ਮਲੋਟ, (ਗੋਇਲ)- ਪੁਲਸ ਨੇ ਨਸ਼ੇ ਵਾਲੀਅਾਂ 700 ਗੋਲੀਆਂ ਸਣੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਬਾਰੇ ਏ. ਐੱਸ. ਆਈ. ਗੁਰਦੀਪ ਸਿੰਘ ਨੇ ਦੱਸਿਆ ਕਿ ਮਲੋਟ ਬਾਈਪਾਸ ’ਤੇ ਜਦੋਂ ਹਰਪ੍ਰੀਤ ਸਿੰਘ ਪੁੱਤਰ ਹਰਦੀਪ ਸਿੰਘ ਵਾਸੀ ਸੂਰਜ ਨਗਰੀ ਮਲੋਟ ਅਤੇ ਜਗਤਾਰ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਅਜੀਤ ਨਗਰ ਮਲੋਟ ਦੀ ਸ਼ੱਕ ਦੇ ਆਧਾਰ ’ਤੇ ਤਲਾਸ਼ੀ ਲਈ ਗਈ ਤਾਂ ਇਨ੍ਹਾਂ ਦੋਵਾਂ ਕੋਲੋਂ ਨਸ਼ੇ ਵਾਲੀਅਾਂ 700 ਗੋਲੀਆਂ ਬਰਾਮਦ ਹੋਈਆਂ। ਪੁਲਸ ਨੇ ਦੋਵਾਂ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।
ਨਾਮਜ਼ਦਗੀ ਪੱਤਰ ਦਾਖਲ ਕਰਨ ਆਏ ਉਮੀਦਵਾਰ ਦੇ ਕਾਗਜ਼ਾਤ ਖੋਹਣ ’ਤੇ ਚੱਕਾ ਜਾਮ
NEXT STORY