ਮੋਗਾ, (ਅਾਜ਼ਾਦ)- ਐਕਸਾਈਜ਼ ਵਿਭਾਗ ਵੱਲੋਂ 24 ਬੋਤਲਾਂ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਸਬੰਧੀ ਸਹਾਇਕ ਥਾਣੇਦਾਰ ਬਾਜ ਸਿੰਘ ਨੇ ਦੱਸਿਆ ਕਿ ਜਦ ਉਹ ਪੁਲਸ ਪਾਰਟੀ ਸਮੇਤ ਖੇਤਰ ਵਿਚ ਗਸ਼ਤ ਕਰਦੇ ਹੋਏ ਐੱਫ. ਸੀ. ਆਈ. ਰੋਡ ਮੋਗਾ ’ਤੇ ਜਾ ਰਹੇ ਨ ਤਾਂ ਉਨ੍ਹਾਂ ਨੂੰ ਜਾਣਕਾਰੀ ਮਿਲੀ ਕਿ ਕੁਲਵੰਤ ਸਿੰਘ ਨਿਵਾਸੀ ਐੱਫ. ਸੀ. ਆਈ. ਰੋਡ ਮੋਗਾ ਸ਼ਰਾਬ ਦਾ ਨਾਜਾਇਜ਼ ਧੰਦਾ ਕਰਦਾ ਹੈ, ਜਿਸ ’ਤੇ ਅਸੀਂ ਪੁਲਸ ਪਾਰਟੀ ਸਮੇਤ ਉਨ੍ਹਾਂ ਦੇ ਘਰ ਛਾਪੇਮਾਰੀ ਕਰ ਕੇ 24 ਬੋਤਲਾਂ ਸ਼ਰਾਬ ਬਰਾਮਦ ਕੀਤੀ। ਇਸ ਸਬੰਧੀ ਕਥਿਤ ਦੋਸ਼ੀ ਖਿਲਾਫ ਥਾਣਾ ਸਿਟੀ ਸਾਊਥ ਵਿਚ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰਨ ਦੇ ਬਾਅਦ ਅੱਜ ਉਸ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ 14 ਦਿਨਾਂ ਲਈ ਨਿਆਇਕ ਹਿਰਾਸਤ ਵਿਚ ਭੇਜਣ ਦਾ ਹੁਕਮ ਦਿੱਤਾ।
ਇਸ ਤਰ੍ਹਾਂ ਥਾਣਾ ਧਰਮਕੋਟ ਦੇ ਅਧੀਨ ਪੈਂਦੀ ਪੁਲਸ ਚੌਕੀ ਕਿਸ਼ਨਪੁਰਾ ਕਲਾਂ ਦੇ ਹੌਲਦਾਰ ਜਸਵੰਤ ਸਿੰਘ ਨੇ ਦੱਸਿਆ ਕਿ ਜਦ ਉਹ ਪੁਲਸ ਪਾਰਟੀ ਸਮੇਤ ਖੇਤਰ ਵਿਚ ਗਸ਼ਤ ਕਰਦੇ ਹੋਏ ਜਾ ਰਹੇ ਸਨ ਤਾਂ ਬਲਜਿੰਦਰ ਸਿੰਘ ਲਾਡੀ ਨਿਵਾਸੀ ਪਿੰਡ ਕਿਸ਼ਨਪੁਰਾ ਕਲਾਂ ਨੂੰ ਸ਼ੱਕ ਦੇ ਅਾਧਾਰ ’ਤੇ ਰੋਕਿਆ ਅਤੇ ਤਲਾਸ਼ੀ ਲੈਣ ’ਤੇ ਉਸ ਕੋਲੋਂ ਸਵਾ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ, ਜਿਸ ਖਿਲਾਫ ਥਾਣਾ ਧਰਮਕੋਟ ਵਿਚ ਮਾਮਲਾ ਦਰਜ ਕਰਨ ਦੇ ਬਾਅਦ ਉਸ ਨੂੰ ਬਰ ਜ਼ਮਾਨਤ ਰਿਹਾ ਕਰ ਦਿੱਤਾ ਗਿਆ।
ਬੱਸ ਦੀ ਲਪੇਟ ’ਚ ਆਉਣ ਨਾਲ ਸਾਬਕਾ ਸੂਬੇਦਾਰ ਦੀ ਮੌਤ
NEXT STORY