ਫਿਰੋਜ਼ਪੁਰ :( ਕੁਮਾਰ, ਹਰਚਰਨ .ਬਿੱਟੂ): ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਕੀਤੀ ਜਾ ਰਹੀ ਗੁੰਡਾਗਰਦੀ ਦਾ ਪੰਜਾਬੀ ਭਾਰੀ ਮੁੱਲ ਤਾਰ ਰਹੇ ਹਨ ਤੇ ਉਨ੍ਹਾਂ ਨੇ ਆਜ਼ਾਦ ਤੇ ਨਿਰਪੱਖ ਮਿਉਂਸੀਪਸਲ ਚੋਣਾਂ ਯਕੀਨੀ ਬਣਾਉਣ ਵਿਚ ਅਸਫਲ ਰਹਿਣ ’ਤੇ ਸੂਬਾ ਚੋਣ ਕਮਿਸ਼ਨਰ ਦੀ ਨਿਖੇਧੀ ਕੀਤੀ ਤੇ ਰਾਜਪਾਲ ਬੀ.ਪੀ. ਬਦਨੌਰ ਨੂੰ ਅਪੀਲ ਕੀਤੀ ਕਿ ਕੱਲ੍ਹ ਰਾਤ ਮੋਗਾ ਵਿਚ ਹੋਏ ਕਤਲਾਂ ਤੋਂ ਬਾਅਦ ਹੋਰ ਜਾਨਾਂ ਨਾ ਜਾਣ, ਇਸ ਵਾਸਤੇ ਉਹ ਤੁਰੰਤ ਦਖ਼ਲ ਦੇਣ।
ਇਹ ਵੀ ਪੜ੍ਹੋ: ਦੁਖ਼ਦਾਇਕ ਖ਼ਬਰ: ਸਿੰਘੂ ਬਾਰਡਰ ’ਤੇ ਮੋਗਾ ਦੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
ਕੱਲ੍ਹ ਰਾਤ ਮੋਗਾ ਵਿਚ ਦੋ ਅਕਾਲੀ ਵਰਕਰਾਂ ਹਰਮਿੰਦਰ ਅਤੇ ਜਗਦੀਪ ਦਾ ਕਤਲ ਕੀਤੇ ਜਾਣ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਬਾਦਲ ਨੇ ਕਿਹਾ ਕਿ ਸੂਬਾ ਚੋਣ ਕਮਿਸ਼ਨ ਇਨ੍ਹਾਂ ਮੌਤਾਂ ਲਈ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੈ ਕਿਉਂਕਿ ਇਕ ਹਫ਼ਤੇ ਤੋਂ ਵਾਰ-ਵਾਰ ਸ਼ਿਕਾਇਤਾਂ ਦੇਣ ਦੇ ਬਾਵਜੂਦ ਉੁਹ ਕਾਂਗਰਸੀ ਗੁੰਡਿਆਂ ਨੂੰ ਨਕੇਲ ਪਾਉਣ ਵਿਚ ਅਸਫਲ ਰਿਹਾ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੇ ਜੇਕਰ ਆਪਣਾ ਫਰਜ਼ ਨਿਭਾਇਆ ਹੁੰਦਾ ਤੇ ਸੂਬਾ ਪੁਲਸ ਨੂੰ ਜਲਾਲਾਬਾਦ ਤੇ ਭਿਖੀਵਿੰਡ ਵਿਚ ਅਕਾਲੀ ਦਲ ਦੇ ਵਰਕਰਾਂ ’ਤੇ ਹਥਿਆਰਬੰਦ ਹਮਲੇ ਦੇ ਮਾਮਲੇ ਵਿਚ ਕਾਰਵਾਈ ਕਰਨ ਦੀ ਹਦਾਇਤ ਦਿੱਤੀ ਹੁੰਦੀ ਤਾਂ ਕਾਂਗਰਸੀ ਵਰਕਰ ਇੰਨੇ ਬੇਖੌਫ਼ ਨਾ ਹੋ ਜਾਂਦੇ ਤੇ ਇਸ ਤਰੀਕੇ ਅਕਾਲੀ ਵਰਕਰਾਂ ਦਾ ਵਹਿਸ਼ੀਆਨਾ ਢੰਗ ਨਾਲ ਕਤਲ ਨਾ ਕਰਦੇ।
ਇਹ ਵੀ ਪੜ੍ਹੋ: ਰਾਘਵ ਚੱਢਾ ਦਾ ਬਾਦਲ ਪਰਿਵਾਰ ’ਤੇ ਵੱਡਾ ਹਮਲਾ, ਕਿਹਾ ਪੰਜਾਬ ਦਾ ਕੀਤਾ ਬੇੜਾਗਰਕ
ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਸੂਬੇ ਵਿਚ ਅਮਨ ਕਾਨੂੰਨ ਦੀ ਸਥਿਤੀ ਹੱਥੋਂ ਬਾਹਰ ਹੋ ਗਈ ਹੈ ਤੇ ਸੂਬੇ ਦੇ ਰਾਜਪਾਲ ਨੂੰ ਤੁਰੰਤ ਦਖ਼ਲ ਦੇ ਕੇ ਸੂਬਾ ਪੁਲਸ ਨੂੰ ਅਮਨ ਕਾਨੂੰਨ ਵਿਵਸਥਾ ਬਹਾਲ ਕਰਨ ਦੀ ਹਦਾਇਤ ਦੇਣ ਲਈ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਪੁਲਸ ਅਧਿਕਾਰੀਆਂ ਦੇ ਖਿਲਾਫ ਵੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਜੋ ਕਾਂਗਰਸਰੀ ਵਰਕਰਾਂ ਵਾਂਗ ਕੰਮ ਕਰ ਰਹੇ ਹਨ ਅਤੇ ਲੋਕਾਂ ਨੂੰ ਆਪਣਾ ਲੋਕਤੰਤਰੀ ਅਧਿਕਾਰ ਵਰਤਣ ਦੀ ਆਗਿਆ ਨਹੀਂ ਦੇ ਰਹੇ। ਉਨ੍ਹਾਂ ਨੇ ਰਾਜਪਾਲ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਸੂਬੇ ਦੀਆਂ ਸਾਰੀਆਂ ਏਜੰਸੀਆਂ ਨੂੰ ਹਦਾਇਤ ਦੇਣ ਕਿ ਉਹ ਕਾਂਗਰਰਸੀ ਵਿਧਾਇਕਾਂ ਦੇ ਕਹਿਣ ’ਤੇ ਅਕਾਲੀ ਵਰਕਰਾਂ ਨੂੰ ਤੰਗ ਪ੍ਰੇਸ਼ਾਨ ਕਰਨਾ ਬੰਦ ਕਰਨ ਅਤੇ ਕਿਹਾ ਅਕਾਲੀ ਵਰਕਰਾਂ ਦੇ ਵਪਾਰਕ ਠਿਕਾਣਿਆਂ ’ਤੇ ਛਾਪੇਮਾਰੀ ਕਰ ਕੇ ਉਨ੍ਹਾਂ ਨੁੰ ਡਰਾਉਣ ਦਾ ਯਤਨ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਅਫਸੋਸਜਨਕ ਖ਼ਬਰ: ਕਿਸਾਨੀ ਮੋਰਚੇ ਤੋਂ ਪਰਤੇ ਪਿੰਡ ਜਲਾਲਾਬਾਦ ਦੇ ਕਿਸਾਨ ਦੀ ਹੋਈ ਮੌਤ
ਬਾਦਲ ਨੇ ਰਾਜਪਾਲ ਨੂੰ ਇਹ ਵੀ ਬੇਨਤੀ ਕੀਤੀ ਕਿ ਸੂਬੇ ਦੇ ਚੋਣ ਕਮਿਸ਼ਨਰ ਨੂੰ ਲੋਕਤੰਤਰੀ ਸਿਧਾਂਤਾਂ ਦੀ ਰਾਖੀ ਕਰਨ ਵਿਚ ਅਸਫਲ ਰਹਿਣ ਕਾਰਨ ਤੁਰੰਤ ਬਰਖ਼ਾਸਤ ਕਰਨ। ਉਨ੍ਹਾਂ ਕਿਹਾ ਕਿ 15 ਦਿਨ ਤੋਂ ਵੀ ਜ਼ਿਆਦਾ ਸਮਾਂ ਹੋ ਗਿਆ ਹੈ ਜਦੋਂ ਤੋਂ ਅਸੀਂ ਮੰਗ ਕਰ ਰਹੇ ਹਾਂ ਕਿ ਪੈਰਾ ਮਿਲਟਰੀ ਫੋਰਸ ਲਗਾਈ ਜਾਵੇ ਤਾਂ ਜੋ ਆਜ਼ਾਦ ਤੇ ਨਿਰਪੱਖ ਚੋਣਾਂ ਯਕੀਨੀ ਬਣਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਅਸੀਂ ਇਹ ਵੀ ਮੰਗ ਕੀਤੀ ਹੈ ਕਿ ਚੋਣ ਬੂਥਾਂ ਦੇ ਅੰਦਰ ਵੀਡੀਓਗ੍ਰਾਫੀ ਦੀ ਆਗਿਆ ਦਿੱਤੀ ਜਾਵੇ ਤੇ ਵੋਟਾਂ ਪੈਣ ਤੋਂ ਤੁਰੰਤ ਬਾਅਦ ਗਿਣਤੀ ਕਰਵਾਈ ਜਾਵੇ ਤਾਂ ਜੋ ਕੋਈ ਗੜਬੜ ਨਾ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬਾ ਚੋਣ ਕਮਿਸ਼ਨਰ ਇਸ ਮਾਮਲੇ ਵਿਚ ਸੁੱਤਾ ਪਿਆ ਹੈ ਤੇ ਸਰਕਾਰੀ ਕਮਿਸ਼ਨਰ ਵਾਂਗ ਵਿਹਾਰ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਕ ਸਵਾਲ ਦੇ ਜਵਾਬ ਵਿਚ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੰਸਦ ਵਿਚ ਕਿਸਾਨਾਂ ਨਾਲ ਚੱਟਾਨ ਵਾਂਗ ਡੱਟਿਆ ਤੇ ਤਿੰਨ ਕਾਲੇ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਸੀ ਤੇ ਜਿਣਸਾਂ ਦੀ ਘੱਟੋ-ਘੱਟ ਸਮਰਥਨ ਮੁੱਲ ’ਤੇ ਯਕੀਨੀ ਸਰਕਾਰੀ ਖਰੀਦ ਕੀਤੇ ਜਾਣ ਤੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਇੰਨ ਬਿਨ ਲਾਗੂ ਕਰਨ ਦੀ ਵੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ: ਰਾਜਾ ਵੜਿੰਗ ਦੇ ਸਾਲੇ ’ਤੇ ਮਾਮਲਾ ਦਰਜ ਹੋਣ ’ਤੇ ਬੋਲੇ ਸੁਖਬੀਰ ਬਾਦਲ, ਕਿਹਾ ਪੁਲਸ ਦੇ ਰਹੀ ਸੁਰੱਖਿਆ
ਉਨ੍ਹਾਂ ਕਿਹਾ ਕਿ ਪਾਰਟੀ ਨੇ ਭਾਜਪਾ ਦੇ ਦੋਗਲੇਪਨ ਨੂੰ ਵੀ ਬੇਨਕਾਬ ਕੀਤਾ। ਉਹਨਾਂ ਕਿਹਾ ਕਿ ਇਹ ਇਕ ਸੱਚਾਈ ਹੈ ਕਿ ਪ੍ਰਧਾਨ ਮੰਤਰੀ ਜਦੋਂ ਆਪ ਗੁਜਰਾਤ ਦਾ ਮੁੱਖ ਮੰਤਰੀ ਹੁੰਦਿਆਂ ਮੁੱਖ ਮੰਤਰੀਆਂ ਦੀ ਕਮੇਟੀ ਦੇ ਮੁਖੀ ਸਨ ਤਾਂ ਉਹਨਾਂ ਸਿਫਾਰਸ਼ ਕੀਤੀ ਸੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਕਿਸਾਨ ਦੀ ਜਿਣਸ ਐਮ ਐਸ ਪੀ ਤੋਂ ਘੱਟ ਭਾਅ ’ਤੇ ਨਾ ਖ਼ਰੀਦੀ ਜਾਵੇ। ਉਹਨਾਂ ਕਿਹਾ ਕਿ ਇਹੀ ਮੰਗ ਅੱਜ ਦੇਸ਼ ਭਰ ਦੇ ਕਿਸਾਨ ਕਰ ਰਹੇ ਹਨ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਭਲਾਈ ਦਾ ਖਿਆਲ ਕਰਦਿਆਂ ਇਹ ਮਸਲਾ ਫੌਰੀ ਤੌਰ ’ਤੇ ਹੱਲ ਕਰਨਾ ਚਾਹੀਦਾ ਹੈ।
ਦੋ ਸੜਕ ਹਾਦਸਿਆਂ ’ਚ ਦੋ ਦੀ ਮੌਤ, ਦੋ ਜ਼ਖ਼ਮੀ
NEXT STORY