ਸੰਗਰੂਰ (ਬੇਦੀ/ ਰਿਖੀ ): ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਜ਼ਿਲ੍ਹਾ ਸੰਗਰੂਰ ਵਿੱਚ ਅੱਜ ਚਾਰ ਵਿਅਕਤੀ ਕੋਰੋਨਾ ਪਾਜ਼ੇਟਿਵ ਆਏ ਹਨ। ਸਿਹਤ ਵਿਭਾਗ ਵੱਲੋਂ ਜਾਣਕਾਰੀ ਅਨੁਸਾਰ ਜ਼ਿਲ੍ਹੇ ਵਿੱਚ ਬੀਤੇ ਦਿਨ 1000 ਦੇ ਕਰੀਬ ਵਿਅਕਤੀਆਂ ਦੇ ਕੋਵਿਡ ਟੈਸਟ ਲਈ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋ ਸਿਹਤ ਬਲਾਕ ਧੂਰੀ ਅਤੇ ਸ਼ੇਰਪੁਰ ਵਿੱਚ ਇੱਕ-ਇੱਕ ਅਤੇ ਮੂਣਕ ਵਿੱਚ ਦੋ ਕੇਸ ਕੋਰੋਨਾ ਪਾਜ਼ੇਟਿਵ ਆਏ ਹਨ, ਜਿਨ੍ਹਾਂ ਨਾਲ ਜ਼ਿਲ੍ਹੇ ਵਿੱਚ ਹੁਣ ਤੱਕ ਕੁੱਲ 4485 ਕੇਸ ਹਨ। ਅੱਜ ਜ਼ਿਲ੍ਹੇ ਦੇ ਸਾਰੇ ਬਲਾਕਾਂ ਦੀਆਂ ਰਿਪੋਰਟਾਂ ਨੈਗਟਿਵ ਆਈਆਂ ਹਨ ਹੁਣ ਤੱਕ ਜ਼ਿਲ੍ਹੇ ਵਿੱਚ 221707 ਲੋਕਾਂ ਦੇ ਟੈਸਟ ਹੋ ਚੁੱਕੇ, ਜਿਨ੍ਹਾਂ ਵਿੱਚੋ 21222 ਲੋਕ ਨੈਗੇਟਿਵ ਆਏ ਹਨ ਅਤੇ ਹੁਣ ਤੱਕ ਜਿਹਨਾਂ ਵਿੱਚੋ ਕੁੱਲ 4245 ਲੋਕ ਕੋਰੋਨਾ ਜੰਗ ਜਿੱਤ ਕੇ ਤੰਦਰੁਸਤ ਹਨ ਅਤੇ ਜ਼ਿਲ੍ਹੇ ਵਿੱਚ ਅਜੇ ਵੀ 35 ਕੇਸ ਐਕਟਿਵ ਚੱਲ ਰਹੇ ਹਨ। ਜ਼ਿਲ੍ਹੇ ਵਿੱਚ ਹੁਣ ਤੱਕ 205 ਲੋਕ ਜਿੰਦਗੀ ਦੀ ਜੰਗ ਹਾਰ ਚੁੱਕੇ ਹਨ।
ਸੰਗਰੂਰ ਕੋਰੋਨਾ ਅਪਡੇਟ
ਕੁੱਲ ਕੇਸ 4485
ਐਕਟਿਵ ਕੇਸ 35
ਠੀਕ ਹੋਏ 4245
ਮੌਤਾਂ 205
ਜਗਰਾਓਂ 'ਚ ਮਹਾਪੰਚਾਇਤ ਦੀ ਸਟੇਜ ਤੋਂ ਗਰਜੇ 'ਰਾਜੇਵਾਲ', ਨੌਜਵਾਨਾਂ ਦੀਆਂ ਤਾਰੀਫ਼ਾਂ ਦੇ ਬੰਨ੍ਹੇ ਪੁਲ਼
NEXT STORY