ਲੁਧਿਆਣਾ (ਰਿਸ਼ੀ): ਥਾਣਾ ਮਾਡਲ ਟਾਊਨ ਦੇ ਇਲਾਕੇ ਵਿਚ ਬੰਦ ਪਏ ਘਰ ਵਿਚੋਂ ਇਕ ਬਜ਼ੁਰਗ ਦੀ ਲਾਸ਼ ਮਿਲੀ ਹੈ। ਬਦਬੋ ਆਉਣ 'ਤੇ ਆਲੇ-ਦੁਆਲੇ ਦੇ ਲੋਕਾਂ ਨੇ ਪੁਲਸ ਨੂੰ ਸੂਚਨਾ ਦਿੱਤੀ ਸੀ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ ਤਾਂ ਘਰ ਦੇ ਸੋਫੇ 'ਤੇ ਬਜ਼ੁਰਗ ਦੀ ਲਾਸ਼ ਪਈ ਸੀ। ਮ੍ਰਿਤਕ ਦੀ ਪਛਾਣ ਪ੍ਰਭਸ਼ਰਨ ਸਿੰਘ (59) ਵਜੋਂ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ! ਵਿਭਾਗ ਨੇ ਕੀਤਾ Alert
ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਏ.ਐੱਸ.ਆਈ. ਬਲਦੇਵ ਰਾਜ ਨੇ ਦੱਸਿਆ ਕਿ ਕੁਝ ਦਿਨਾਂ ਤੋਂ ਲੋਕਾਂ ਨੇ ਪ੍ਰਭਸ਼ਰਨ ਨੂੰ ਘਰ ਤੋਂ ਬਾਹਰ ਆਉਂਦੇ ਨਹੀਂ ਵੇਖਿਆ ਸੀ। ਘਰ ਤੋਂ ਬਦਬੋ ਆਉਣ 'ਤੇ ਉਨ੍ਹਾਂ ਨੂੰ ਸ਼ੱਕ ਹੋਇਆ, ਜਿਸ ਮਗਰੋਂ ਪੁਲਸ ਨੂੰ ਸੂਚਨਾ ਦਿੱਤੀ ਗਈ। ਪੁਲਸ ਮੁਤਾਬਕ ਲਾਸ਼ ਕਈ ਦਿਨ ਪੁਰਾਣੀ ਲੱਗ ਰਹੀ ਹੈ। ਫ਼ਿਲਹਾਲ ਇਸ ਨੂੰ ਕੁਦਰਤੀ ਮੌਤ ਮੰਨਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਿਸ਼ਤੇਦਾਰਾਂ ਦੇ ਬਿਆਨ ਲੈਣ ਮਗਰੋਂ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।
ਇਹ ਖ਼ਬਰ ਵੀ ਪੜ੍ਹੋ - ਮੋਬਾਈਲ 'ਤੇ ਧੀ ਦੀ 'ਗੰਦੀ' ਵੀਡੀਓ ਵੇਖ ਹੱਕਾ-ਬੱਕਾ ਰਹਿ ਗਿਆ ਪਿਓ... ਪੰਜਾਬ ਤੋਂ ਸਾਹਮਣੇ ਆਇਆ ਸ਼ਰਮਨਾਕ ਮਾਮਲਾ
ਦੱਸਿਆ ਜਾ ਰਿਹਾ ਹੈ ਕਿ ਪ੍ਰਭਸ਼ਰਨ ਸਿੰਘ ਦੀ ਪਤਨੀ ਦੀ 12 ਸਾਲ ਪਹਿਲਾਂ ਮੌਤ ਹੋ ਚੁੱਕੀ ਹੈ। ਉੱਥੇ ਹੀ ਤਕਰੀਬਨ 3 ਸਾਲ ਪਹਿਲਾਂ ਉਸ ਦੇ ਜਵਾਨ ਪੁੱਤ ਦੀ ਵੀ ਮੌਤ ਹੋ ਗਈ ਸੀ। ਫ਼ਿਲਹਾਲ ਉਸ ਦੀ ਮ੍ਰਿਤਕ ਦੇਹ ਨੂੰ ਮੁਰਦਾਘਰ ਵਿਚ ਰੱਖਿਆ ਗਿਆ ਹੈ ਤੇ ਰਿਸ਼ਤੇਦਾਰਾਂ ਦੇ ਬਿਆਨ ਲੈਣ ਮਗਰੋਂ ਬਣਦੀ ਕਾਰਵਾਈ ਕੀਤੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਵਿਧਾਇਕ ਦੇ ਡਰਾਈਵਰ ਦੀ ਮੌਤ, ਪਿਆ ਦਿਲ ਦਾ ਦੌਰਾ
NEXT STORY