ਮੋਗਾ, (ਅਾਜ਼ਾਦ)- ਐਂਟੀ ਨਾਰਕੋਟਿਕਸ ਡਰੱਗ ਸੈੱਲ ਮੋਗਾ ਨੇ ਲੱਖਾਂ ਰੁਪਏ ਦੀ ਹੈਰੋਇਨ ਸਮੇਤ ਦੋ ਸਮੱਗਲਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਂਟੀ ਨਾਰਕੋਟਿਕਸ ਡਰੱਗ ਸੈੱਲ ਦੇ ਇੰਚਾਰਜ ਲਖਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰਦੇ ਹੋਏ ਪਿੰਡ ਨੂਰਪੁਰ ਹਕੀਮਾ ਕੋਲ ਪੁੱਜੇ ਤਾਂ ਉਨ੍ਹਾਂ ਨੂੰ ਗੁਪਤ ਸੂਤਰਾਂ ਤੋਂ ਜਾਣਕਾਰੀ ਮਿਲੀ ਕਿ ਕਮਲ ਸ਼ਰਮਾ ਉਰਫ ਕਾਕਾ ਲਾਹੌਰੀਆ ਅਤੇ ਹਰਪ੍ਰੀਤ ਸਿੰਘ ਉਰਫ ਸੰਨੀ ਗਿੱਲ ਦੋਨੋਂ ਨਿਵਾਸੀ ਧਰਮਕੋਟ ਹੈਰੋਇਨ ਅਤੇ ਹੋਰ ਨਸ਼ੇ ਵਾਲੇ ਪਦਾਰਥਾਂ ਦਾ ਧੰਦਾ ਕਰਦੇ ਹਨ ਅਤੇ ਅੱਜ ਵੀ ਉਹ ਆਪਣੀ ਇਨੋਵਾ ਗੱਡੀ ’ਚ ਲੱਖਾਂ ਰੁਪਏ ਦੀ ਹੈਰੋਇਨ ਸਪਲਾਈ ਕਰਨ ਜਾ ਰਹੇ ਹਨ, ਜਿਸ ’ਤੇ ਉਨ੍ਹਾਂ ਤੁਰੰਤ ਨਾਕਾਬੰਦੀ ਕਰ ਕੇ ਦੋਵਾਂ ਕਥਿਤ ਸਮੱਗਲਰਾਂ ਨੂੰ ਦਬੋਚ ਲਿਆ ਅਤੇ ਤਲਾਸ਼ੀ ਲੈਣ ’ਤੇ ਉਨ੍ਹਾਂ ਕੋਲੋਂ 70 ਗ੍ਰਾਮ ਹੈਰੋਇਨ ਜਿਸ ਦੀ ਕੀਮਤ ਦੋ ਲੱਖ 80 ਹਜ਼ਾਰ ਰੁਪਏ ਦੇ ਕਰੀਬ ਦੱਸੀ ਜਾ ਰਹੀ, ਦੇ ਇਲਾਵਾ 1020 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ। ਇਸ ਸਬੰਧੀ ਦੋਵਾਂ ਸਮੱਗਲਰਾਂ ਖਿਲਾਫ ਥਾਣਾ ਧਰਮਕੋਟ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁੱਛਗਿੱਛ ਕਰਨ ਸਮੇਂ ਪਤਾ ਲੱਗਾ ਕਿ ਕਥਿਤ ਦੋਸ਼ੀ ਪੱਟੀ ਬਾਰਡਰ ਦੇ ਇਲਾਕੇ ’ਚੋਂ ਹੈਰੋਇਨ ਲਿਆ ਕੇ ਵਿਕਰੀ ਕਰਦੇ ਹਨ। ਉਕਤ ਇਨੋਵਾ ਗੱਡੀ ਕਮਲ ਸ਼ਰਮਾ ਉਰਫ ਕਾਕਾ ਲਾਹੌਰੀਆ ਦੀ ਦੱਸੀ ਜਾ ਰਹੀ ਹੈ, ਜੋ ਉਸ ਨੇ ਕੁੱਝ ਸਮਾਂ ਪਹਿਲਾਂ ਹੀ ਖਰੀਦੀ ਹੈ। ਉਨ੍ਹਾਂ ਦੱਸਿਆ ਕਿ ਅੱਜ ਪੁੱਛਗਿੱਛ ਦੇ ਬਾਅਦ ਦੋਵਾਂ ਕਥਿਤ ਦੋਸ਼ੀਆਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ ਤੇ ਅਦਾਲਤ ਵੱਲੋਂ ਉਨ੍ਹਾਂ ਦਾ ਇਕ ਦਿਨ ਦਾ ਪੁਲਸ ਰਿਮਾਂਡ ਦਿੱਤਾ ਗਿਆ।
ਅਬੋਹਰ ਸਟੇਸ਼ਨ ਤੋਂ ਬਰਾਮਦ ਹੋਈ ਲੜਕੀ ਮਾਪਿਅਾਂ ਨਾਲ ਜਾਣ ਤੋਂ ਕੀਤਾ ਇਨਕਾਰ
NEXT STORY