ਭੀਖੀ (ਤਾਇਲ)- ਸਥਾਨਕ ਸੁਨਾਮ ਰੋਡ ’ਤੇ ਵਾਪਰੇ ਇਕ ਸੜਕ ਹਾਦਸੇ ’ਚ ਇਕ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕੋਟੜਾ ਕਲਾਂ ਦਾ ਰਹਿਣ ਵਾਲਾ ਨੌਜਵਾਨ ਬਲਦੇਵ ਸਿੰਘ ਉਰਫ਼ ਬੱਲਾ (40) ਪੁੱਤਰ ਭੋਲਾ ਸਿੰਘ ਭੀਖੀ ਪਿੰਡ ਆ ਰਿਹਾ ਸੀ ਕਿ ਸਾਹਮਣੇ ਤੋਂ ਆ ਰਹੇ ਕੈਂਟਰ ਨਾਲ ਉਸ ਦੀ ਟੱਕਰ ਹੋ ਗਈ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ- ਕੁੜੀ ਨੂੰ ਤੰਗ-ਪ੍ਰੇਸ਼ਾਨ ਕਰਨ ਤੋਂ ਰੋਕਣ ’ਤੇ ਨਾਬਾਲਿਗ ਨੇ 6 ਲੋਕਾਂ ਦੀ ਲਈ ਜਾਨ ਲਈ
ਪਿੰਡ ਵਾਸੀਆਂ ਦੇ ਦੱਸਣ ਮੁਤਾਬਕ ਮ੍ਰਿਤਕ ਆਪਣੇ ਪਿੱਛੇ ਪਿਤਾ, ਪਤਨੀ ਅਤੇ 2 ਬੱਚੇ ਛੱਡ ਗਿਆ ਹੈ। ਉਨ੍ਹਾਂ ਅਨੁਸਾਰ ਮ੍ਰਿਤਕ ਦੀ ਮਾਤਾ ਕਾਫ਼ੀ ਸਮਾਂ ਪਹਿਲਾਂ ਸਵਰਗਵਾਸ ਹੋ ਗਈ ਸੀ ਅਤੇ ਪਿਤਾ ਵੀ ਇਕ ਐਕਸੀਡੈਂਟ ਤੋਂ ਬਾਅਦ ਚੱਲ ਫਿਰ ਨਹੀਂ ਸਕਦਾ ਅਤੇ ਲੜਕਾ ਵੀ ਬੀਮਾਰੀ ਨਾਲ ਗ੍ਰਸਤ ਦੱਸਿਆ ਜਾਂਦਾ ਹੈ। ਭੀਖੀ ਪੁਲਸ ਦੇ ਸਹਾਇਕ ਥਾਣੇਦਾਰ ਭੋਲਾ ਸਿੰਘ ਛੀਨਾ ਨੇ ਦੱਸਿਆ ਕਿ ਪੁਲਸ ਨੇ ਮੌਕੇ ’ਤੇ ਪੁੱਜ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਿੰਡ ਵਾਸੀ ਬੂਟਾ ਸਿੰਘ ਅਤੇ ਸੀਰਾ ਕੋਟੜਾ ਨੇ ਕਿਹਾ ਕਿ ਮ੍ਰਿਤਕ ਗਰੀਬ ਪਰਿਵਾਰ ਨਾਲ ਸਬੰਧਤ ਸੀ। ਉਨ੍ਹਾਂ ਮੰਗ ਕੀਤੀ ਕਿ ਮ੍ਰਿਤਕ ਦੇ ਪਰਿਵਾਰ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਪੰਜਾਬ ਪੁਲਸ ਦੇ ASI ਦਾ ਗੋਲੀ ਮਾਰ ਕੇ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੋਬਾਇਲ ਲੱਭਣ ਡੂੰਘੇ ਪਾਣੀ 'ਚ ਉਤਰਿਆ ਪੁੱਤ ਡੁੱਬਿਆ ਤਾਂ ਪਿਓ ਨੇ ਵੀ ਮਾਰ ਦਿੱਤੀ ਛਾਲ, ਦੋਹਾਂ ਦੀ ਮੌਤ
NEXT STORY