ਖੰਨਾ (ਜ.ਬ.)— ਸ਼ਹਿਰ ਦੇ ਨਗਰ ਸੁਧਾਰ ਟਰੱਸਟ ਨੇੜੇ ਸੜਕ ਹਾਦਸੇ 'ਚ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ । ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ । ਹਾਦਸੇ ਦੀ ਜਾਂਚ ਕਰ ਰਹੇ ਥਾਣੇਦਾਰ ਬਲਜੀਤ ਸਿੰਘ ਨੇ ਦੱਸਿਆ ਕਿ ਵਿਅਕਤੀ ਸੜਕ ਕਰਾਸ ਕਰ ਰਿਹਾ ਸੀ ਤਾਂ ਤੇਜ਼ ਰਫਤਾਰ ਵਾਹਨ ਨੇ ਉਸਨੂੰ ਟੱਕਰ ਮਾਰ ਦਿੱਤੀ, ਜਿਸਦੇ ਨਾਲ ਉਸਦੀ ਮੌਤ ਹੋ ਗਈ ।
ਮ੍ਰਿਤਕ ਦੀ ਉਮਰ ਕਰੀਬ 55 ਸਾਲ ਹੋਣ ਦਾ ਅਨੁਮਾਨ ਹੈ। ਉਸਦੀ ਪਛਾਣ ਨਹੀਂ ਹੋ ਸਕੀ । ਪੁਲਸ ਵਲੋਂ ਲਾਸ਼ ਨੂੰ 72 ਘੰਟੇ ਲਈ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ। ਪਛਾਣ ਨਾ ਹੋਣ ਦੀ ਸੂਰਤ 'ਚ ਪੁਲਸ ਨਗਰ ਕੌਂਸਲ ਦੇ ਸਹਿਯੋਗ ਨਾਲ ਮ੍ਰਿਤਕ ਦਾ ਅੰਤਿਮ ਸੰਸਕਾਰ ਕਰਵਾ ਦੇਵੇਗੀ ।
ਮੁਲਾਜ਼ਮਾਂ-ਪੈਨਸ਼ਨਰਾਂ ਨਾਲ ਵਾਰ-ਵਾਰ ਧੋਖਾ ਕਰ ਰਹੀ ਕੈਪਟਨ ਸਰਕਾਰ : ਹਰਪਾਲ ਚੀਮਾ
NEXT STORY