ਸਿੱਧਵਾਂ ਬੇਟ, (ਚਾਹਲ)— ਸਥਾਨਕ ਕਸਬੇ ਦੇ ਕਿਸ਼ਨਪੁਰਾ ਚੌਕ 'ਚ ਵਾਪਰੇ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਇਕ 17 ਸਾਲਾ ਨੌਜਵਾਨ ਦੀ ਮੌਤ ਹੋਣ ਦਾ ਦਰਦਨਾਕ ਸਮਾਚਾਰ ਮਿਲਿਆ ਹੈ। ਜਾਣਕਾਰੀ ਅਨੁਸਾਰ ਕੁਲਦੀਪ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਬੀਟਲਾ, ਜੋ ਸਿੱਧਵਾਂ ਬੇਟ ਵਿਖੇ ਸਕੂਟਰ ਰਿਪੇਅਰ ਦੀ ਦੁਕਾਨ 'ਤੇ ਕੰਮ ਕਰਦਾ ਸੀ, ਸ਼ਨੀਵਾਰ ਕਿਸੇ ਕੰਮ ਲਈ ਜਦ ਕਿਸ਼ਨਪੁਰਾ ਚੌਕ ਵੱਲ ਜਾ ਰਿਹਾ ਸੀ । ਇਸੇ ਦੌਰਾਨ ਉਸ ਦਾ ਮੋਟਰਸਾਈਕਲ ਅੱਗੇ ਜਾ ਰਹੇ ਟਿੱਪਰ ਨਾਲ ਟੱਕਰਾ ਗਿਆ, ਜਿਸ ਦੌਰਾਨ ਟਿੱਪਰ ਦੇ ਪਿਛਲੇ ਟਾਇਰ ਹੇਠਾਂ ਆਉਣ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਟਿੱਪਰ ਚਾਲਕ ਦੀ ਪਛਾਣ ਜਸਵੀਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਬਰਾਡਾਂ ਥਾਣਾ ਗੜ੍ਹਦੀਵਾਲ ਵਜੋਂ ਹੋਈ ਹੈ। ਇਸ ਸਬੰਧੀ ਏ. ਐੱਸ. ਆਈ. ਗੁਰਦੀਪ ਸਿੰਘ ਨੇ ਦੱਸਿਆ ਕਿ ਦੋਹਾਂ ਪਾਰਟੀਆਂ ਦਾ ਆਪਸ 'ਚ ਸਮਝੌਤਾ ਹੋ ਗਿਆ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ 174 ਦੀ ਕਾਰਵਾਈ ਅਮਲ 'ਚ ਲਿਆ ਕੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।
ਕੂਲਰ ਤੋਂ ਕਰੰਟ ਲੱਗਣ ਨਾਲ 7 ਮਹੀਨੇ ਦੀ ਮਾਸੂਮ ਦੀ ਮੌਤ
NEXT STORY