ਮਲੋਟ, (ਗੋਇਲ)- ਕਾਰ ਦੀ ਟੱਕਰ ਵੱਜਣ ਕਾਰਨ ਇਕ ਸਾਈਕਲ ਸਵਾਰ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਉਸ ਦਾ ਛੋਟਾ ਭਰਾ ਬ੍ਰਿਜ ਬਿਹਾਰੀ ਪੁੱਤਰ ਜਵਾਹਰ ਲਾਲ ਦਾਣਾ ਮੰਡੀ ਕੋਲ ਡੈਂਟਿੰਗ-ਪੇਂਟਿੰਗ ਦਾ ਕੰਮ ਕਰਦਾ ਸੀ। ਬੀਤੀ ਰਾਤ ਜਦੋਂ ਉਹ ਦੁਕਾਨ ਬੰਦ ਕਰ ਕੇ ਸਾਈਕਲ ਰਾਹੀਂ ਘਰ ਆ ਰਿਹਾ ਸੀ ਤਾਂ ਇਕ ਤੇਜ਼ ਰਫ਼ਤਾਰ ਕਾਰ ਦੇ ਚਾਲਕ ਨੇ ਉਸ ਦੇ ਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ, ਮਲੋਟ ਦਾਖਲ ਕਰਵਾਇਆ ਗਿਆ। ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਉਸ ਨੂੰ ਮਲੋਟ ਤੋਂ ਰੈਫਰ ਕਰ ਦਿੱਤਾ ਗਿਆ। ਮੰਗਲਵਾਰ ਨੂੰ ਬਠਿੰਡਾ ਦੇ ਇਕ ਪ੍ਰਾਈਵੇਟ ਹਸਪਤਾਲ 'ਚ ਉਸ ਦੀ ਮੌਤ ਹੋ ਗਈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।
ਹੈਰੋਇਨ ਸਪਲਾਈ ਕਰਨ ਵਾਲਾ ਅਫਰੀਕਨ ਗ੍ਰਿਫਤਾਰ
NEXT STORY