ਫਿਰੋਜ਼ਪੁਰ, (ਮਲਹੋਤਰਾ, ਕੁਮਾਰ)— ਸੜਕ ਹਾਦਸੇ 'ਚ ਜ਼ਖਮੀ ਸੈਨਾ ਦੇ ਜਵਾਨ ਦੀ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ। ਥਾਣਾ ਕੈਂਟ ਦੀ ਪੁਲਸ ਨੇ ਫੌਜ ਦੇ ਹੈੱਡ ਕਾਂਸਟੇਬਲ ਦੀ ਸ਼ਿਕਾਇਤ ਦੇ ਆਧਾਰ 'ਤੇ ਹਾਦਸੇ ਨੂੰ ਅੰਜਾਮ ਦੇਣ ਵਾਲੇ ਟਰੈਕਟਰ-ਟਰਾਲੀ ਚਾਲਕ ਖਿਲਾਫ ਪਰਚਾ ਦਰਜ ਕੀਤਾ ਹੈ। ਏ.ਐੱਸ.ਆਈ. ਜਸਪਾਲ ਸਿੰਘ ਨੇ ਦੱਸਿਆ ਕਿ ਮਦਰਾਸ ਰੈਜੀਮੈਂਟ ਦੇ ਹੈੱਡ ਕਾਂਸਟੇਬਲ ਸ਼੍ਰੀਨਿਵਾਸ ਰਾਓ ਨੇ ਬਿਆਨ ਦਰਜ ਕਰਵਾਏ ਹਨ ਕਿ ਐਤਵਾਰ ਦੁਪਹਿਰ ਉਸ ਦੀ ਨਾਕਾ ਡਿਊਟੀ ਸੀ। ਇਸੇ ਦੌਰਾਨ ਮੁਹਾਰ ਰੈਜੀਮੈਂਟ ਦਾ ਸਿਪਾਹੀ ਕ੍ਰਿਸ਼ਨ ਕੁਮਾਰ ਆਪਣੇ ਮੋਟਰਸਾਈਕਲ 'ਤੇ ਆ ਰਿਹਾ ਸੀ ਤਾਂ ਤੇਜ਼ ਸਪੀਡ ਟਰੈਕਟਰ-ਟਰਾਲੀ ਚਾਲਕ ਨੇ ਉਸ ਨੂੰ ਟੱਕਰ ਮਾਰ ਦਿੱਤੀ। ਹਾਦਸੇ 'ਚ ਗੰਭੀਰ ਜ਼ਖਮੀ ਕ੍ਰਿਸ਼ਨ ਕੁਮਾਰ ਨੂੰ ਆਰਮੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ। ਏ.ਐੱਸ.ਆਈ. ਨੇ ਦੱਸਿਆ ਕਿ ਦੋਸ਼ੀ ਟਰੈਕਟਰ-ਟਰਾਲੀ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ।
ਅਮਰੀਕਾ ਭੇਜਣ ਦੇ ਨਾਂ 'ਤੇ ਕੀਤੀ 8 ਲੱਖ ਦੀ ਠੱਗੀ
NEXT STORY