ਰਾਏਕੋਟ, (ਭੱਲਾ)— ਪਿੰਡ ਨੂਰਪੁਰਾ ਨਜ਼ਦੀਕ ਵਾਪਰੇ ਇਕ ਸੜਕ ਹਾਦਸੇ 'ਚ ਟਾਇਰ ਰਿਪੇਅਰ ਕਰਨ ਵਾਲੇ ਇਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਹਰਦੀਪ ਸਿੰਘ (32) ਉਰਫ ਦੀਪਾ ਪੁੱਤਰ ਗੁਰਮੇਲ ਸਿੰਘ ਵਾਸੀ ਪਿੰਡ ਨੂਰਪੁਰਾ ਜੋ ਕਿ ਪਿੰਡ ਨੂਰਪੁਰਾ ਵਿਖੇ ਟਾਇਰ ਪੈਂਚਰ ਰਿਪੇਅਰ ਦੀ ਦੁਕਾਨ ਚਲਾਉਂਦਾ ਸੀ, ਸ਼ੁਕੱਰਵਾਰ ਕਰੀਬ ਸ਼ਾਮ 4 ਵਜੇ ਜਦੋਂ ਆਪਣੀ ਦੁਕਾਨ 'ਤੇ ਬੈਠਾ ਕੰਮ ਕਰ ਰਿਹਾ ਸੀ ਤਾਂ ਪਿੰਡ ਬਰਮੀ ਵਲੋਂ ਆਈ ਇਕ ਮਾਰੂਤੀ ਕਾਰ ਜਿਸ 'ਚ 3 ਨੌਜਵਾਨ ਸਵਾਰ ਸਨ ਨੇ ਅਚਾਨਕ ਉਸਨੂੰ ਆਪਣੀ ਚਪੇਟ 'ਚ ਲੈ ਲਿਆ। ਹਰਦੀਪ ਸਿੰਘ ਨੂੰ ਜ਼ਖਮੀ ਹਾਲਤ 'ਚ ਰਾਏਕੋਟ ਦੇ ਇਕ ਨਿੱਜੀ ਹਸਪਤਾਲ 'ਚ ਲਿਆਂਦਾ ਗਿਆ, ਜਿਥੇ ਡਾਕਟਰਾਂ ਵਲੋਂ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਜਾਣਕਾਰੀ ਮੁਤਾਬਕ ਪਿੰਡ ਵਾਸੀਆਂ ਵਲੋਂ ਕਾਰ ਸਵਾਰ 3 ਨੌਜਵਾਨਾਂ ਨੂੰ ਕਾਬੂ ਕਰ ਲਿਆ ਗਿਆ, ਪਰ ਉਹ ਭੀੜ ਦਾ ਫਾਇਦਾ ਉਠਾਉਂਦੇ ਹੋਏ ਮੌਕੇ 'ਤੋਂ ਫਰਾਰ ਹੋਣ 'ਚ ਕਾਮਯਾਬ ਹੋ ਗਏ। ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਅਗਲੇ 48 ਘੰਟਿਆਂ 'ਚ ਸੰਘਣੀ ਧੁੰਦ ਦੀ ਸੰਭਾਵਨਾ
NEXT STORY