ਲੌਂਗੋਵਾਲ, (ਵਸ਼ਿਸ਼ਟ)— ਪ੍ਰਸਿੱਧ ਰਾਗੀ ਢਾਡੀ ਸੁਰਜੀਤ ਸਿੰਘ ਸਾਜਨ (55) ਦੀ ਪਿੰਡ ਸਾਹੋਕੇ ਵਿਖੇ ਢੱਠੇ ਦੀ ਟੱਕਰ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪੰਥ ਦੇ ਪ੍ਰਸਿੱਧ ਪ੍ਰਚਾਰਕ ਢਾਡੀ ਸੁਰਜੀਤ ਸਿੰਘ ਸਾਜਨ ਲੰਘੀ ਰਾਤ 8 ਵਜੇ ਮੋਟਰਸਾਈਕਲ ਰਾਹੀਂ ਆਪਣੇ ਪਿੰਡ ਸਾਹੋ ਕੇ ਆ ਰਹੇ ਸਨ ਕਿ ਪਿੰਡ ਨਜ਼ਦੀਕ ਇਕ ਬੇਸਹਾਰਾ ਢੱਠੇ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਸੜਕ 'ਤੇ ਡਿੱਗ ਪਏ। ਬੇਹੋਸ਼ੀ ਦੀ ਹਾਲਤ ਵਿਚ ਡਾਕਟਰੀ ਸਹਾਇਤਾ ਲਈ ਪਹਿਲਾਂ ਸਿਵਲ ਹਸਪਤਾਲ ਸੰਗਰੂਰ ਲਿਜਾਇਆ ਗਿਆ ਪਰ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਉਨ੍ਹਾਂ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਭੇਜਿਆ ਅਤੇ ਉਥੋਂ ਪੀ. ਜੀ. ਆਈ. ਚੰਡੀਗੜ੍ਹ ਰੈਫਰ ਕਰ ਦਿੱਤਾ ਪਰ ਚੰਡੀਗੜ੍ਹ ਹਸਪਤਾਲ ਪੁੱਜਣ ਤੋਂ ਪਹਿਲਾਂ ਹੀ ਉਨ੍ਹਾਂ ਰਸਤੇ ਵਿਚ ਹੀ ਦਮ ਤੋੜ ਦਿੱਤਾ।
ਵਿਆਹ ਤੋਂ ਚਾਰ ਦਿਨ ਬਾਅਦ ਨੌਜਵਾਨ ਨੇ ਕੀਤੀ ਖੁਦਕੁਸ਼ੀ
NEXT STORY