ਸੰਗਰੂਰ, (ਵਿਵੇਕ ਸਿੰਧਵਾਨੀ,ਰਵੀ)— ਤੇਜ਼ ਰਫਤਾਰ ਕਾਰ ਵਲੋਂ ਟੱਕਰ ਮਾਰਨ 'ਤੇ ਮੋਟਰਸਾਈਕਲ ਸਵਾਰ ਪਤੀ ਦੀ ਮੌਤ ਅਤੇ ਪਤਨੀ ਦੇ ਗੰਭੀਰ ਜ਼ਖਮੀ ਹੋ ਜਾਣ ਕਾਰਨ ਅਣਪਛਾਤੇ ਕਾਰ ਚਾਲਕ ਵਿਰੁੱਧ ਥਾਣਾ ਸਦਰ ਸੰਗਰੂਰ ਵਿਖੇ ਕੇਸ ਦਰਜ ਕੀਤਾ ਗਿਆ ਹੈ। ਹੌਲਦਾਰ ਬਿੱਕਰ ਸਿੰਘ ਨੇ ਦੱਸਿਆ ਕਿ ਮੁਦੱਈ ਤੇਗਵੀਰ ਸਿੰਘ ਵਾਸੀ ਘਰਾਚੋਂ ਨੇ ਪੁਲਸ ਨੂੰ ਬਿਆਨ ਦਰਜ ਕਰਵਾਏ ਕਿ ਬਿਤੀ 12 ਜੂਨ ਨੂੰ ਉੁਸ ਦੇ ਪਿਤਾ ਗੁਰਮੇਲ ਸਿੰਘ ਆਪਣੀ ਪਤਨੀ ਕਰਮਜੀਤ ਕੌਰ ਸਮੇਤ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਿੰਡ ਘਰਾਚੋਂ ਤੋਂ ਸੰਗਰੂਰ ਜਾ ਰਹੇ ਸਨ ਤਾਂ ਸੰਗਰੂਰ-ਪਟਿਆਲਾ ਰੋਡ 'ਤੇ ਪਿੰਡ ਕਲੌਦੀ ਨਜ਼ਦੀਕ ਇਕ ਤੇਜ਼ ਰਫਤਾਰ ਕਾਰ ਦੇ ਅਣਪਛਾਤੇ ਚਾਲਕ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਗੁਰਮੇਲ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦੋਂਕਿ ਕਰਮਜੀਤ ਕੌਰ ਗੰਭੀਰ ਜ਼ਖਮੀ ਹੋ ਗਈ, ਕਾਰ ਚਾਲਕ ਮੌਕੇ ਤੋਂ ਕਾਰ ਸਮੇਤ ਫਰਾਰ ਹੋ ਗਿਆ।
ਪੰਜਾਬ ਸਰਕਾਰ ਨੇ ਕੀਤਾ ਐਲਾਨ: ਖੁੱਲ੍ਹੇ ਬੋਰਵੈੱਲ ਦੀ ਦਿਓ ਸੂਚਨਾ ਤੇ ਲਓ ਇਨਾਮ
NEXT STORY