ਚਾਉਕ (ਰਜਿੰਦਰ)-ਪਿੰਡ ਜੇਠੂਕੇ ਦੇ ਰੇਲਵੇ ਸਟੇਸ਼ਨ 'ਤੇ ਰੇਲ ਗੱਡੀ ਥੱਲੇ ਆ ਕੇ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਸਹਾਰਾ ਗਰੁੱਪ ਪੰਜਾਬ ਦੇ ਪ੍ਰਧਾਨ ਸੰਦੀਪ ਵਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਸਵੇਰੇ ਸਹਾਰਾ ਕੰਟਰੋਲ ਰੂਮ 'ਤੇ ਜੀ. ਆਰ. ਪੀ. ਦੇ ਰਣਵੀਰ ਸਿੰਘ ਵੱਲੋਂ ਇਤਲਾਹ ਦਿੱਤੀ ਗਈ ਕਿ ਪਿੰਡ ਜੇਠੂਕੇ ਦੇ ਰੇਲਵੇ ਸਟੇਸ਼ਨ 'ਤੇ ਰੇਲ ਗੱਡੀ ਜੋ ਕਿ ਬਠਿੰਡਾ ਤੋਂ ਅੰਬਾਲਾ ਜਾ ਰਹੀ ਸੀ, ਦੇ ਥੱਲੇ ਆ ਕੇ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਤੁਰੰਤ ਸਹਾਰਾ ਵਰਕਰ ਸੁਖਦੇਵ ਸਿੰਘ, ਹੈਪੀ ਸਿੰਘ ਨੇ ਸੰਸਥਾ ਦੀ ਐਂਬੂਲੈਂਸ ਲੈ ਕੇ ਘਟਨਾ ਸਥਾਨ 'ਤੇ ਪਹੁੰਚ ਕੇ ਰੇਲਵੇ ਪੁਲਸ ਦੀ ਮੌਜੂਦਗੀ ਵਿਚ ਲਾਸ਼ ਨੂੰ ਸਿਵਲ ਹਸਪਤਾਲ ਰਾਮਪੁਰਾ ਲਿਆਂਦਾ। ਮ੍ਰਿਤਕ ਨੇ ਨੀਲੇ ਰੰਗ ਦਾ ਕੁੜਤਾ-ਪਜਾਮਾ ਪਾਇਆ ਹੋਇਆ ਹੈ। ਸਿਰ ਤੋਂ ਮੋਨਾ ਅਤੇ ਉਮਰ ਤਕਰੀਬਨ 45-50 ਸਾਲ ਜਾਪਦੀ ਹੈ। ਲਾਸ਼ ਨੂੰ ਸ਼ਨਾਖਤ ਲਈ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ 72 ਘੰਟਿਆਂ ਲਈ ਰੱਖਿਆ ਗਿਆ ਹੈ।
ਔਰਤ ਨੇ ਘਰ 'ਚ ਫਾਹਾ ਲੈ ਕੇ ਕੀਤੀ ਖੁਦਕੁਸ਼ੀ
NEXT STORY