ਸੰਗਰੂਰ (ਵਿਜੈ ਕੁਮਾਰ ਸਿੰਗਲਾ)- ਗੁ. ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਲੈ ਕੇ ਅਕਾਲ ਕਾਲਜ ਕੌਂਸਲ ਅਧੀਨ ਚੱਲ ਰਹੀਆਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਵੱਲੋਂ ਸਾਂਝੇ ਤੌਰ ’ਤੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਵੱਲੋਂ ਜੀ ਆਇਆਂ ਕਹਿਣ ਉਪਰੰਤ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਦੇ ਸਤਿਕਾਰਯੋਗ ਪਿਤਾ ਕੁੰਦਨ ਸਿੰਘ ਸੱਜਣ ਕੈਨੇਡਾ, ਰਣਜੀਤ ਸਿੰਘ ਦੂਲੇ ਕੈਨੇਡਾ ਅਤੇ ਰੁਪਿੰਦਰਜੀਤ ਸਿੰਘ ਕਾਹਲੋਂ ਕੈਨੇਡਾ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਪੰਜਾਬ ਲਈ ਵਿਦਿਆਰਥੀਆਂ ਦਾ ਵਿਦੇਸ਼ਾਂ 'ਚ ਜਾਣਾ ਇਕ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਛੋਟੀ ਉਮਰ ਦੇ ਲੜਕੇ ਲੜਕੀਆਂ ਨੂੰ ਵਿਦੇਸ਼ਾਂ ਵਿੱਚ ਨਹੀਂ ਜਾਣਾ ਚਾਹੀਦਾ ਅਗਰ ਜਾਣਾ ਹੈ ਤਾਂ ਡਿਗਰੀ ਲੈ ਕੇ ਹੀ ਜਾਣਾ ਚਾਹੀਦਾ ਹੈ ਤਾਂ ਜੋ ਉੱਚ ਸਿੱਖਿਆ ਹਾਸਲ ਕਰਨ 'ਚ ਉਨ੍ਹਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆ ਸਕੇ।
ਇਹ ਖ਼ਬਰ ਪੜ੍ਹੋ- MI v LSG : 100ਵੇਂ IPL ਮੈਚ 'ਚ ਰਾਹੁਲ ਦਾ ਸੈਂਕੜਾ, ਇਹ ਰਿਕਾਰਡ ਵੀ ਬਣਾਏ
ਉਨ੍ਹਾਂ ਵਿਦੇਸ਼ਾਂ 'ਚ ਜਾਣ ਵਾਲੇ ਰਾਗੀ ਢਾਡੀ ਕਥਾਵਾਚਕਾਂ ਤੇ ਹੋਰ ਸਿੰਘਾਂ ਵੱਲੋਂ ਪ੍ਰਚਾਰਕ ਦੌਰੇ ਤੇ ਵਿਦੇਸ਼ ਜਾਣ ਵਾਲਿਆਂ ਸਬੰਧੀ ਸੰਬੋਧਨ ਕਰਦਿਆਂ ਕਿਹਾ ਕਿ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਦੇ ਜਥੇ ਅਕਸਰ ਹੀ ਉਨ੍ਹਾਂ ਕੋਲ ਸਮਰਪਤ ਭਾਵਨਾ ਨਾਲ ਆਉਂਦੇ ਰਹਿੰਦੇ ਹਨ ਸਾਨੂੰ ਕੋਈ ਵੀ ਉਨ੍ਹਾਂ ਵੱਲੋਂ ਸ਼ਿਕਾਇਤ ਦਾ ਮੌਕਾ ਨਹੀਂ ਦਿੱਤਾ ਗਿਆ। ਜਦੋਂ ਕਿ ਹੋਰਨਾਂ ਥਾਵਾਂ ਤੋਂ ਜਥੇ ਇੱਧਰ ਉੱਧਰ ਹੋ ਜਾਂਦੇ ਹਨ ਅਤੇ ਮਿਥੇ ਸਮੇਂ ਤੇ ਵਾਪਸ ਨਹੀਂ ਆਉਂਦੇ। ਉਨ੍ਹਾਂ ਕਿਹਾ ਕਿ ਕੈਨੇਡਾ ਦੀ ਸਰਕਾਰ ਵੱਲੋਂ ਸੰਤ ਅਤਰ ਸਿੰਘ ਦੇ ਅਨਿਨ ਸੇਵਕ ਸੰਤ ਤੇਜਾ ਸਿੰਘ ਮਸਤੂਆਣਾ ਡੇ ਦੇ ਨਾਮ ਤੇ ਦਿਨ ਮਨਾਉਣ ਸਬੰਧੀ 1 ਜੁਲਾਈ ਪੱਕਾ ਹੀ ਘੋਸ਼ਿਤ ਕਰ ਦਿੱਤਾ ਗਿਆ ਹੈ। ਇਸ ਮੌਕੇ ਸਰਦਾਰ ਰੁਪਿੰਦਰਜੀਤ ਸਿੰਘ ਕਾਹਲੋਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਕੈਨੇਡਾ ਵਿਚ ਸੰਤ ਅਤਰ ਸਿੰਘ ਗੁਰਸਾਗਰ ਮਸਤੂਆਣਾ ਸਾਹਿਬ ਦੇ ਨਾਂ ਤੇ ਟਰੱਸਟ ਨੂੰ ਰਜਿਸਟਰਡ ਕਰਵਾ ਦਿੱਤਾ ਗਿਆ ਹੈ ਤਾਂ ਜੋ ਜਥਿਆਂ ਨੂੰ ਆਉਣ ਜਾਣ ਵਿੱਚ ਕੋਈ ਦਿੱਕਤ ਪੇਸ਼ ਨਾ ਆ ਸਕੇ।
ਇਹ ਖ਼ਬਰ ਪੜ੍ਹੋ- ਅਨਿਰਬਾਨ ਲਾਹਿੜੀ ਦੂਜੇ ਦੌਰ 'ਚ ਖਿਸਕੇ, ਕੱਟ 'ਚ ਬਣਾਈ ਜਗ੍ਹਾ
ਇਸ ਮੌਕੇ ਕੌਂਸਲ ਦੇ ਸੀਨੀਅਰ ਮੈਂਬਰ ਲਖਵਿੰਦਰ ਸਿੰਘ ਕਾਹਨੇਕੇ ਵੱਲੋਂ ਮੰਚ ਸੰਚਾਲਨ ਕਰਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਮਿੱਠੂ ਸਿੰਘ ਕਾਹਨੇਕੇ ਵੱਲੋਂ ਧੰਨਵਾਦ ਕਰਨ ਉਪਰੰਤ ਪ੍ਰਬੰਧਕਾ ਵੱਲੋਂ ਆਈਆਂ ਸ਼ਖਸੀਅਤਾਂ ਦਾ ਸਨਮਾਨ ਕੀਤਾ ਗਿਆ। ਸਨਮਾਨ ਕਰਨ ਮੌਕੇ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨਾਲ ਜਥੇਦਾਰ ਹਰਜੀਤ ਸਿੰਘ ਸਜੂਮਾ ਪ੍ਰਧਾਨ ਧਰਮ ਪ੍ਰਚਾਰ ਕਮੇਟੀ, ਸੀਨੀਅਰ ਕੌਂਸਲ ਮੈਂਬਰ ਗੁਰਜੰਟ ਸਿੰਘ ਦੁੱਗਾਂ, ਸੀਨੀਅਰ ਕੌਂਸਲ ਮੈਂਬਰ ਸਿਆਸਤ ਸਿੰਘ ਗਿੱਲ, ਭੁਪਿੰਦਰ ਸਿੰਘ ਗਰੇਵਾਲ ਸਕੱਤਰ ਧਰਮ ਪ੍ਰਚਾਰ ਕਮੇਟੀ, ਭਾਈ ਸਤਨਾਮ ਸਿੰਘ ਦਮਦਮੀ ਇੰਚਾਰਜ ਧਰਮ ਪ੍ਰਚਾਰ ਕਮੇਟੀ, ਮੁੱਖ ਗ੍ਰੰਥੀ ਭਾਈ ਸੁਖਦੇਵ ਸਿੰਘ, ਮੀਤ ਗ੍ਰੰਥੀ ਭਾਈ ਗੁਰਮੇਲ ਸਿੰਘ ਸਮੇਤ ਵੱਖ-ਵੱਖ ਸੰਸਥਾਵਾਂ ਦੇ ਪ੍ਰਿੰਸੀਪਲ ਅਤੇ ਸਟਾਫ ਮੈਂਬਰ ਮੌਜੂਦ ਸਨ।
ਨੋਟ- ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ।
ਪੰਜਾਬ ’ਚ ਡੂੰਘਾ ਹੋ ਸਕਦੈ ਬਿਜਲੀ ਸੰਕਟ, ਲਹਿਰਾ ਮੁਹੱਬਤ ਦੇ 2 ਯੂਨਿਟ ਬੰਦ
NEXT STORY