ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ,ਖੁਰਾਣਾ,ਸੁਖਪਾਲ) : ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਆਈ.ਏ.ਐੱਸ. ਨੇ ਜ਼ਿਲ੍ਹੇ ਦੇ ਕਿਸਾਨਾਂ ਵੱਲੋਂ ਪਰਾਲੀ ਪ੍ਰਬੰਧਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਕਿਸਾਨ ਵੀਰ ਪਰਾਲੀ ਨੂੰ ਸਾੜਨ ਦੀ ਬਜਾਏ ਖੇਤੀਬਾੜੀ ਵਿਭਾਗ ਵੱਲੋਂ ਸੁਝਾਏ ਤਰੀਕਿਆਂ ਨਾਲ ਇਸਦਾ ਨਿਪਟਾਰਾ ਕਰਕੇ ਕਣਕ ਦੀ ਬਿਜਾਈ ਕਰਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਕਿਸਾਨ ਲਈ ਸਮੱਸਿਆ ਨਹੀਂ ਸਗੋਂ ਉਸਦੀ ਜ਼ਮੀਨ ਦੀ ਖੁਰਾਕ ਹੈ। ਪਰਾਲੀ ਵਿਚ ਬਹੁਤਾਤ ਵਿਚ ਪੌਸ਼ਟਿਕ ਤੱਤ ਪਾਏ ਜਾਂਦੇ ਹਨ। ਜੇਕਰ ਇਸ ਨੂੰ ਖੇਤ ਵਿਚ ਹੀ ਮਿਲਾ ਕੇ ਕਣਕ ਦੀ ਬਿਜਾਈ ਕੀਤੀ ਜਾਵੇ ਤਾਂ ਕਿਸਾਨਾਂ ਦੀ ਜ਼ਮੀਨ ਦੀ ਉਪਜਾਊ ਸ਼ਕਤੀ ਵਧੇਗੀ। ਉਨ੍ਹਾਂ ਅੱਗੇ ਕਿਹਾ ਕਿ ਇਸ ਦੇ ਪ੍ਰਬੰਧਨ ਲਈ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਮਸ਼ੀਨਾਂ ਉਪਲਬੱਧ ਕਰਵਾਈਆਂ ਗਈਆਂ ਹਨ ਅਤੇ ਇਸ ਸਬੰਧੀ ਕਿਸਾਨ ਖੇਤੀਬਾੜੀ ਵਿਭਾਗ ਨਾਲ ਰਾਬਤਾ ਕਰਕੇ ਉਪਲਬੱਧ ਮਸ਼ੀਨਾਂ ਦੀ ਜਾਣਕਾਰੀ ਲੈ ਸਕਦੇ ਹਨ। ਨਾਲ ਹੀ ਉਨਾਂ ਨੇ ਕਿਹਾ ਕਿ 'ਆਈ.-ਖੇਤ' ਮੋਬਾਇਲ ਐਪ ਰਾਹੀਂ ਵੀ ਕਿਸਾਨ ਨੇੜੇ ਕਿਰਾਏ ਲਈ ਉਪਲਬੱਧ ਮਸੀਨਾਂ ਦੀ ਜਾਣਕਾਰੀ ਲੈ ਸਕਦੇ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਸਾੜਨ ਨਾ ਸਗੋਂ ਇਸਦਾ ਉਚਿਤ ਤਰੀਕੇ ਨਾਲ ਨਿਪਟਾਰਾ ਕਰਨ।
ਇਹ ਵੀ ਪੜ੍ਹੋ : ਦੀਵਾਲੀ ਤੋਂ ਪਹਿਲਾਂ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਦਿੱਤਾ ਵੱਡਾ ਤੋਹਫ਼ਾ
ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਨੇ ਪਰਾਲੀ ਨੂੰ ਅੱਗ ਲਗਾਈ ਤਾਂ ਕਾਨੂੰਨ ਆਪਣਾ ਕੰਮ ਕਰੇਗਾ। ਅਜਿਹੇ ਲੋਕਾਂ ਦੇ ਜ਼ਮੀਨੀ ਰਿਕਾਰਡ ਵਿਚ ਲਾਲ ਐਂਟਰੀ ਕੀਤੀ ਜਾਵੇਗੀ ਅਤੇ ਪਰਾਲੀ ਸਾੜਨ ਵਾਲਿਆਂ ਦੇ ਅਸਲਾ ਲਾਇਸੈਂਸ ਵੀ ਰੱਦ ਕਰ ਦਿੱਤੇ ਜਾਣਗੇ। ਪਰਾਲੀ ਸਾੜਨ ਵਾਲਿਆਂ ਨੂੰ ਸਰਕਾਰ ਦੀਆਂ ਸਹੂਲਤਾਂ ਲੈਣ ਵਿਚ ਦਿੱਕਤ ਆ ਸਕਦੀ ਹੈ। ਖੇਤੀਬਾੜੀ ਵਿਭਾਗ ਵੱਲੋਂ ਲਗਾਤਾਰ ਪਿੰਡਾਂ ਵਿਚ ਕਿਸਾਨਾਂ ਨਾਲ ਰਾਬਤਾ ਕਰਕੇ ਉਨਾਂ ਨੂੰ ਪਰਾਲੀ ਪ੍ਰਬੰਧਨ ਲਈ ਸੁਧਰੀਆਂ ਤਕਨੀਕਾਂ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਤਕਨੀਕੀ ਸਲਾਹ ਲਈ ਕਿਸਾਨ ਆਪਣੇ ਬਲਾਕ ਦੇ ਖੇਤੀਬਾੜੀ ਦਫਤਰਾਂ ਨਾਲ ਰਾਬਤਾ ਕਰ ਸਕਦੇ ਹਨ।
ਇਹ ਵੀ ਪੜ੍ਹੋ :ਸ਼ਰਾਬ ਕਾਰਨ ਹਰ ਸਾਲ ਹੁੰਦੀਆਂ ਨੇ 30 ਲੱਖ ਮੌਤਾਂ,ਫਿਰ ਵੀ ਨਹੀਂ ਛੱਡਦੇ ਲੋਕ, ਜਾਣੋ ਕਿਵੇਂ ਪੈਂਦੀ ਹੈ ਆਦਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
12 ਸਾਲਾ ਮੁੰਡਾ ਲਾਪਤਾ, ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ
NEXT STORY