ਬੱਧਨੀ ਕਲਾਂ, (ਬੱਬੀ)— ਪਿੰਡ ਬੁੱਟਰ ਕਲਾਂ ਦੇ ਇੱਕ ਵਿਅਕਤੀ ਦੀ ਬਿਮਾਰੀ ਕਾਰਨ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਭੁਲੇਖੇ ਨਾਲ ਜ਼ਹਿਰੀਲੀ ਦਵਾਈ ਪੀਣ ਕਾਰਨ ਸ਼ਨੀਵਾਰ ਮੋਤ ਹੋ ਗਈ। ਮ੍ਰਿਤਕ ਵਿਅਕਤੀ ਇਕ ਲ਼ੜਕੀ ਸਮੇਤ ਪੰਜ ਬੱਚਿਆਂ ਦਾ ਬਾਪ ਸੀ। ਜਾਣਕਾਰੀ ਮੁਤਾਬਕ ਮ੍ਰਿਤਕ ਕੁਲਵੰਤ ਸਿੰਘ ਦੀ ਪਤਨੀ ਜਸਵੀਰ ਕੌਰ ਦਾ ਕਹਿਣਾ ਹੈ ਕਿ ਉਸ ਦੇ ਚਾਰੇ ਲ਼ੜਕੇ ਜੋ ਦਿਹਾੜੀਦਾਰ ਹਨ ਰੋਜ਼ਾਨਾ ਦੀ ਤਰਾਂ ਕੰਮ ਤੇ ਗਏ ਹੋਏ ਸਨ ਤੇ ਸਵੇਰੇ 10.30 ਵਜੇ ਦੇ ਕਰੀਬ ਉਹ ਵੀ ਆਪਣੇ ਲ਼ੜਕਿਆਂ ਕੋਲ ਚਲੀ ਗਈ ਪਰ ਜਦੋਂ ਦੁਪਹਿਰ 2.30 ਵਜੇ ਦੇ ਕਰੀਬ ਉਹ ਆਪਣੇ ਘਰ ਵਾਪਸ ਆਈ ਤਾਂ ਦੇਖਿਆ ਕਿ ਉਸ ਦਾ ਪਤੀ ਬਾਹਰ ਵਿਹੜੇ 'ਚ ਮੰਜੇ ਤੇ ਪਿਆ ਸੀ ਤੇ ਉਸ ਦੇ ਮੂੰਹ 'ਚੋਂ ਝੱਗ ਨਿਕਲ ਰਹੀ ਸੀ। ਫਿਰ ਉਸ ਨੂੰ ਡਾਕਟਰ ਕੋਲ ਦਿਖਾਇਆ ਗਿਆ ਤਾਂ ਉਸ ਦੀ ਮੋਤ ਹੋ ਚੁੱਕੀ ਸੀ। ਮ੍ਰਿਤਕ ਦੀ ਪਤਨੀ ਨੇ ਕਿਹਾ ਕਿ ਉਸ ਦਾ ਪਤੀ ਆਪਣੀ ਬਿਮਾਰੀ ਕਾਰਨ ਅਕਸਰ ਪ੍ਰੇਸ਼ਾਨ ਰਹਿੰਦਾ ਸੀ ਤੇ ਇਸ ਕਾਰਨ ਹੀ ਉਸ ਨੇ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਭੁਲੇਖੇ ਨਾਲ ਆਪਣੀ ਦਵਾਈ ਦੀ ਥਾਂ ਕੋਈ ਜ਼ਹਿਰੀਲੀ ਦਵਾਈ ਹੀ ਪੀ ਲਈ, ਜਿਸ ਕਾਰਨ ਉਸ ਦੀ ਮੋਤ ਹੋ ਗਈ । ਸਹਾਇਕ ਥਾਣੇਦਾਰ ਮੰਗਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਕੁਲਵੰਤ ਸਿੰਘ ਦੀ ਪਤਨੀ ਜਸਵੀਰ ਕੌਰ ਦੇ ਬਿਆਨਾ 'ਤੇ ਕਾਰਵਾਈ ਕਰਦਿਆਂ ਲਾਸ਼ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਮੋਗਾ ਭੇਜਿਆ ਗਿਆ। ਪੋਸਟ ਮਾਰਟਮ ਹੋਣ ਉਪਰੰਤ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਜਾਵੇਗੀ।
ਢੱਠੇ ਦੀ ਟੱਕਰ ਕਾਰਨ ਰਾਗੀ ਦੀ ਮੌਤ
NEXT STORY