ਲੁਧਿਆਣਾ (ਗੌਤਮ)-ਮਾਡਲ ਟਾਊਨ ਦੇ ਇਲਾਕੇ ਵਿੱਚ ਜਾਇਦਾਦ ਦੇ ਵਿਵਾਦ ਨੂੰ ਲੈ ਕੇ ਇੱਕ ਜੋੜੇ ਨੇ ਭੈਣ-ਭਰਾ 'ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਹਮਲਾਵਰਾਂ ਨੇ ਔਰਤ ਦੇ ਕੱਪੜੇ ਪਾੜ ਦਿੱਤੇ ਤੇ ਉਸ ਨਾਲ ਅਸ਼ਲੀਲ ਹਰਕਤਾਂ ਵੀ ਕੀਤੀਆਂ। ਸ਼ਿਕਾਇਤ ਮਿਲਣ ’ਤੇ ਥਾਣਾ ਮਾਡਲ ਟਾਊਨ ਦੀ ਪੁਲਸ ਨੇ ਜਾਂਚ ਕਰਕੇ ਮਾਮਲਾ ਦਰਜ ਕਰ ਲਿਆ ਹੈ। ਪੁਲਸ ਨੇ ਮਾਡਲ ਟਾਊਨ ਦੀ ਰਹਿਣ ਵਾਲੀ ਪਰਮਿੰਦਰ ਕੌਰ ਦੇ ਬਿਆਨਾਂ ’ਤੇ ਮਨਦੀਪ ਸਿੰਘ ਅਤੇ ਉਸ ਦੀ ਪਤਨੀ ਪ੍ਰਭਜੋਤ ਕੌਰ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪਰਮਿੰਦਰ ਕੌਰ ਨੇ ਦੱਸਿਆ ਕਿ ਉਕਤ ਮੁਲਜ਼ਮ ਮਨਦੀਪ ਸਿੰਘ ਅਤੇ ਉਸ ਦੀ ਪਤਨੀ ਪ੍ਰਭਜੋਤ ਕੌਰ ਨਾਲ ਉਨ੍ਹਾਂ ਦਾ ਜਾਇਦਾਦ ਦਾ ਵਿਵਾਦ ਚੱਲ ਰਿਹਾ ਹੈ, ਜਿਸ ਕਾਰਨ ਉਕਤ ਮੁਲਜ਼ਮਾਂ ਨੇ ਹਮਲਾ ਕਰ ਦਿੱਤਾ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, 12 ਜੂਨ ਤੱਕ ਹੋ ਗਈ ਵੱਡੀ ਭਵਿੱਖਬਾਣੀ, ਅੱਜ ਇਨ੍ਹਾਂ ਜ਼ਿਲ੍ਹਿਆਂ 'ਚ...
23 ਮਈ ਨੂੰ ਉਕਤ ਮੁਲਜ਼ਮਾਂ ਨੇ ਉਸ ਦੇ ਭਰਾ ਤ੍ਰਿਲੋਚਨ ਦੀ ਕੁੱਟਮਾਰ ਕੀਤੀ ਤੇ ਉਸ ਨੂੰ ਛੱਤ ਤੋਂ ਹੇਠਾਂ ਸੁੱਟਣ ਦੀ ਕੋਸ਼ਿਸ਼ ਕੀਤੀ। ਕੁੱਟਮਾਰ ਦੌਰਾਨ ਉਸ ਦੇ ਕੇਸ ਅਤੇ ਦਾੜ੍ਹੀ ਨੂੰ ਖਿੱਚਿਆ ਗਿਆ। ਜਦੋਂ ਉਸ ਨੇ ਆਪਣੇ ਭਰਾ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਮਨਦੀਪ ਸਿੰਘ ਨੇ ਉਸ ਨੂੰ ਧੱਕਾ ਮਾਰ ਦਿੱਤਾ, ਜਿਸ ਕਾਰਨ ਉਹ ਹੇਠਾਂ ਡਿੱਗ ਗਈ ਅਤੇ ਉਸ ਦੀ ਪਤਨੀ ਪ੍ਰਭਜੋਤ ਕੌਰ ਨੇ ਉਸ ਦੀ ਕੁੱਟਮਾਰ ਕੀਤੀ।
ਇਹ ਵੀ ਪੜ੍ਹੋ-ਆਸਟ੍ਰੇਲੀਆ ਤੋਂ ਪੰਜਾਬ ਆਏ NRI ਦਾ ਕਤਲ, ਭਰਾ ਨੇ ਹੀ ਦਿੱਤਾ ਵਾਰਦਾਤ ਨੂੰ ਅੰਜਾਮ
ਇਸ ਦੌਰਾਨ ਉਕਤ ਮੁਲਜ਼ਮਾਂ ਨੇ ਉਸ ਨਾਲ ਅਸ਼ਲੀਲ ਹਰਕਤਾਂ ਕੀਤੀਆਂ। ਬਾਅਦ ਵਿੱਚ ਮੁਲਜ਼ਮ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਫਰਾਰ ਹੋ ਗਏ। ਸਬ-ਇੰਸਪੈਕਟਰ ਰੂਪ ਲਾਲ ਨੇ ਦੱਸਿਆ ਕਿ ਕਾਰਵਾਈ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ ’ਚ ਭਾਜਪਾ ਦਾ ਨਵਾਂ ਰੋਡ ਮੈਪ, ਅਹਿਮ ਮੁੱਦਿਆਂ 'ਤੇ ਹੋ ਸਕਦੇ ਹਨ ਵੱਡੇ ਫ਼ੈਸਲੇ
NEXT STORY