ਨਾਭਾ (ਜੈਨ)— ਬੱਸ ਸਟੈਂਡ ਰੋਹਟੀ ਨਜ਼ਦੀਕ ਅਣਪਛਾਤੇ ਵਾਹਨ ਵਲੋਂ ਟੱਕਰ ਮਾਰਨ 'ਤੇ ਇਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਬਲਦੇਵ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਛੀਂਟਾਂਵਾਲਾ ਵਜੋਂ ਹੋਈ ਹੈ। ਇਸ ਹਾਦਸੇ ਦੌਰਾਨ ਹਰਜਿੰਦਰ ਕੌਰ ਪਤਨੀ ਸੁਖਵਿੰਦਰ ਸਿੰਘ ਗੰਭੀਰ ਫੱਟੜ ਹੋ ਗਈ ਹੈ। ਮੌਕੇ 'ਤੇ ਪਹੁੰਚੀ ਥਾਣਾ ਸਦਰ ਪੁਲਸ ਵਲੋਂ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ 'ਚ ਪੋਸਟਮਾਰਟਮ ਲਈ ਭੇਜਿਆ ਗਿਆ ਤੇ ਅਣਪਛਾਤੇ ਵਾਹਨ ਡਰਾਈਵਰ ਖਿਲਾਫ ਬਲਜਿੰਦਰ ਸਿੰਘ ਪੁੱਤਰ ਸੇਵਾ ਸਿੰਘ ਵਾਸੀ ਛੀਂਟਾਂਵਾਲਾ ਦੇ ਬਿਆਨਾਂ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ।
ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੁਲਸ, ਫੌਜ ਤੇ NDA ਦੀਆਂ ਟੀਮਾਂ ਤਿਆਰ: DIG
NEXT STORY