ਸੁਨਾਮ/ਊਧਮ ਸਿੰਘ ਵਾਲਾ (ਬਾਂਸਲ) : ਸਥਾਨਕ ਗੀਤਾ ਭਵਨ ਰੋਡ ’ਤੇ ਨਗਰ ਕੌਂਸਲ ਮੁਲਾਜ਼ਮਾਂ ਵੱਲੋਂ ਨਾਜਾਇਜ਼ ਉਸਾਰੀ ਰੋਕਣ ਨੂੰ ਲੈ ਕੇ ਹੋਏ ਹਮਲੇ ਦੌਰਾਨ 2 ਮੁਲਾਜ਼ਮਾਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਨ੍ਹਾਂ ਨੂੰ ਹਸਪਤਾਲ ’ਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ। ਇਸ ਮੌਕੇ ਨਗਰ ਕੌਂਸਲ ਮੁਲਾਜ਼ਮਾਂ ਵੱਲੋਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਨ ਅਤੇ ਜ਼ਖ਼ਮੀ ਹੋਏ ਮੁਲਾਜ਼ਮਾਂ ਨੂੰ ਤੁਰੰਤ ਵਿੱਤੀ ਸਹਾਇਤਾ ਦੇਣ ਨੂੰ ਲੈ ਕੇ ਧਰਨਾ ਲਾਇਆ ਗਿਆ। ਇਸ ਮੌਕੇ ਐੱਸ. ਡੀ. ਐੱਮ. ਸੁਨਾਮ ਜਸਪ੍ਰੀਤ ਸਿੰਘ ਅਤੇ ਨਗਰ ਕੌਂਸਲ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਸਥਾਨਕ ਸਿਵਲ ਹਸਪਤਾਲ ’ਚ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਣ ਲਈ ਪੁੱਜੇ।
ਇਹ ਵੀ ਪੜ੍ਹੋ- ਬਰਨਾਲਾ 'ਚ ਨਹਾਉਣ ਸਮੇਂ ਵਿਅਕਤੀ ਨਾਲ ਵਾਪਰਿਆ ਭਾਣਾ, ਇੰਝ ਆਵੇਗੀ ਮੌਤ ਸੋਚਿਆ ਨਾ ਸੀ

ਪੰਜਾਬ ਮਿਊਂਨਸੀਪਲ ਵਰਕਰ ਯੂਨੀਅਨ ਦੇ ਆਗੂ ਸਤਪਾਲ ਸੱਤੀ ਨੇ ਇਸ ਸਬੰਧੀ ਗੱਲ ਕਰਦਿਆਂ ਦੱਸਿਆ ਕਿ ਉਹ ਗੀਤਾ ਭਵਨ ਰੋਡ ’ਤੇ ਨਾਜਾਇਜ਼ ਉਸਾਰੀ ਨੂੰ ਰੋਕਣਗੇ ਗਏ ਸੀ ਅਤੇ ਉਥੇ ਕੁਝ ਵਿਅਕਤੀਆਂ ਵੱਲੋਂ ਉਨ੍ਹਾਂ ਦੇ ਮੁਲਾਜ਼ਮਾਂ ’ਤੇ ਹਮਲਾ ਕਰ ਦਿੱਤਾ ਗਿਆ, ਜਿਸ ’ਚ ਦਫ਼ਤਰ ਦੇ ਆਊਟਸੋਰਸ ਕਰਮਚਾਰੀ ਅਜੇ ਕੁਮਾਰ ਅਤੇ ਸ਼ਿਵ ਕੁਮਾਰ ਜ਼ਖ਼ਮੀ ਹੋ ਗਏ। ਜਿਸ ਤੋਂ ਬਾਅਦ ਜ਼ਖ਼ਮੀਆਂ ਨੂੰ ਸਥਾਨਕ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਹੜਤਾਲ ਕਰ ਕੇ ਧਰਨਾ ਲਾਇਆ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਹਮਲਾ ਕਰਨ ਵਾਲੇ ਵਿਅਕਤੀਆਂ ’ਤੇ ਮਾਮਲਾ ਦਰਜ ਕੀਤਾ ਜਾਵੇ ਅਤੇ ਜ਼ਖ਼ਮੀਮਾਂ ਨੂੰ ਤੁਰੰਤ ਵਿੱਤੀ ਸਹਾਇਤਾ ਦਿੱਤੀ ਜਾਵੇ।
ਇਹ ਵੀ ਪੜ੍ਹੋ- ਅਕਾਲੀ ਵਰਕਰ ਨੂੰ ਹੱਥਕੜੀ ਲਗਾਉਣ 'ਤੇ ਹਾਈ ਕੋਰਟ ਨੇ ਥਾਣੇਦਾਰ ਨੂੰ ਲਗਾਇਆ ਇਕ ਲੱਖ ਰੁਪਏ ਜੁਰਮਾਨਾ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਗੋਡਿਆਂ ਦਾ ਦਰਦ ਚੁਟਕੀਆਂ 'ਚ ਹੋਵੇਗਾ ਦੂਰ, ਪੱਲੇ ਬੰਨ੍ਹ ਲਓ ਡਾ.ਭੂਟਾਨੀ ਦੇ ਨੁਕਤੇ
NEXT STORY