ਖਰੜ, (ਰਣਬੀਰ, ਸ਼ਸ਼ੀ ਜੈਨ)- ਖਰੜ-ਲਾਂਡਰਾ ਰੋਡ 'ਤੇ ਵਾਪਰੇ ਇਕ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਦਰਦਨਾਕ ਮੌਤ ਹੋ ਗਈ। ਸਿਟੀ ਪੁਲਸ ਵਲੋਂ ਇਸ ਹਾਦਸੇ ਲਈ ਜ਼ਿੰਮੇਵਾਰ ਵਾਹਨ ਚਾਲਕ ਖਿਲਾਫ ਮਾਮਲਾ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਏ. ਐੱਸ. ਆਈ. ਹਰਜੀਤ ਸਿੰਘ ਨੇ ਦੱਸਿਆ ਕਿ ਨਰੇਸ਼ ਕੁਮਾਰ ਵਾਸੀ ਰੂਪਗੜ੍ਹ ਜ਼ਿਲਾ ਜੀਂਦ, ਹਰਿਆਣਾ ਦਾ ਰਹਿਣ ਵਾਲਾ ਵਿਅਕਤੀ, ਜੋ ਇਕ ਨਿੱਜੀ ਕੰਪਨੀ ਵਿਚ ਨੌਕਰੀ ਕਰਦਾ ਸੀ, ਆਪਣੇ ਕੰਮ ਦੇ ਸਿਲਸਿਲੇ 'ਚ ਮੋਟਰਸਾਈਕਲ ਉਤੇ ਖਰੜ ਤੋਂ ਲਾਂਡਰਾ ਸਾਈਡ ਜਾ ਰਿਹਾ ਸੀ।
ਇਸ ਦੌਰਾਨ ਲੱਕੀ ਮੋਟਰ ਨੇੜੇ ਪੁੱਜਣ 'ਤੇ ਇਕ ਤੇਜ਼ ਰਫਤਾਰ ਟਰਾਲਾ ਚਾਲਕ ਨੇ ਉਸ ਨੂੰ ਜ਼ੋਰ ਨਾਲ ਟੱਕਰ ਮਾਰ ਦਿੱਤੀ। ਉਸ ਨੂੰ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਪਰ ਉਸ ਦੀ ਹਾਲਤ ਖਰਾਬ ਹੋਣ ਕਾਰਨ ਉਸ ਨੂੰ ਜਨਰਲ ਹਸਪਤਾਲ ਸੈਕਟਰ-16 ਲਈ ਰੈਫਰ ਕਰ ਦਿੱਤਾ ਗਿਆ ਪਰ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਉਕਤ ਵਿਅਕਤੀ ਨੇ ਉਥੇ ਦਮ ਤੋੜ ਦਿੱਤਾ। ਜਾਣਕਾਰੀ ਮਿਲਦਿਆਂ ਪੁਲਸ ਨੇ ਮ੍ਰਿਤਕ ਵਿਅਕਤੀ ਦੇ ਲੜਕੇ ਅਰੁਣ ਦੀ ਸ਼ਿਕਾਇਤ ਉਤੇ ਅਣਪਛਾਤੇ ਟਰਾਲਾ ਚਾਲਕ ਖਿਲਾਫ ਮਾਮਲਾ ਦਰਜ ਕਰ ਕੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਉਸਦੇ ਵਾਰਸਾਂ ਹਵਾਲੇ ਕਰ ਦਿੱਤੀ।
ਨਵਜੋਤ ਸਿੱਧੂ ਨੇ ਕਸੂਤੀ ਫਸਾਈ ਕਾਂਗਰਸ, ਦਿੱਤਾ ਵੱਡਾ ਬਿਆਨ
NEXT STORY