ਲਹਿਰਾਗਾਗਾ (ਜ.ਬ.): ਸਰਕਾਰ ਦੀਆਂ ਹਦਾਇਤਾਂ ਤੇ ਸੂਬੇ ’ਚ ਚਲਾਈ ਗਈ ਕੋਰੋਨਾ ਵੈਕਸੀਨ ਕੈਂਪ ਤਹਿਤ ਪਿਛਲੇ ਦਿਨੀਂ ਪਿੰਡ ਕਾਲਵੰਜਾਰਾ ਵਿਖੇ ਲਾਏ ਗਏ ਟੀਕਾਕਰਨ ਕੈਂਪ ਦੌਰਾਨ ਇਕ ਪੰਚਾਇਤ ਸੈਕਟਰੀ ’ਤੇ ਆਸ਼ਾ ਵਰਕਰ ਵੱਲੋਂ ਮਨਰੇਗਾ ਮਜ਼ਦੂਰਾਂ ਨੂੰ ਜ਼ਬਰਦਸਤੀ ਟੀਕਾਕਰਨ ਕਰਵਾਉਣ ਅਤੇ ਪਿੰਡ ’ਚ ਮਨਰੇਗਾ ਮਜ਼ਦੂਰਾਂ ਨੂੰ ਕਿਸਾਨ ਧਰਨੇ ’ਚ ਨਾ ਜਾਣ ਦੀ ਗੁਰੂਘਰ ’ਚ ਕਰਵਾਈ ਗਈ ਅਨਾਊਂਸਮੈਂਟ ਦਾ ਗੰਭੀਰ ਨੋਟਿਸ ਲੈਂਦਿਆਂ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਅੱਜ ਐੱਸ. ਡੀ. ਐੱਮ. ਦਫਤਰ ਦਾ ਘਿਰਾਓ ਕਰਦਿਆਂ ਸਟਾਫ ਨੂੰ ਬੰਧਕ ਬਣਾਇਆ ਗਿਆ।
ਇਹ ਵੀ ਪੜ੍ਹੋ: ਕੋਰੋਨਾ ਤੋਂ ਬਚਾਅ ਟੀਕਾਕਰਨ ਲਈ ‘ਝੰਡਾ ਬਰਦਾਰ’ ਬਣੀ 105 ਸਾਲ ਦੀ ਮਾਤਾ ਕਰਤਾਰ ਕੌਰ
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਬਲਾਕ ਪ੍ਰਧਾਨ ਧਰਮਿੰਦਰ ਪਿਸ਼ੌਰ ਨੇ ਦੱਸਿਆ ਕਿ ਆਸ਼ਾ ਵਰਕਰ ਵੱਲੋਂ ਲੋਕਾਂ ਨੂੰ ਕਿਸਾਨ ਧਰਨਿਆਂ ’ਚ ਨਾ ਜਾਣ ਬਾਰੇ ਕਿਹਾ ਜਾ ਰਿਹਾ ਹੈ ਅਤੇ ਜ਼ਬਰਦਸਤੀ ਕੋਰੋਨਾ ਵੈਕਸੀਨ ਲਵਾਉਣ ਲਈ ਮਜਬੂਰ ਕੀਤਾ ਜਾ ਰਿਹਾ ਹੈ ,ਜਿਸ ਕਾਰਨ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਉਕਤ ਆਸ਼ਾ ਵਰਕਰਾਂ ਦੇ ਵਿਰੁੱਧ ਲਿਖ਼ਤੀ ਸ਼ਿਕਾਇਤ ਵੀ ਕੀਤੀ ਗਈ ਹੈ ਅਤੇ ਅੱਜ ਐੱਸ.ਡੀ.ਐੱਮ. ਦਫਤਰ ਦਾ ਘਿਰਾਓ ਕਰਦਿਆਂ ਸਟਾਫ ਨੂੰ ਬੰਧਕ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕਥਿਤ ਦੋਸ਼ੀ ਆਸ਼ਾ ਵਰਕਰ ਵਿਰੁੱਧ ਕਾਰਵਾਈ ਨਹੀਂ ਕੀਤੀ ਜਾਂਦੀ ਯੂਨੀਅਨ ਦਾ ਧਰਨਾ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਆਸ਼ਾ ਵਰਕਰਾਂ ਵੱਲੋਂ ਉਕਤ ਮਾਮਲੇ ਨੂੰ ਧਰਮ ਅਤੇ ਜਾਤ ਦਾ ਮੁੱਦਾ ਬਣਾਉਣ ਦੀ ਅਸਫਲ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਮੀਰਪੁਰ ਪਿੰਡ ’ਚ ਦਰਦਨਾਕ ਹਾਦਸਾ, ਸੁੱਤੇ ਹੋਏ ਪਰਿਵਾਰ ’ਤੇ ਡਿੱਗੀ ਛੱਤ, 11 ਸਾਲਾ ਬੱਚੇ ਦੀ ਮੌਤ (ਤਸਵੀਰਾਂ)
ਆਸ਼ਾ ਵਰਕਰ ਨੇ ਲਿਖਤੀ ਮੁਆਫੀ ਮੰਗ ਕੇ ਛੁਡਾਇਆ ਖਹਿੜਾ
ਦੂਜੇ ਪਾਸੇ ਉਕਤ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਤਹਿਸੀਲਦਾਰ ਸੁਰਿੰਦਰ ਸਿੰਘ ਨੇ ਸਿਹਤ ਵਿਭਾਗ ਦੀ ਟੀਮ ਨੂੰ ਮੌਕੇ ’ਤੇ ਬੁਲਾਇਆ ਅਤੇ ਉਨ੍ਹਾਂ ਨਾਲ ਕਿਸਾਨ ਯੂਨੀਅਨ ਦੇ ਨੇਤਾਵਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕਥਿਤ ਦੋਸ਼ੀ ਆਸ਼ਾ ਵਰਕਰ ਵੱਲੋਂ ਲਿਖਤੀ ਰੂਪ ’ਚ ਮੁਆਫ਼ੀ ਮੰਗੀ ਜਾ ਚੁੱਕੀ ਹੈ ਅਤੇ ਵਿਭਾਗ ਵੱਲੋਂ ਆਸ਼ਾ ਵਰਕਰ ਵਿਰੁੱਧ ਕਾਰਵਾਈ ਕਰਨ ਸਬੰਧੀ ਉਚ ਅਧਿਕਾਰੀਆਂ ਨੂੰ ਲਿਖਿਆ ਜਾ ਚੁੱਕਿਆ ਹੈ ਅਤੇ ਕਿਸਾਨ ਯੂਨੀਅਨ ਵੱਲੋਂ ਦਿੱਤੀ ਗਈ ਸ਼ਿਕਾਇਤ ’ਤੇ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।ਤਹਿਸੀਲਦਾਰ ਸੁਰਿੰਦਰ ਸਿੰਘ ਵੱਲੋਂ ਧਰਨਾਕਾਰੀਆਂ ਨੂੰ ਆਸ਼ਾ ਵਰਕਰ ਵੱਲੋਂ ਲਿਖਤੀ ਰੂਪ ’ਚ ਮੰਗੀ ਮੁਆਫ਼ੀ ਅਤੇ ਕਿਸਾਨ ਯੂਨੀਅਨ ਵੱਲੋਂ ਕੀਤੀ ਗਈ ਸ਼ਿਕਾਇਤ ’ਤੇ ਕਾਰਵਾਈ ਕਰਨ ਸਬੰਧੀ ਦੁਆਏ ਗਏ ਵਿਸ਼ਵਾਸ ਤੋਂ ਬਾਅਦ ਧਰਨਾ ਚੁੱਕ ਲਿਆ ਗਿਆ।
ਇਹ ਵੀ ਪੜ੍ਹੋ: ਮੋਤੀ ਮਹਿਲ ਨੇੜੇ ਬੇਰੁਜ਼ਗਾਰ ਅਧਿਆਪਕਾਂ 'ਤੇ ਲਾਠੀਚਾਰਜ, ਦੁਖੀ ਅਧਿਆਪਕਾਂ ਨੇ ਮਾਰੀਆਂ ਭਾਖੜਾ ਨਹਿਰ 'ਚ ਛਾਲਾਂ
ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਧਰਮਿੰਦਰ ਪਿਸ਼ੌਰ ਨੇ ਕਿਹਾ ਕਿ ਜੇਕਰ ਆਸ਼ਾ ਵਰਕਰ ਵਿਰੁੱਧ ਦਿੱਤੀ ਗਈ ਲਿਖਤੀ ਸ਼ਿਕਾਇਤ ’ਤੇ ਕਾਰਵਾਈ ਅਮਲ ’ਚ ਨਾ ਲਿਆਂਦੀ ਗਈ ਤਾਂ ਕਿਸਾਨ ਯੂਨੀਅਨ ਵੱਲੋਂ ਦੁਬਾਰਾ ਤੋਂ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਫਿਲਹਾਲ ਕਿਸਾਨ ਯੂਨੀਅਨ ਨੇ ਆਪਣਾ ਧਰਨਾ ਮੁਲਤਵੀ ਕਰ ਦਿੱਤਾ ਪਰ ਆਉਣ ਵਾਲੇ ਸਮੇਂ ’ਚ ਦੇਖਣਾ ਹੋਵੇਗਾ ਕਿ ਹੈਲਥ ਵਿਭਾਗ ਆਸ਼ਾ ਵਰਕਰ ਵਿਰੁੱਧ ਕਾਰਵਾਈ ਕਰਦਾ ਹੈ ਜਾਂ ਨਹੀਂ । ਉਕਤ ਮਾਮਲੇ ’ਤੇ ਐੱਸ. ਐੱਚ. ਓ. ਮੂਨਕ ਨੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ ,ਜਿਸ ’ਤੇ ਇਸ ਤੋਂ ਸਪੱਸ਼ਟ ਹੁੰਦਾ ਕਿ ਹੈਲਥ ਵਿਭਾਗ ਦੀ ਕਾਰਗੁਜ਼ਾਰੀ ਸ਼ੱਕ ਦੇ ਘੇਰੇ ’ਚ ਹੈ।
ਨੋਟ : ਇਸ ਖ਼ਬਰ ਦੇ ਸਬੰਧ ’ਚ ਤੁਸੀਂ ਕੁਮੈਂਟ ਕਰਕੇ ਦਿਓ ਆਪਣੀ ਰਾਏ...
'ਆਪ' ਨੂੰ ਵੱਡੀ ਕਾਮਯਾਬੀ, ਸਾਬਕਾ ਸਿਵਲ ਅਧਿਕਾਰੀ ਤੇ ਅੰਤਰਰਾਸ਼ਟਰੀ ਖਿਡਾਰੀ ਪਾਰਟੀ 'ਚ ਸ਼ਾਮਲ
NEXT STORY