ਤਪਾ ਮੰਡੀ, (ਸ਼ਾਮ, ਗਰਗ)— ਦੁਪਹਿਰ ਕਰੀਬ 1 ਵਜੇ ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਧਾਗਾ ਮਿੱਲ ਨੇੜੇ ਵਾਪਰੇ ਸੜਕ ਹਾਦਸੇ 'ਚ ਪਤੀ ਦੀ ਮੌਤ ਤੇ ਪਤਨੀ ਦੇ ਗੰਭੀਰ ਰੂਪ 'ਚ ਜ਼ਖਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।
ਜਾਣਕਾਰੀ ਅਨੁਸਾਰ ਮੋਟਰਸਾਈਕਲ 'ਤੇ ਸਵਾਰ ਪਤੀ–ਪਤਨੀ ਆਪਣੇ ਘਰੇਲੂ ਕੰਮ ਪਿੰਡ ਪੂਹਲੀ ਤੋਂ ਹਰੀਗੜ੍ਹ ਜਾ ਰਹੇ ਸੀ ਕਿ ਜਦ ਉਹ ਧਾਗਾ ਮਿੱਲ ਨੇੜੇ ਪੁੱਜੇ ਤਾਂ ਇਕ ਤੇਜ਼ ਰਫਤਾਰ ਵਾਹਨ ਨੇ ਪਿੱਛੋਂ ਦੀ ਫੇਟ ਮਾਰ ਕੇ ਉਨ੍ਹਾਂ ਨੂੰ ਹੇਠਾਂ ਸੁੱਟ ਦਿੱਤਾ, ਜਿਸ ਕਾਰਨ ਜੀਤ ਸਿੰਘ ਪੁੱਤਰ ਜੱਗਾ ਸਿੰਘ ਵਾਸੀ ਪੂਹਲੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਗੰਭੀਰ ਜ਼ਖਮੀ ਹੋਈ ਪਤਨੀ ਅਮਰਜੀਤ ਕੌਰ ਨੂੰ ਮਿੰਨੀ ਸਹਾਰਾ ਕਲੱਬ ਦੀ ਐਂਬੂਲੈਂਸ ਦੁਆਰਾ ਸਿਵਲ ਹਸਪਤਾਲ ਤਪਾ 'ਚ ਦਾਖਲ ਕਰਵਾਇਆ ਗਿਆ।
ਘਟਨਾ ਦਾ ਪਤਾ ਲੱਗਦੇ ਹੀ ਸਿਟੀ ਇੰਚਾਰਜ ਬਲਵਿੰਦਰ ਕੌਰ ਦੀ ਅਗਵਾਈ 'ਚ ਪੁਲਸ ਪਾਰਟੀ ਨੇ ਮੌਕੇ 'ਤੇ ਪਹੁੰਚ ਕੇ ਹਾਦਸਾਗ੍ਰਸਤ ਮੋਟਰਸਾਈਕਲ ਨੂੰ ਆਪਣੇ ਕਬਜ਼ੇ 'ਚ ਲੈ ਲਿਆ ਤੇ ਲਾਸ਼ ਮੋਰਚਰੀ ਬਰਨਾਲਾ ਭੇਜ ਦਿੱਤੀ ਹੈ। ਘਟਨਾ ਦਾ ਪਤਾ ਲੱਗਦੇ ਹੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਅਣਪਛਾਤੇ ਵਾਹਨ ਚਾਲਕ ਖਿਲਾਫ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
70 ਸਾਲਾ ਬਾਬੇ ਨੇ ਮੰਦਬੁੱਧੀ ਬੱਚੀ ਨੂੰ ਬਣਾਇਆ ਹਵਸ ਦਾ ਸ਼ਿਕਾਰ
NEXT STORY