਦਾ ਕਚੂੰਮਰ ਕੱਢ ਦਿਤਾ ਹੈ ਜਿਸ ਕਾਰਨ ਲੋਕ ਇਸ ਤੋਂ ਨਿਰਾਸ਼ ਹਨ। ਰੱਖੜਾ ਨੇ ਆਖਿਆ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨਾਲ ਕਰਜ਼ਾ ਮੁਆਫੀ ਦੇ ਮੁੱਦੇ 'ਤੇ ਕੋਝਾ ਮਜ਼ਾਕ ਕੀਤਾ ਹੈ। ਰੱਖੜਾ ਨੇ ਅਮਰਿੰਦਰ ਸਰਕਾਰ ਨੂੰ ਪੰਜਾਬ ਦੀ ਸਭ ਤੋਂ ਘਟੀਆ ਸਰਕਾਰ ਗਰਦਾਨਦਿਆਂ ਆਖਿਆ ਹੈ। ੍ਰਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਅਕਾਲੀ ਦਲ ਦੇ ਦਫਤਰ ਸਕੱਤਰ ਦੇ ਬੁਲਾਰੇ ਚਰਨਜੀਤ ਸਿੰਘ ਬਰਾੜ ਨੇ ਕਿਹਾ ਕਿ ਖਜ਼ਾਨਾ ਖਾਲੀ ਹੋਣ ਦਾ ਬਹਾਨਾ ਸਦਾ ਨਹੀਂ ਚੱਲ ਸਕਦਾ, ਲੋਕ ਕੀਤੇ ਵਾਅਦੇ ਪੂਰੇ ਕਰਨ ਦੀ ਮੰਗ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੇ ਹਿੱਤਾਂ 'ਤੇ ਡਟ ਕੇ ਪਹਿਰਾ ਦੇਵੇਗਾ। ਇਸ ਮੌਕੇ ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਹਰਪਾਲ ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ (ਸਾਬਕਾ ਵਿਧਾਇਕ), ਬੀਬੀ ਵਨਿੰਦਰ ਕੌਰ ਲੂੰਬਾ ਸ਼ਤਰਾਣਾ (ਸਾਬਕਾ ਵਿਧਾਇਕ) ਆਦਿ ਹਾਜ਼ਰ ਸਨ।
ਭਲਾਈਆਣਾ ਸਕੂਲ ਦੀ ਪੰਜਾਬ ਸਰਕਾਰ ਨੇ ਵਧੀਆ ਕਾਰਗੁਜ਼ਾਰੀ ਲਈ ਕੀਤੀ ਚੋਣ
NEXT STORY