ਬਠਿੰਡਾ (ਬਲਵਿੰਦਰ): ਬਠਿੰਡਾ ਜ਼ਿਲ੍ਹੇ ਦੀ ਮੌੜ ਤਹਿਸੀਲ 'ਚ ਇਕ ਵਿਅਕਤੀ ਦੀ ਕੋਵਿਡ-19 ਦੀ ਟੈਸਟ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਨਾਲ ਹੁਣ ਜ਼ਿਲ੍ਹੇ 'ਚ ਕੋਰੋਨਾ ਨਾਲ ਲੜਾਈ ਲੜ ਰਹੇ ਲੋਕਾਂ ਦੀ ਗਿਣਤੀ 11 ਹੋ ਗਈ ਹੈ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਬੀ.ਸ੍ਰੀ. ਨਿਵਾਸਨ ਨੇ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਇਹ ਬਾਲਗ ਵਿਅਕਤੀ ਹੈ ਜੋ ਕਿ ਦਿੱਲੀ ਤੋਂ ਪਰਤਿਆ ਸੀ। ਜ਼ਿਲ੍ਹੇ 'ਚ ਆਉਣ ਤੋਂ ਲੈ ਕੇ ਉਹ ਹੋਮ ਕੁਆਰਨਟਾਈਨ 'ਚ ਸੀ।
ਇਹ ਵੀ ਪੜ੍ਹੋ: ਪਾਵਰਕਾਮ ਨੇ ਖਪਤਕਾਰਾਂ ਨੂੰ ਦਿੱਤੀ ਨਵੀਂ ਸਹੂਲਤ, ਹੁਣ ਮਿਸ ਕਾਲ ਨਾਲ ਦਰਜ ਹੋਵੇਗੀ ਸ਼ਿਕਾਇਤ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਬਿਨਾਂ ਅੱਜ 142 ਨੈਗੇਟਿਵ ਰਿਪੋਰਟਾਂ ਵੀ ਪ੍ਰਾਪਤ ਹੋਈਆਂ ਹਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ 'ਚ ਕੁੱਲ 61 ਲੋਕਾਂ ਦੀ ਕੋਰੋਨਾ ਟੈਸਟ ਰਿਪੋਰਟ ਪਾਜ਼ੇਟਿਵ ਆਈ ਹੈ।ਜਿਨ੍ਹਾਂ 'ਚੋਂ 50 ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਅਤੇ 11 ਡਾਕਟਰੀ ਦੇਖ-ਰੇਖ ਹੇਠ ਹਨ।ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਘਰ ਤੋਂ ਬਾਹਰ ਨਿਕਲਦੇ ਸਮੇਂ ਸਾਰੀਆਂ ਸਾਵਧਾਨੀਆਂ ਦਾ ਪਾਲਣ ਕਰਨ। ਉਨ੍ਹਾਂ ਨੇ ਕਿਹਾ ਕਿ ਜਨਤਕ ਥਾਵਾਂ 'ਤੇ ਦੂਜੇ ਵਿਅਕਤੀਆਂ ਦੀ ਸਿਹਤ ਸਥਿਤੀ ਦਾ ਅੰਦਾਜਾ ਨਹੀਂ ਲਗਾਇਆ ਜਾ ਸਕਦਾ ਹੈ।ਇਸ ਲਈ ਜਨਤਕ ਥਾਵਾਂ 'ਤੇ ਮਾਸਕ ਲਾਜ਼ਮੀ ਪਾ ਕੇ ਰੱਖੋ ਅਤੇ ਇਕ ਦੂਜੇ ਤੋਂ 6 ਫੁੱਟ ਦੀ ਦੂਰੀ ਰੱਖੋ। ਬੱਚਿਆਂ ਤੇ ਬਜ਼ੁਰਗਾਂ ਨੂੰ ਘਰ ਤੋਂ ਨਾ ਨਿਕਲਣ ਦੀ ਸਲਾਹ ਹੈ।
ਇਹ ਵੀ ਪੜ੍ਹੋ: ਨਾਭਾ 'ਚ ਕੱਟਿਆ ਗਿਆ ਸਿੱਧੂ ਮੂਸੇਵਾਲਾ ਦਾ ਚਾਲਾਨ
ਲੁਧਿਆਣਾ ਤੋਂ ਅਕਾਲੀ ਆਗੂ ਗੁਰਦੀਪ ਸਿੰਘ ਗੋਸ਼ਾ ਪੁਲਸ ਹਿਰਾਸਤ 'ਚ
NEXT STORY