ਚੰਡੀਗੜ੍ਹ- ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਵਿੱਚ ਪੰਜਾਬ ਵਿਧਾਨ ਸਭਾ ਮਾਨਸੂਨ ਸੈਸ਼ਨ ਨੂੰ ਮਨਜ਼ੂਰੀ ਦਿੱਤੀ ਗਈ। ਮਾਨਸੂਨ ਸੈਸ਼ਨ 3 ਅਗਸਤ ਤੋਂ ਸ਼ੁਰੂ ਹੋ ਕੇ 10 ਅਗਸਤ ਨੂੰ ਸਮਾਪਤ ਹੋਵੇਗਾ। ‘ਆਪ’ ਸਰਕਾਰ ਦੇ ਕਾਰਜਕਾਲ ਦਾ ਇਹ ਆਖ਼ਰੀ ਮਾਨਸੂਨ ਸੈਸ਼ਨ ਹੋਵੇਗਾ।
ਇਹ ਵੀ ਪੜ੍ਹੋ- ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ
ਇਸ ਇਜਲਾਸ ਦੌਰਾਨ ਕਈ ਲੋਕ-ਪੱਖੀ ਆਰਡੀਨੈਂਸ ਅਤੇ ਬਿੱਲ ਪੇਸ਼ ਕੀਤੇ ਜਾਣਗੇ। ਮੌਨਸੂਨ ਸੈਸ਼ਨ ’ਚ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ (ਸੋਧ) ਐਕਟ-2026 ’ਚ ਸੋਧ ਕੀਤੇ ਜਾਣ ਦਾ ਏਜੰਡਾ ਆਉਣਾ ਲਗਪਗ ਤੈਅ ਹੈ। ਦੱਸ ਦੇਈਏ ਕਿ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ 29 ਜੂਨ ਨੂੰ ਆਦੇਸ਼ ਦਿੱਤੇ ਗਏ ਸਨ ਕਿ ਇੱਕ ਮਹੀਨੇ ਦੇ ਅੰਦਰ ਐਕਟ ’ਚ ਸੋਧ ਕੀਤੀ ਜਾਵੇ। ਪੰਜਾਬ ਦੇ ਸਿੱਖ ਵਿਧਾਇਕ ਅਤੇ ਮੰਤਰੀ ਅਕਾਲ ਤਖ਼ਤ ’ਤੇ 29 ਜੂਨ ਨੂੰ ਪੇਸ਼ ਹੋਏ ਸਨ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਸ ਸੈਸ਼ਨ ਨੂੰ ਸਰਕਾਰ ਲਈ ਕਾਫ਼ੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ (ਵੀਡੀਓ)
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਬੈਂਕ ਦਾ AC ਖ਼ਰਾਬ ਹੋਣ ਕਾਰਨ ਆਧਾਰ ਕਾਰਡ ਦਾ ਕੰਮ ਕਰਾਉਣ ਆਏ ਲੋਕ ਪਰੇਸ਼ਾਨ
NEXT STORY