ਜਲਾਲਾਬਾਦ (ਟਿੰਕੂ ਨਿਖੰਜ) – ਲੋਕ ਸਭਾ ਚੋਣਾਂ ਦਾ ਸਮਾਂ ਹੁਣ ਆਖਰੀ ਪੜਾਅ 'ਤੇ ਪਹੁੰਚ ਚੁੱਕਾ ਹੈ। ਹਰੇਕ ਪਾਰਟੀ ਦੇ ਉਮੀਦਵਾਰ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰ ਵੋਟਰਾਂ ਨੂੰ ਆਪਣੇ ਵੱਲ ਖਿੱਚਣ ਲਈ ਪੂਰੀ ਵਾਹ ਲਗਾ ਰਹੇ ਹਨ। ਇਸੇ ਤਰ੍ਹਾਂ ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਕਾਂਗਰਸ ਪਾਰਟੀ ਦੇ ਉਮਦੀਵਾਰ ਸ਼ੇਰ ਸਿੰਘ ਘੁਬਾਇਆ ਦੀ ਛੋਟੀ ਬੇਟੀ ਗੁਰਪ੍ਰੀਤ ਕੌਰ ਅਤੇ ਨੂੰਹ ਸਿਮਰਜੀਤ ਨੇ ਜਲਾਲਾਬਾਦ ਵਿਖੇ ਡੋਰ-ਟੂ-ਡੋਰ ਜਾ ਕੇ ਪਿਤਾ ਦੇ ਹੱਕ 'ਚ ਵੋਟਾਂ ਮੰਗੀਆਂ। 'ਜਾਗਬਾਣੀ' ਦੀ ਟੀਮ ਨਾਲ ਗੱਲਬਾਤ ਕਰਦਿਆਂ ਸ਼ੇਰ ਸਿੰਘ ਘੁਬਾਇਆ ਦੇ ਬੇਟੀ ਗੁਰਪ੍ਰੀਤ ਨੇ ਬਾਦਲ ਪਰਿਵਾਰ 'ਤੇ ਵਰ੍ਹਦਿਆਂ ਕਿਹਾ ਕਿ ਬਾਦਲ ਪਰਿਵਾਰ ਇਕ ਹੰਕਾਰੀ ਪਰਿਵਾਰ, ਜਿਸਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਵਾਈ। ਮੇਰੇ ਪਿਤਾ ਨੇ ਸ਼੍ਰੋਮਣੀ ਅਕਾਲੀ ਦਲ 'ਚ ਉਨ੍ਹਾਂ ਨੂੰ ਬਣਦਾ ਮਾਣ ਸਨਮਾਨ ਨਾ ਮਿਲਣ ਕਾਰਨ ਪਾਰਟੀ ਨੂੰ ਅਲਵਿਦਾ ਕਿਹਾ ਸੀ। ਉਨ੍ਹਾਂ ਨੇ ਕਿਹਾ ਕਿ ਘੁਬਾਇਆ ਇਕ ਗਰਾਂਊਡ ਲੇਵਲ ਦੇ ਲੀਡਰ ਹਨ, ਜਿਨ੍ਹਾਂ ਨੂੰ ਹਰੇਕ ਵਰਗ ਦਾ ਵਿਅਕਤੀ ਆਪਣੀਆਂ ਦੁੱਖ ਤਕਲੀਫਾਂ ਦੱਸਣ ਲਈ ਮਿਲ ਸਕਦਾ ਹੈ ਪਰ ਸੁਖਬੀਰ ਬਾਦਲ ਨੂੰ ਤਾਂ ਆਮ ਲੋਕ ਵੀ ਨਹੀਂ ਮਿਲਦੇ।
ਪੰਜਾਬ ਦੇ 2 ਕਰੋੜ ਵੋਟਰ ਕਰਨਗੇ 278 ਉਮੀਦਵਾਰਾਂ ਦਾ ਫੈਸਲਾ, ਫਸਵਾਂ ਹੋਵੇਗਾ ਮੁਕਾਬਲਾ
NEXT STORY