ਮਾਛੀਵਾੜਾ ਸਾਹਿਬ, (ਟੱਕਰ, ਸਚਦੇਵਾ)- ਸ਼ੁਕੱਰਵਾਰ ਸਰਹਿੰਦ ਨਹਿਰ ਦੇ ਪਵਾਤ ਪੁਲ ਨੇੜੇ ਇਕ ਕੈਂਟਰ ਚਾਲਕ ਨੇ ਮੋਟਰਸਾਈਕਲ ਤੇ ਸਕੂਟਰ ਸਵਾਰ 2 ਵਿਅਕਤੀਆਂ ਨੂੰ ਕੁਚਲ ਦਿੱਤਾ, ਜਿਸ ਕਾਰਨ ਸਕੂਟਰ ਚਾਲਕ ਸ਼ਿੰਗਾਰਾ ਸਿੰਘ (48) ਵਾਸੀ ਗੱਦੋਵਾਲ ਦੀ ਮੌਤ ਹੋ ਗਈ, ਜਦਕਿ ਮੋਟਰਸਾਈਕਲ ਸਵਾਰ ਬਲਜਿੰਦਰ ਸਿੰਘ (50) ਵਾਸੀ ਗੱਦੋਵਾਲ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ।
ਜਾਣਕਾਰੀ ਅਨੁਸਾਰ ਇਕ ਕੈਂਟਰ ਰੋਪੜ ਵਲੋਂ ਆ ਰਿਹਾ ਸੀ, ਜਦਕਿ ਮੋਟਰਸਾਈਕਲ ਤੇ ਸਕੂਟਰ 'ਤੇ ਸਵਾਰ ਹੋ ਕੇ ਬਲਜਿੰਦਰ ਸਿੰਘ ਤੇ ਸ਼ਿੰਗਾਰਾ ਸਿੰਘ ਜਦੋਂ ਪਵਾਤ ਪੁਲ ਪਾਰ ਕਰਕੇ ਮੁੱਖ ਸੜਕ 'ਤੇ ਪੁੱਜੇ ਤਾਂ ਕੈਂਟਰ ਚਾਲਕ ਨੇ ਉਨ੍ਹਾਂ ਨੂੰ ਆਪਣੀ ਲਪੇਟ 'ਚ ਲੈ ਲਿਆ। ਹਾਦਸੇ 'ਚ ਜ਼ਖ਼ਮੀ ਸ਼ਿੰਗਾਰਾ ਸਿੰਘ ਤੇ ਬਲਜਿੰਦਰ ਸਿੰਘ ਨੂੰ ਹਸਪਤਾਲ ਲਿਆਂਦਾ ਗਿਆ, ਜਿਥੇ ਸ਼ਿੰਗਾਰਾ ਸਿੰਘ ਦੀ ਮੌਤ ਹੋ ਗਈ ਤੇ ਦੂਜੇ ਜ਼ਖ਼ਮੀ ਨੂੰ ਪੀ. ਜੀ. ਆਈ. ਰੈਫਰ ਕਰ ਦਿੱਤਾ ਗਿਆ। ਮੌਕੇ 'ਤੇ ਪੁੱਜੀ ਪੁਲਸ ਨੇ ਸ਼ਿੰਗਾਰਾ ਸਿੰਘ ਦੀ ਲਾਸ਼ ਨੂੰ ਕਬਜ਼ੇ 'ਚ ਕਰ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਤੇ ਉਸਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ, ਜਦਕਿ ਹਾਦਸੇ ਤੋਂ ਬਾਅਦ ਕੈਂਟਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ।
ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਸਪੋਰਟ ਦੀ ਸ਼ਰਤ ਹੋਵੇ ਖਤਮ : ਭਾਈ ਲੌਂਗੋਵਾਲ
NEXT STORY