ਫਿਰੋਜ਼ਪੁਰ, (ਮਲਹੋਤਰਾ)— ਕਿਸੇ ਰਿਸ਼ਤੇਦਾਰ ਦੇ ਘਰੋਂ ਸੋਗ ਜਤਾ ਕੇ ਵਾਪਸ ਆ ਰਹੇ ਪਤੀ-ਪਤਨੀ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ। ਹਾਦਸੇ ਦੌਰਾਨ ਪਤੀ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਹਾਦਸਾ ਸ਼ਨੀਵਾਰ ਸ਼ਾਮ ਦਾਣਾ ਮੰਡੀ ਨੇੜੇ ਹੋਇਆ। ਪੁਲਸ ਨੂੰ ਦਿੱਤੇ ਬਿਆਨਾਂ 'ਚ ਬਿੰਦਰ ਸਿੰਘ ਪਿੰਡ ਜਲਾਲਵਾਲਾ ਨੇ ਦੱਸਿਆ ਕਿ ਉਸ ਦਾ ਪਿਤਾ ਕਰਮ ਸਿੰਘ ਤੇ ਮਾਂ ਚਰਨਜੀਤ ਕੌਰ ਸ਼ਨੀਵਾਰ ਕਿਸੇ ਰਿਸ਼ਤੇਦਾਰ ਦੇ ਘਰ ਮੌਤ ਹੋਣ 'ਤੇ ਸੋਗ ਜਤਾਉਣ ਲਈ ਗਏ ਸਨ। ਸ਼ਾਮ ਨੂੰ ਜਦ ਉਹ ਵਾਪਸ ਪਿੰਡ ਵੱਲ ਆ ਰਹੇ ਸਨ ਤਾਂ ਦਾਣਾ ਮੰਡੀ ਨੇੜੇ ਤੇਜ਼ ਰਫਤਾਰ ਇਨੋਵਾ ਚਾਲਕ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ 'ਚ ਦੋਵੇਂ ਜ਼ਖਮੀ ਹੋ ਗਏ। ਜ਼ਖਮੀ ਹਾਲਤ 'ਚ ਉਨਾਂ ਨੂੰ ਹਸਪਤਾਲ ਲਿਆਂਦਾ ਗਿਆ ਪਰ ਉਸ ਦੇ ਪਿਤਾ ਦੀ ਮੌਤ ਹੋ ਗਈ, ਜਦਕਿ ਉਸ ਦੀ ਮਾਂ ਗੰਭੀਰ ਜ਼ਖਮੀ ਹਾਲਤ 'ਚ ਇਲਾਜ ਅਧੀਨ ਹੈ। ਥਾਣਾ ਸਿਟੀ ਦੇ ਏ. ਐੱਸ. ਆਈ. ਰੂਪ ਸਿੰਘ ਨੇ ਦੱਸਿਆ ਕਿ ਹਾਦਸੇ ਨੂੰ ਅੰਜਾਮ ਦੇਣ ਵਾਲੀ ਇਨੋਵਾ ਗੱਡੀ ਦਾ ਨੰਬਰ ਟਰੇਸ ਕਰ ਲਿਆ ਗਿਆ ਹੈ ਤੇ ਉਸ ਦੇ ਆਧਾਰ 'ਤੇ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।
B.S.F. ਵਲੋਂ ਫਿਰੋਜ਼ਪੁਰ ਭਾਰਤ-ਪਾਕਿ ਬਾਰਡਰ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ
NEXT STORY