ਜ਼ੀਰਾ, (ਗੁਰਮੇਲ)— ਪਿੰਡ ਬਹਕ ਗੁਜਰਾਂ ਨਜ਼ਦੀਕ ਅਣਪਛਾਤੇ ਆਲਟੋ ਕਾਰ ਚਾਲਕ ਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਇਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਥਾਣਾ ਜ਼ੀਰਾ ਦੇ ਸਹਾਇਕ ਇੰਸਪੈਕਟਰ ਦਿਲਬਾਗ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ 'ਚ ਸ਼ਿਕਾਇਤਕਰਤਾ ਪ੍ਰੇਮ ਕੁਮਾਰ ਪੁੱਤਰ ਖਰੈਤ ਵਾਸੀ ਬਹਕ ਗੁਜਰਾਂ ਨੇ ਦੱਸਿਆ ਕਿ ਉਸ ਦੇ ਪਿਤਾ ਖਰੈਤ ਜਦੋਂ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਾ ਰਹੇ ਸੀ ਤਾਂ ਪਿੰਡ ਬਹਕ ਗੁਜਰਾਂ ਨੇੜੇ ਆਲਟੋ ਕਾਰ ਦੇ ਅਣਪਛਾਤੇ ਚਾਲਕ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਤੇ ਇਲਾਜ ਦੌਰਾਨ ਉਸ ਦੇ ਪਿਤਾ ਦੀ ਮੌਤ ਹੋ ਗਈ। ਇਸ ਦੌਰਾਨ ਪੁਲਸ ਵਲੋਂ ਇਸ ਮਾਮਲੇ 'ਚ ਅਣਪਛਾਤੇ ਕਾਰ ਚਾਲਕ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ।
D.S.P ਰਣਵੀਰ ਸਿੰਘ ਦੇ ਪਰਿਵਾਰ ਨਾਲ ਖੁਫੀਆ ਵਿੰਗ ਪੰਜਾਬ ਦੇ D.G.P ਨੇ ਕੀਤਾ ਦੁੱਖ ਸਾਂਝਾ
NEXT STORY