ਮੋਗਾ (ਆਜ਼ਾਦ) : ਮਾੜੇ ਅਨਸਰਾਂ ਵਿਰੁੱਧ ਮੋਗਾ ਪੁਲਸ ਵੱਲੋਂ ਚਲਾਈ ਜਾ ਰਹੀ ਮੁਹਿੰਮ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਥਾਣਾ ਕੋਟ ਈਸੇ ਖਾਂ ਦੀ ਪੁਲਸ ਨੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਇਕ ਦੇਸੀ ਪਿਸਤੌਲ ਸਮੇਤ ਖਾਲੀ ਮੈਗਜ਼ੀਨ ਬਰਾਮਦ ਕੀਤਾ। ਪੁਲਸ ਵੱਲੋਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਨ੍ਹਾਂ ਦਾ ਦੋ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਕੋਟ ਈਸੇ ਖਾਂ ਦੇ ਮੁਖੀ ਕਮਲਜੀਤ ਸਿੰਘ ਨੇ ਦੱਸਿਆ ਕਿ ਜਦੋਂ ਸਹਾਇਕ ਥਾਣੇਦਾਰ ਦਵਿੰਦਰਜੀਤ ਸਿੰਘ ਪੁਲਸ ਪਾਰਟੀ ਸਮੇਤ ਦੇਰ ਰਾਤ ਪਿੰਡ ਬਲਖੰਡੀ ਨੇੜੇ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਗੁਪਤ ਸੂਤਰਾਂ ਤੋਂ ਸੂਚਨਾ ਮਿਲੀ ਕਿ ਪਰਵਿੰਦਰ ਸਿੰਘ ਉਰਫ਼ ਹੈਪੀ ਅਤੇ ਜਸਪ੍ਰੀਤ ਸਿੰਘ ਉਰਫ਼ ਜੱਸਾ, ਦੋਵੇਂ ਵਾਸੀ ਪਿੰਡ ਦੌਲੇਵਾਲਾ, ਕੋਲ ਇੱਕ ਦੇਸੀ ਪਿਸਤੌਲ ਹੈ। ਸੂਚਨਾ ਅਨੁਸਾਰ ਜੇਕਰ ਤੁਰੰਤ ਛਾਪੇਮਾਰੀ ਕੀਤੀ ਜਾਵੇ ਤਾਂ ਉਕਤ ਨੌਜਵਾਨਾਂ ਨੂੰ ਕਾਬੂ ਕੀਤਾ ਜਾ ਸਕਦਾ ਹੈ। ਇਸ ਤੋਂ ਬਾਅਦ ਪੁਲਸ ਪਾਰਟੀ ਨੇ ਕਾਰਵਾਈ ਕਰਦਿਆਂ ਦੋਵਾਂ ਨੌਜਵਾਨਾਂ ਨੂੰ ਕਾਬੂ ਕਰ ਲਿਆ ਅਤੇ ਉਨ੍ਹਾਂ ਕੋਲੋਂ ਇਕ ਦੇਸੀ ਪਿਸਤੌਲ ਸਮੇਤ ਖਾਲੀ ਮੈਗਜ਼ੀਨ ਬਰਾਮਦ ਕੀਤਾ।
ਥਾਣਾ ਮੁਖੀ ਨੇ ਦੱਸਿਆ ਕਿ ਇਸ ਮਾਮਲੇ ਵਿਚ ਅਸਲਾ ਐਕਟ ਤਹਿਤ ਕੇਸ ਦਰਜ ਕਰਨ ਤੋਂ ਬਾਅਦ ਸਹਾਇਕ ਥਾਣੇਦਾਰ ਦਵਿੰਦਰਜੀਤ ਸਿੰਘ ਵੱਲੋਂ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਦਾ ਦੋ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਮੁਲਜ਼ਮਾਂ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ ਕਿ ਉਹ ਉਕਤ ਦੇਸੀ ਪਿਸਤੌਲ ਕਿੱਥੋਂ ਲੈ ਕੇ ਆਏ ਸਨ ਅਤੇ ਇਸ ਨੂੰ ਆਪਣੇ ਕੋਲ ਰੱਖਣ ਪਿੱਛੇ ਉਨ੍ਹਾਂ ਦਾ ਕੀ ਮਕਸਦ ਸੀ। ਪੁਲਸ ਅਨੁਸਾਰ ਪੁੱਛਗਿੱਛ ਦੌਰਾਨ ਇਸ ਮਾਮਲੇ ਸਬੰਧੀ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਪੰਜਾਬ 'ਚ 438 'ਚੋਂ ਸਿਰਫ਼ 54 NRI ਮੈਡੀਕਲ ਸੀਟਾਂ ਭਰੀਆਂ, 384 ਖਾਲੀ ਰਹੀਆਂ
NEXT STORY