ਚੰਡੀਗੜ੍ਹ,(ਭੁੱਲਰ)— ਪੰਜਾਬ ਪ੍ਰਦੇਸ਼ ਕਾਂਗਰਸ ਵਲੋਂ ਆਮ ਆਦਮੀ ਪਾਰਟੀ ਦੇ ਬਾਗੀ ਗਰੁੱਪ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਵਲੋਂ ਸਰਵ ਪਾਰਟੀ ਮੀਟਿੰਗ ਬਾਰੇ ਦਿੱਤਾ ਸੱਦਾ ਠੁਕਰਾ ਦਿੱਤਾ ਗਿਆ ਹੈ। ਕਾਂਗਰਸ ਦੇ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਨੇ ਇਸ ਸਬੰਧੀ ਪੁੱਛੇ ਜਾਣ 'ਤੇ ਅੱਜ ਕਿਹਾ ਕਿ ਉਨ੍ਹਾਂ ਨੂੰ ਖਹਿਰਾ ਵਲੋਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਦੇ
ਮੁੱਦੇ ਨੂੰ ਲੈ ਕੇ ਸਰਵ ਪਾਰਟੀ ਬੈਠਕ 'ਚ ਸ਼ਾਮਲ ਹੋਣ ਦਾ ਸੱਦਾ ਮਿਲਿਆ। ਜਾਖੜ ਨੇ ਦੱਸਿਆ ਕਿ ਉਨ੍ਹਾਂ ਵਲੋਂ ਮੈਨੂੰ ਨਿੱਜੀ ਤੌਰ 'ਤੇ ਫ਼ੋਨ ਕਰਨ ਤੋਂ ਇਲਾਵਾ ਵਟਸ ਐਪ 'ਤੇ ਲਿਖਤੀ ਮੈਸੇਜ ਵੀ ਭੇਜਿਆ ਗਿਆ ਪਰ ਅਸੀਂ ਉਨ੍ਹਾਂ ਦੇ ਸੱਦੇ ਨੂੰ ਸਵੀਕਾਰ ਨਹੀਂ ਕਰ ਸਕਦੇ। ਜਾਖੜ ਨੇ ਖਹਿਰਾ ਨੂੰ ਸਲਾਹ ਦਿੰਦਿਆਂ ਕਿਹਾ ਕਿ ਪਹਿਲਾਂ ਗਰੁੱਪਾਂ ਦੀਆਂ ਮੀਟਿੰਗਾਂ ਖਤਮ ਕਰਕੇ ਪਾਰਟੀ ਬਣਾਓ ਅਤੇ ਉਸ ਤੋਂ ਬਾਅਦ ਸਰਵ ਪਾਰਟੀ ਮੀਟਿੰਗ ਬੁਲਾਉਣ। ਇਸ ਤਰ੍ਹਾਂ ਜਾਖੜ ਨੇ ਖਹਿਰਾ ਵਲੋਂ ਸੱਦੀ ਸਰਵ ਪਾਰਟੀ ਮੀਟਿੰਗ 'ਚ ਸ਼ਾਮਲ ਹੋਣ ਤੋਂ ਸਾਫ਼ ਇਨਕਾਰ ਕਰ ਦਿੱਤਾ।
ਸ੍ਰੀ ਆਨੰਦਪੁਰ ਸਾਹਿਬ-ਮਾਤਾ ਨੈਣਾ ਦੇਵੀ ਰੋਪ-ਵੇਅ ਨੂੰ ਪੰਜਾਬ ਸਰਕਾਰ ਨੇ ਦਿੱਤੀ ਮਨਜ਼ੂਰੀ
NEXT STORY