ਗੁਰੂਹਰਸਹਾਏ (ਆਵਲਾ): ਸ਼ਹਿਰ ਦਾ ਸਿਵਲ ਹਸਪਤਾਲ ਆਏ ਦਿਨ ਆਪਣੇ ਕਾਰਨਾਮਿਆਂ ਨੂੰ ਲੈ ਕੇ ਸੁਰਖੀਆਂ ਵਿੱਚ ਰਹਿੰਦਾ ਹੈ, ਜਿਸਦੀ ਤਾਜ਼ਾ ਮਿਸਾਲ ਅੱਜ ਉਦੋਂ ਦੇਖਣ ਨੂੰ ਮਿਲੀ ਜਦੋਂ ਕਈ ਮੀਡੀਆ ਕਰਮਚਾਰੀਆਂ ਵੱਲੋਂ ਓਟ ਸੈਂਟਰ ਦਾ ਦੌਰਾ ਕੀਤਾ ਗਿਆ ਤਾਂ ਦੇਖਣ ਨੂੰ ਮਿਲਿਆ ਕਿ ਨਸ਼ਾ ਛੱਡਣ ਦੇ ਚਾਹਵਾਨ ਲੋਕਾਂ ਨੂੰ ਨਸ਼ਾ ਛੱਡਣ ਦੀ ਦਵਾਈ ਨਾ ਮਿਲਣ ਕਾਰਨ ਹਾਹਾਕਾਰ ਮਚੀ ਹੋਈ ਸੀ।
ਨਸ਼ਾ ਛੱਡਣ ਦੀ ਦਵਾਈ ਲੈਣ ਆਏ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਸਾਰਾ-ਸਾਰਾ ਦਿਨ ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਨਸ਼ਾ ਛੱਡਣ ਦੀ ਦਵਾਈ ਲੈਣ ਲਈ ਇੰਤਜ਼ਾਰ ਕਰਨਾ ਪੈਂਦਾ ਹੈ ਅਤੇ ਜਦ ਉਨ੍ਹਾਂ ਨੂੰ ਦਵਾਈ ਨਹੀਂ ਮਿਲਦੀ ਤਾਂ ਉਨ੍ਹਾਂ ਦੀ ਹਾਲਤ ਵਿਗੜ ਜਾਂਦੀ ਹੈ। ਨਸ਼ਾ ਛੱਡਣ ਦੇ ਚਾਹਵਾਨ ਨੌਜਵਾਨਾਂ ਨੇ ਪੰਜਾਬ ਸਰਕਾਰ ਦੇ ਸਿਹਤ ਮੰਤਰੀ ਤੋਂ ਮੰਗ ਕੀਤੀ ਹੈ ਕਿ ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਨਸ਼ਾ ਛੁਡਾਉਣ ਦੀ ਭੇਜੀ ਜਾਂਦੀ ਦਵਾਈ ਦੀ ਗਿਣਤੀ-ਮਿਣਤੀ ਕਰਵਾਈ ਜਾਵੇ ਅਤੇ ਇਸ ਗੱਲ ਦੀ ਜਾਂਚ ਕਰਵਾਈ ਜਾਵੇ ਕਿ ਕਿਤੇ ਇਹ ਦਵਾਈ ਦਾ ਹੋਰ ਕਿਤੇ ਗਲਤ ਇਸਤੇਮਾਲ ਤਾਂ ਨਹੀਂ ਕੀਤਾ ਜਾ ਰਿਹਾ।
ਪਾਇਲ ਵਿਖੇ ਕਾਂਗਰਸੀ ਆਗੂ ਮੇਜਰ ਸਿੰਘ ਦੀ 'ਕੋਰੋਨਾ' ਕਾਰਨ ਮੌਤ
NEXT STORY