ਭਵਾਨੀਗੜ੍ਹ (ਵਿਕਾਸ): ਸਿਵਲ ਸਰਜਨ ਸੰਗਰੂਰ ਡਾ.ਅੰਜਨਾ ਗੁਪਤਾ ਤੇ ਐੱਸ.ਡੀ.ਐੱਮ ਭਵਾਨੀਗਡ੍ਹ ਡਾ. ਕਰਮਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ 'ਮਿਸ਼ਨ ਫਤਿਹ' ਤਹਿਤ ਭਵਾਨੀਗੜ੍ਹ ਸ਼ਹਿਰ ਵਿਚ ਵੱਖ-ਵੱਖ ਥਾਵਾਂ ’ਤੇ ਰੋਟਰੀ ਕਲੱਬ ਦੇ ਸਹਿਯੋਗ ਨਾਲ ਕੋਵਿਡ-19 ਦੇ ਟੀਕਾਕਰਨ ਕੈਂਪ ਲਗਾਏ ਗਏ। ਜਾਣਕਾਰੀ ਦਿੰਦਿਆਂ ਐੱਸ.ਐੱਮ.ਓ. ਸੀ.ਐੱਚ.ਸੀ. ਭਵਾਨੀਗੜ੍ਹ ਡਾ.ਮਹੇਸ਼ ਕੁਮਾਰ ਅਹੂਜਾ ਨੇ ਦੱਸਿਆ ਕਿ ਕੋਰੋਨਾ ਮਹਾਮਾਰੀ ਨੂੰ ਠੱਲ੍ਹ ਪਾਉਣ ਲਈ ਟੀਕਾਕਰਨ ਇੱਕ ਕਾਰਗਰ ਹਥਿਆਰ ਹੈ ਅਤੇ ਟੀਕਾਕਰਨ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਮਾਜ ਸੇਵੀ ਸੰਸਥਾਵਾਂ ਦਾ ਮਹੱਤਵਪੂਰਨ ਯੋਗਦਾਨ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੀ ਵਾਰੀ ਆਉਣ ’ਤੇ ਟੀਕਾਕਰਨ ਜ਼ਰੂਰ ਕਰਵਾਇਆ ਜਾਵੇ। ਬਲਾਕ ਐਜੂਕੇਟਰ ਗੁਰਵਿੰਦਰ ਸਿੰਘ ਨੇ ਕੈਂਪਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੋਟਰੀ ਕਲੱਬ ਦੇ ਸਹਿਯੋਗ ਨਾਲ ਮਾਹੀਆ ਪੱਤੀ, ਦੁਰਗਾ ਮੰਦਰ, ਗਾਂਧੀ ਨਗਰ ਅਤੇ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਰਵਿਦਾਸ ਭਵਾਨੀਗੜ੍ਹ ਵਿਖੇ ਟੀਕਾਕਰਨ ਕੈਂਪ ਲਗਾਏ ਗਏ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਵਿਚ 45 ਸਾਲ ਤੋਂ ਵਧੇਰੇ ਉਮਰ ਦੇ ਵਿਅਕਤੀ ਅਤੇ ਫਰੰਟ ਲਾਈਨ ਵਰਕਰ ਟੀਕਾਕਰਨ ਕਰਵਾਉਣ ਲਈ ਯੋਗ ਸਨ ਅਤੇ ਕੁੱਲ 163 ਵਿਅਕਤੀਆਂ ਨੇ ਟੀਕਾਕਰਨ ਦਾ ਲਾਭ ਉਠਾਇਆ। ਰੋਟਰੀ ਕਲੱਬ ਸਿਟੀ ਭਵਾਨੀਗੜ੍ਹ ਦੇ ਪ੍ਰਧਾਨ ਅਨਿਲ ਕਾਂਸਲ ਨੇ ਦੱਸਿਆ ਕਿ ਰੋਟਰੀ ਕਲੱਬ ਹਮੇਸ਼ਾਂ ਤੋਂ ਹੀ ਸਮਾਜ ਸੇਵੀ ਕਾਰਜਾਂ ਵਿਚ ਵਧ ਚੜ੍ਹ ਕੇ ਹਿੱਸਾ ਲੈਂਦਾ ਰਿਹਾ ਹੈ ਅਤੇ ਇਸ ਕੋਰੋਨਾ ਮਹਾਮਾਰੀ ਦੌਰਾਨ ਵੱਧ ਤੋਂ ਵੱਧ ਨਾਗਰਿਕਾਂ ਦਾ ਟੀਕਾਕਰਨ ਕਰਵਾਉਣ ਲਈ ਸਿਹਤ ਵਿਭਾਗ ਦਾ ਸਹਿਯੋਗ ਦਿੰਦਾ ਰਹੇਗਾ। ਇਸ ਮੌਕੇ ਕਲੱਬ ਦੇ ਧਰਮਵੀਰ ਗਰਗ, ਰਾਜਿੰਦਰ ਕੁਮਾਰ, ਨਵੀਨ ਕੁਮਾਰ ਆਦਿ ਸਮੇਤ ਸਿਹਤ ਵਿਭਾਗ ਦੇ ਕਰਮਚਾਰੀ ਵੀ ਹਾਜ਼ਰ ਸਨ।
ਸੁਖਬੀਰ ਬਾਦਲ ਵੱਲੋਂ ਸਾਬਕਾ ਸੈਨਿਕ ਵਿੰਗ ਦੇ ਜੱਥੇਬੰਦਕ ਢਾਂਚੇ ਦਾ ਐਲਾਨ
NEXT STORY