ਕੁਰਾਲੀ, (ਬਠਲਾ)— ਸ਼ਹਿਰ ਵਿਖੇ ਹੋਏ 2 ਵੱਖ-ਵੱਖ ਸੜਕ ਹਾਦਸਿਆਂ 'ਚ 2 ਲੋਕਾਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਸ ਵਲੋਂ ਦੋਵਾਂ ਹਾਦਸਿਆਂ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ। ਪਹਿਲਾ ਹਾਦਸਾ ਸਥਾਨਕ ਬੱਸ ਸਟੈਂਡ ਮੇਨ ਚੌਂਕ 'ਚ ਹੋਇਆ। ਇਸ ਸਬੰਧੀ ਪ੍ਰਾਪਤ ਕੀਤੀ ਜਾਣਕਾਰੀ ਮੁਤਾਬਕ ਜਦੋਂ ਰੋਪੜ ਮਾਰਗ 'ਤੇ ਬਣੇ ਡਿਵਾਇਡਰ 'ਤੇ ਖੜੀ ਔਰਤ ਸੜਕ ਪਾਰ ਕਰਨ ਲਈ ਡਿਵਾਇਡਰ ਤੋਂ ਹੇਠਾਂ ਉਤਰੀ ਤਾਂ ਉਥੋਂ ਲੰਘ ਰਹੀ ਕਰੇਨ ਦੀ ਚਪੇਟ 'ਚ ਆ ਗਈ। ਕਰੇਨ ਦੇ ਟਾਇਰ ਹੇਠਾਂ ਆਉਣ ਕਾਰਨ ਔਰਤ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਹੋ ਗਈ, ਜਿਸ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਮ੍ਰਿਤਕ ਮਹਿਲਾ ਦੀ ਪਛਾਣ ਨਹੀਂ ਹੋ ਸਕੀ। ਜਾਣਕਾਰੀ ਮੁਤਾਬਕ ਮਹਿਲਾ ਕੁਰਾਲੀ ਦੇ ਬੱਸ ਸਟੈਂਡ 'ਤੇ ਭੀਖ ਮੰਗਦੀ ਸੀ। ਪੁਲਸ ਨੇ ਔਰਤ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ 72 ਘੰਟੇ ਲਈ ਹਸਪਤਾਲ 'ਚ ਰਖਵਾ ਦਿੱਤਾ ਹੈ।
ਦੂਜਾ ਹਾਦਸਾ ਪਿੰਡ ਚਨਾਲੋਂ 'ਚ ਉਸ ਸਮੇਂ ਹੋਇਆ, ਜਦੋਂ ਸੜਕ 'ਤੇ ਪੈਦਲ ਜਾ ਰਹੇ ਇਕ ਵਿਅਕਤੀ ਨੂੰ ਕਿਸੇ ਅਣਪਛਾਤੀ ਗੱਡੀ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੁਪ ਨਾਲ ਜ਼ਖ਼ਮੀ ਹੋ ਗਿਆ, ਜਿਸ ਨੂੰ ਚੰਡੀਗੜ੍ਹ ਪੀ. ਜੀ. ਆਈ. ਦਾਖਲ ਕਰਵਾਇਆ ਗਿਆ, ਪਰ ਚੰਡੀਗੜ੍ਹ ਪੀ. ਜੀ. ਆਈ. 'ਚ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਰਿੰਦਰ ਕੁਮਾਰ ਸਥਾਨਕ ਵਾਰਡ ਨੰਬਰ-10 ਦਾ ਰਹਿਣ ਵਾਲਾ ਸੀ। ਪੁਲਸ ਵਲੋਂ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਪੰਜਾਬ 'ਚ ਆਦਮਪੁਰ ਤੇ ਫਰੀਦਕੋਟ ਸਭ ਤੋਂ ਠੰਡੇ
NEXT STORY