ਸੰਗਰੂਰ (ਵਿਜੈ ਕੁਮਾਰ ਸਿੰਗਲਾ) : ਜ਼ਿਲ੍ਹਾ ਸੰਗਰੂਰ ਅੰਦਰ ਅੱਜ ਫਿਰ ਕੋਰੋਨਾ ਦਾ ਬਸਾਲਟ ਹੋਇਆ ਹੈ ਅਤੇ 126 ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ। ਅੱਜ ਵੱਡੀ ਗਿਣਤੀ ਵਿੱਚ ਨਵੇਂ ਕੋਰੋਨਾ ਪਾਜ਼ੇਟਿਵ ਮਰੀਜ਼ ਸਾਹਮਣੇ ਆਉਣ ਨਾਲ ਜ਼ਿਲ੍ਹਾ ਸੰਗਰੂਰ ਅੰਦਰ ਕੋਰੋਨਾ ਦੀ ਰਫਤਾਰ ਤੇਜ਼ੀ ਨਾਲ ਵਧ ਗਈ ਹੈ।
ਪੜ੍ਹੋ ਇਹ ਵੀ ਖ਼ਬਰ - ਵੱਡੀ ਵਾਰਦਾਤ: 2 ਮਹੀਨੇ ਪਹਿਲਾਂ ਵਿਆਹੀ ਕੁੜੀ ਦਾ ਸਹੁਰੇ ਪਰਿਵਾਰ ਵਲੋਂ ਕਤਲ, ਵਜ੍ਹਾ ਜਾਣ ਹੋ ਜਾਵੋਗੇ ਹੈਰਾਨ
ਜਾਰੀ ਮੀਡੀਆ ਬੁਲੇਟਨ ਅਨੁਸਾਰ ਸਿਹਤ ਬਲਾਕ ਸੰਗਰੂਰ 40 , ਕੋਹਰੀਆ 6, ਲੌਂਗੋਵਾਲ 24 ਧੂਰੀ 11 , ਮੂਣਕ 7, ਸੁਨਾਮ 9 ਸ਼ੇਰਪੁਰ 14, ਅਤੇ ਭਵਾਨੀਗੜ੍ਹ ਵਿਖੇ 15 ਕੋਰੋਨਾ ਪਾਜ਼ੇਟਿਵ ਕੇਸ ਪਾਏ ਗਏ ਹਨ। ਜ਼ਿਲ੍ਹਾ ਸੰਗਰੂਰ ਵਿੱਚ ਹੁਣ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 598 ਹੋ ਗਈ ਹੈ। ਜ਼ਿਲ੍ਹਾ ਸੰਗਰੂਰ ਅੰਦਰ ਹੁਣ ਤੱਕ 16695 ਕੋਰੋਨਾ ਪਾਜ਼ੇਟਿਵ ਮਰੀਜ਼ ਪਾਏ ਗਏ ਹਨ ਅਤੇ 15217 ਵਿਅਕਤੀ ਤੰਦਰੁਸਤ ਹੋ ਕੇ ਘਰ ਨੂੰ ਜਾ ਚੁੱਕੇ ਹਨ ਇਸ ਤੋਂ ਇਲਾਵਾ ਮ੍ਰਿਤਕਾਂ ਦੀ ਗਿਣਤੀ 880 ਹੋ ਚੁੱਕੀ ਹੈ ਅਤੇ 598 ਕੇਸ ਕੋਰੋਨਾ ਐਕਟਿਵ ਹਨ। ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਰਾਮਵੀਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਕੋਰੋਨਾ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਅਤੇ ਮਾਸਕ ਜ਼ਰੂਰ ਪਹਿਨਿਆ ਜਾਵੇ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਵੱਡੀ ਖ਼ਬਰ : 'ਭਗਵੰਤ ਮਾਨ' ਹੋਣਗੇ 'ਆਪ' ਦਾ CM ਚਿਹਰਾ, ਅਰਵਿੰਦ ਕੇਜਰੀਵਾਲ ਨੇ ਖ਼ੁਦ ਕੀਤਾ ਐਲਾਨ
NEXT STORY