ਲੁਧਿਆਣਾ/ਮੋਹਾਲੀ, (ਵਿੱਕੀ, ਨਿਆਮੀਆਂ)- ਕੋਰੋਨਾ ਵਾਇਰਸ (ਕੋਵਿਡ-19) ਦੀ ਮਹਾਮਾਰੀ ਦੇ ਵਧ ਰਹੇ ਅਸਰ ਨੂੰ ਦੇਖਦੇ ਹੋਏ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਵੱਲੋਂ ਰਾਜ ਦੇ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਪ੍ਰੀ-ਪ੍ਰਾਇਮਰੀ ਕਲਾਸ ਤੋਂ ਲੈ ਕੇ ਚੌਥੀ ਕਲਾਸ ਤਕ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਅਗਲੀ ਕਲਾਸ ਵਿਚ ਪ੍ਰਮੋਟ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਡਾਇਰੈਕਟਰ ਐੱਸ. ਸੀ. ਈ. ਆਰ. ਟੀ. ਵੱਲੋਂ ਜਾਰੀ ਇਕ-ਪੱਤਰ ਮੁਤਾਬਕ ਰਾਜ ਦੇ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਪ੍ਰੀ-ਪ੍ਰਾਇਮਰੀ ਕਲਾਸ ਤੋਂ ਚੌਥੀ ਕਲਾਸ ਤਕ ਪੜ੍ਹਨ ਵਾਲੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਦਾ ਸਾਲਾਨਾ ਮੁਲਾਂਕਣ ਅਧਿਆਪਕਾਂ ਵੱਲੋਂ ਸਕੂਲ ਪੱਧਰ 'ਤੇ ਕੀਤਾ ਗਿਆ ਪਰ ਕੋਵਿਡ-19 ਨੂੰ ਫੈਲਣ ਤੋਂ ਰੋਕਣ ਸਬੰਧੀ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਸਾਰੇ ਸਕੂਲਾਂ ਵਿਚ ਵਿਦਿਆਰਥੀ ਅਤੇ ਸਕੂਲ ਮੁਲਾਜ਼ਮਾਂ ਨੂੰ ਸਕੂਲਾਂ ਵਿਚ ਆਉਣ 'ਤੇ ਰੋਕ ਲਗਾਈ ਗਈ ਹੈ। ਮੌਜੂਦਾ ਹਾਲਾਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਵਿਭਾਗ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਪ੍ਰੀ-ਪ੍ਰਾਇਮਰੀ ਕਲਾਸ ਤੋਂ ਚੌਥੀ ਕਲਾਸ (ਨਾਨ ਬੋਰਡ ਕਲਾਸਿਜ਼) ਵਿਚ ਪੜ੍ਹਨ ਵਾਲੇ ਸਾਰੇ ਵਿਦਿਆਰਥੀਆਂ ਨੂੰ ਆਰ. ਟੀ. ਆਈ. ਐਕਟ ਤਹਿਤ ਅਗਲੀਆਂ ਕਲਾਸਾਂ ਵਿਚ ਪ੍ਰਮੋਟ ਕਰਨ ਦਾ ਫੈਸਲਾ ਲਿਆ ਗਿਆ ਹੈ।
ਡਾਇਰੈਕਟਰ ਐੱਸ. ਸੀ. ਈ. ਆਰ. ਟੀ. ਨੇ ਸਾਰੇ ਜ਼ਿਲਾ ਸਿੱਖਿਆ ਅਧਿਕਾਰੀਆਂ (ਐਲੀਮੈਂਟਰੀ ਸਿੱਖਿਆ) ਨੂੰ ਨਿਰਦੇਸ਼ ਦਿੱਤੇ ਹਨ ਕਿ ਕਲਾਸ ਪ੍ਰੀ-ਪ੍ਰਾਇਮਰੀ-1 ਦੇ ਵਿਦਿਆਰਥੀਆਂ ਨੂੰ ਪ੍ਰੀ-ਪ੍ਰਾਇਮਰੀ-2 ਵਿਚ, ਪ੍ਰੀ-ਪ੍ਰਾਇਮਰੀ-2 ਦੇ ਵਿਦਿਆਰਥੀਆਂ ਨੂੰ ਪਹਿਲੀ ਕਲਾਸ ਵਿਚ, ਪਹਿਲੀ ਕਲਾਸ ਦੇ ਵਿਦਿਆਰਥੀਆਂ ਨੂੰ ਦੂਜੀ ਕਲਾਸ ਵਿਚ, ਦੂਜੀ ਕਲਾਸ ਦੇ ਵਿਦਿਆਰਥੀਆਂ ਨੂੰ ਤੀਜੀ ਵਿਚ, ਤੀਜੀ ਕਲਾਸ ਦੇ ਵਿਦਿਆਰਥੀਆਂ ਨੂੰ ਚੌਥੀ ਕਲਾਸ ਵਿਚ ਅਤੇ ਚੌਕੀ ਕਲਾਸ ਦੇ ਵਿਦਿਆਰਥੀਆਂ ਨੂੰ ਪੰਜਵੀਂ ਕਲਾਸ ਵਿਚ ਪ੍ਰਮੋਟ ਕਰਦੇ ਹੋਏ ਇਸ ਸਬੰਧੀ ਫੋਨ ਰਾਹੀਂ ਅਧਿਆਪਕਾਂ ਵੱਲੋਂ ਸੂਚਨਾ ਵਿਦਿਆਰਥੀਆਂ ਦੇ ਮਾਤਾ-ਪਿਤਾ ਨੂੰ ਦਿੱਤੀ ਜਾਵੇ।
ਕਰਫਿਊ 'ਚ ਰਾਸ਼ਨ ਸਮੱਗਰੀ ਵੰਡਣ ਲਈ ਮੋਫਰ ਵੱਲੋਂ ਪ੍ਰਸ਼ਾਸ਼ਨ ਨੂੰ ਕਮੇਟੀਆਂ ਬਣਾਉਣ ਦੀ ਸਲਾਹ
NEXT STORY