ਪਟਿਆਲਾ, (ਬਲਜਿੰਦਰ)- ਪਟਿਆਲਾ ਦੇ ਰੇਲਵੇ ਸਟੇਸ਼ਨ ਨਜ਼ਦੀਕ ਵਾਪਰੇ ਸੜਕ ਹਾਦਸੇ ਦੌਰਾਨ ਰੇਲ ਦੀ ਚਪੇਟ 'ਚ ਆਉਣ ਨਾਲ ਇਕ ਔਰਤ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕਾ ਦੀ ਪਛਾਣ 50 ਸਾਲਾਂ ਇੰਦਰਾ ਦੇਵੀ ਵਾਸੀ ਪੁਰਾਣਾ ਬਿਸ਼ਨ ਨਗਰ ਵਜੋਂ ਦੱਸੀ ਜਾ ਰਹੀ ਹੈ। ਪੁਲਿਸ ਨੇ ਮ੍ਰਿਤਕਾ ਦੀ ਲਾਸ਼ ਨੂੰ ਕਬਜੇ 'ਚ ਲੈ ਕੇ ਰਾਜਿੰਦਰਾ ਹਸਪਤਾਲ ਦੇ ਮ੍ਰਿਤਕ ਘਰ ਚ ਰੱਖ ਦਿੱਤਾ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਔਰਤ ਰੇਲ ਦੀ ਪਟਰੀ ਪਾਰ ਕਰ ਰਹੀ ਸੀ, ਇਸ ਦੌਰਾਨ ਤੇਜ਼ ਰਫਤਾਰ ਰੇਲ ਦੀ ਚਪੇਟ 'ਚ ਆਉਣ ਨਾਲ ਉਸ ਦੀ ਮੌਤ ਹੋ ਗਈ ਹੈ। ਥਾਣਾ ਜੀ.ਆਰ.ਪੀ. ਦੇ ਸਹਾਇਕ ਥਾਣੇਦਾਰ ਹਰੀ ਸਿੰਘ ਨੇ ਘਟਨਾ ਦੀ ਪੁਸ਼ਟੀ ਕਰਦਿਆ ਦੱਸਿਆ ਕਿ ਉਨ੍ਹਾਂ ਵਲੋਂ ਮ੍ਰਿਤਕਾ ਦੇ ਪਰਿਵਾਰਕ ਮੈਂਬਰਾ ਨੂੰ ਸੂਚਿਤ ਕਰਕੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।
ਜ਼ਮੀਨਾਂ ਦਾ ਮੁਆਵਜ਼ਾ ਨਾ ਮਿਲਣ 'ਤੇ ਸਰਹੱਦੀ ਕਿਸਾਨਾਂ ਵਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ
NEXT STORY