ਬੰਗਾ, (ਚਮਨ ਲਾਲ/ਰਾਕੇਸ਼ ਅਰੋਡ਼ਾ)- ਥਾਣਾ ਸਿਟੀ ਪੁਲਸ ਪਾਰਟੀ ਵਲੋਂ 36 ਨਸ਼ੇ ਵਾਲੇ ਟੀਕਿਆਂ ਸਮੇਤ ਇਕ ਮੋਟਰਸਾਈਕਲ ਸਵਾਰ ਨੂੰ ਕਾਬੂ ਕਰਨ ਦਾ ਸਮਾਚਾਰ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਏ.ਐੱਸ.ਆਈ. ਸ਼ਮਸ਼ੇਰ ਬਹਾਦਰ ਨੇ ਦੱਸਿਆ ਕਿ ਉਹ ਸਮੇਤ ਪੁਲਸ ਪਾਰਟੀ ਸੋਤਰਾ ਰੋਡ ਰੇਲਵੇ ਕਰਾਸਿੰਗ ਨਜ਼ਦੀਕ ਨਾਕਾਬੰਦੀ ਕਰ ਕੇ ਆਉਣ ਜਾਣ ਵਾਲੇ ਵਾਹਨਾਂ ਦੀ ਜਨਰਲ ਚੈਕਿੰਗ ਕਰ ਰਹੇ ਸਨ ਤਾਂ ਪਿੰਡ ਸੋਤਰਾ ਸਾਈਡ ਤੋਂ ਇਕ ਮੋਟਰਸਾਈਕਲ ’ਤੇ ਇਕ ਵਿਅਕਤੀ ਆਉਂਦਾ ਦਿਖਾਈ ਦਿੱਤਾ। ਜਿਸ ਨੂੰ ਪੁਲਸ ਪਾਰਟੀ ਨੇ ਨਾਕਾਬੰਦੀ ਦੌਰਾਨ ਰੋਕਿਆ। ਚੈਕਿੰਗ ਕਰਨ ’ਤੇ ਮੋਟਰਸਾਈਕਲ ਦੇ ਹੈਂਡਲ ਨਾਲ ਟੰਗੇ ਮੋਮੀ ਲਿਫਾਫੇ ਨੂੰ ਚੈੱਕ ਕੀਤਾ ਤਾਂ ਉਸ ਵਿਚੋਂ 36 ਨਸ਼ੇ ਵਾਲੇ ਟੀਕੇ ਬਰਾਮਦ ਹੋਏ। ਵਿਅਕਤੀ ਦੀ ਪਛਾਣ ਜਸਵਿੰਦਰ ਸਿੰਘ ਉਰਫ ਵਿੱਕਾ ਪੁੱਤਰ ਸੁਰਿੰਦਰ ਪਾਲ ਵਾਸੀ ਮੁਹੱਲਾ ਹੱਡਾਰੋਡ਼ੀ ਵੱਜੋਂ ਹੋਈ ਹੈ। ਉਸ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।
ਭਿਆਨਕ ਸੜਕ ਹਾਦਸੇ ਦੌਰਾਨ 2 ਨੌਜਵਾਨਾਂ ਦੀ ਮੌਤ
NEXT STORY