ਬਠਿੰਡਾ, (ਸੁਖਵਿੰਦਰ)— ਬੱਸ ਸਟੈਂਡ ਨੇੜੇ ਪੀ. ਆਰ. ਟੀ. ਸੀ. ਦੀ ਬੱਸ ਹੇਠ ਆਉਣ ਕਾਰਨ ਇਕ ਨਿੱਜੀ ਕੰਪਨੀ ਦੇ ਸਕਿਓਰਿਟੀ ਗਾਰਡ ਦੀ ਦਰਦਨਾਕ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸ਼ੁੱਕਰਵਾਰ ਦੁਪਹਿਰ ਢਾਈ ਵਜੇ ਬੱਸ ਸਟੈਂਡ ਨੇੜੇ ਇਕ ਪੀ. ਆਰ. ਟੀ. ਸੀ. ਦੀ ਬੱਸ ਨੇ ਇਕ ਸਾਈਕਲ ਸਵਾਰ ਨੂੰ ਕੁਚਲ ਦਿੱਤਾ। ਹਾਦਸੇ 'ਚ ਉਕਤ ਵਿਅਕਤੀ ਦੀ ਮੌਕੇ 'ਤੇ ਮੌਤ ਹੋ ਗਈ। ਪੁਲਸ ਦੀ ਜਾਂਚ ਤੋਂ ਬਾਅਦ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪਹੁੰਚਾਇਆ। ਮ੍ਰਿਤਕ ਦੀ ਸ਼ਨਾਖਤ ਹਰਭੇਜ ਸਿੰਘ ਵਾਸੀ ਬਲਰਾਜ ਨਗਰ ਵਜੋਂ ਹੋਈ। ਮ੍ਰਿਤਕ ਸ਼ੀਸ਼ ਮਹਿਲ ਕਾਲੋਨੀ 'ਚ ਸਕਿਓਰਿਟੀ ਗਾਰਡ ਵਜੋਂ ਤਾਇਨਾਤ ਸੀ ਤੇ ਦੁਪਹਿਰ ਦਾ ਖਾਣਾ ਖਾਣ ਤੋਂ ਬਾਅਦ ਸਾਈਕਲ 'ਤੇ ਸਵਾਰ ਹੋ ਕੇ ਡਿਊਟੀ 'ਤੇ ਵਾਪਸ ਜਾ ਰਿਹਾ ਸੀ। ਇਸ ਦੌਰਾਨ ਬੱਸ ਸਟੈਂਡ ਨਜ਼ਦੀਕ ਉਹ ਬੱਸ ਦੀ ਲਪੇਟ 'ਚ ਆ ਗਿਆ। ਪੁਲਸ ਮਾਮਲੇ ਵਲੋਂ ਮਾਮਲੇ ਦੀ ਜਾਂਚ ਜਾਰੀ ਹੈ।
ਪ੍ਰੇਮੀ ਨਾਲ ਮਿਲਕੇ ਪਤੀ ਦਾ ਕੀਤਾ ਕਤਲ
NEXT STORY